ਸਰਗੁਨ ਮਹਿਤਾ ਨੇ ਆਪਣੇ ਮਾਤਾ-ਪਿਤਾ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ , ਪੋਸਟ ਸਾਂਝੀ ਕਰਦਿਆਂ ਲਿਖਿਆ, 'ਬੁਰੀ ਨਜ਼ਰ ਵਾਲੇ..ਤੇਰਾ ਮੂੰਹ ਕਾਲਾ'

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ (Sargun Mehta )ਆਏ ਦਿਨ ਆਪਣੀ ਨਵੀਂ ਫ਼ਿਲਮਾਂ ਨੂ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸਰਗੁਨ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਹੁਣ ਤੱਕ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਮਾਪਿਆਂ ਨਾਲ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Written by  Pushp Raj   |  September 09th 2023 05:27 PM  |  Updated: September 09th 2023 05:27 PM

ਸਰਗੁਨ ਮਹਿਤਾ ਨੇ ਆਪਣੇ ਮਾਤਾ-ਪਿਤਾ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ , ਪੋਸਟ ਸਾਂਝੀ ਕਰਦਿਆਂ ਲਿਖਿਆ, 'ਬੁਰੀ ਨਜ਼ਰ ਵਾਲੇ..ਤੇਰਾ ਮੂੰਹ ਕਾਲਾ'

Sargun Mehta pics with her parents: ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ  (Sargun Mehta )ਆਏ ਦਿਨ ਆਪਣੀ ਨਵੀਂ ਫ਼ਿਲਮਾਂ ਨੂ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸਰਗੁਨ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਹੁਣ ਤੱਕ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਮਾਪਿਆਂ ਨਾਲ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਫ਼ਿਲਮਾਂ ਦੇ ਨਾਲ ਸਰਗੁਨ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਦੇ ਜ਼ਰੀਏ ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ 'ਚ ਸਰਗੁਨ ਮਹਿਤਾ ਨੇ 6 ਸਤੰਬਰ ਨੂੰ ਆਪਣਾ 35ਵਾਂ ਜਨਮਦਿਨ ਮਨਾਇਆ ਹੈ। ਇਸ ਮੌਕੇ ਉਸ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਸੀ। ਜਿਸ ਵਿੱਚ ਉਹ ਆਪਣੇ ਪਤੀ ਰਵੀ ਦੂਬੇ ਤੇ ਖਾਸ ਦੋਸਤਾਂ ਦੇ ਨਾਲ ਜਨਮਦਿਨ ਸੈਲੀਬ੍ਰੇਟ ਕਰਦੀ ਨਜ਼ਰ ਆਈ ਸੀ।        

ਹੁਣ ਸਰਗੁਣ ਮਹਿਤਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਨਵੀਂ ਪੋਸਟ 'ਚ ਸਰਗੁਣ ਆਪਣੇ ਮੰਮੀ ਡੈਡੀ ਦੇ ਨਾਲ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਪੈਰੇਂਟਸ ਦੇ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆ ਹਨ, ਜਿਨ੍ਹਾ ਵਿੱਚ ਉਸ ਦੀ ਖਾਸ ਬੌਂਡਿੰਗ ਦੇਖੀ ਜਾ ਸਕਦੀ ਹੈ। ਸਰਗੁਣ ਦੀਆਂ ਤਸਵੀਰਾਂ ਦੇ ਨਾਲ ਨਾਲ ਕੈਪਸ਼ਨ ਨੇ ਵੀ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਸਰਗੁਣ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, 'ਮੇਰਾ ਸਭ ਕੁੱਝ ਤੁਸੀਂ ਹੋ..🧿🧿। ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।🖤 ' 

ਫੈਨਜ਼ ਅਦਾਕਾਰਾ ਵੱਲੋਂ ਸਾਂਝੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਅਦਾਕਾਰਾ ਵੱਲੋਂ ਉਸ ਦੇ ਮਾਪਿਆਂ ਦੀ ਚੰਗੀ ਦੇਖਭਾਲ ਤੇ ਉਨ੍ਹਾਂ ਨੂੰ ਆਪਣੀ ਖੁਸ਼ੀਆਂ 'ਚ ਸ਼ਾਮਿਲ ਕੀਤੇ ਜਾਣ 'ਤੇ ਉਸ ਦੀ ਸ਼ਲਾਘਾ ਕਰ ਰਹੇ ਹਨ। 

ਹੋਰ ਪੜ੍ਹੋ:  Shilpa Shetty : ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਨੂੰ ਖ਼ਾਸ ਅੰਦਾਜ਼ 'ਚ ਦਿੱਤੀ  ਜਨਮਦਿਨ ਦੀ ਵਧਾਈ, ਪੋਸਟ ਸਾਂਝੀ ਕਰ ਲਿਖਿਆ ਸਪੈਸ਼ਲ ਨੋਟ 

ਦੱਸ ਦਈਏ ਕਿ ਕਿ ਸਰਗੁਨ ਮਹਿਤਾ ਆਖਰੀ ਵਾਰ ਗੁਰਨਾਮ ਭੁੱਲਰ ਨਾਲ ਫਿਲਮ 'ਨਿਗ੍ਹਾ ਮਾਰਦਾ ਆਈ ਵੇ' 'ਚ ਨਜ਼ਰ ਆਈ ਸੀ। ਉਹ ਇੰਨੀਂ ਦਿਨੀਂ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦੀ ਸ਼ੂਟਿੰਗ ਵੀ ਕਰ ਰਹੀ ਹੈ। ਫਿਲਮ 'ਚ ਸਰਗੁਨ ਚੁੜੈਲ ਦਾ ਕਿਰਦਾਰ ਨਿਭਾ ਰਹੀ ਹੈ। ਇਹ ਫਿਲਮ 2024 'ਚ ਰਿਲੀਜ਼ ਹੋਣ ਜਾ ਰਹੀ ਹੈ। ਪਹਿਲਾਂ ਇਹ ਫਿਲਮ ਇਸੇ ਸਾਲ ਅਕਤੂਬਰ 'ਚ ਰਿਲੀਜ਼ ਹੋਣੀ ਸੀ, ਪਰ ਕਿਸੇ ਕਾਰਨ ਇਸ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਸ ਫਿਲਮ 'ਚ ਸਰਗੁਨ ਗਿੱਪੀ ਗਰੇਵਾਲ ਤੇ ਰੂਪੀ ਗਿੱਲ ਦੇ ਨਾਲ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network