ਸਰਗੁਨ ਮਹਿਤਾ ਪਤੀ ਰਵੀ ਦੁਬੇ ਦੇ ਨਾਲ ਵਿਦੇਸ਼ ‘ਚ ਬਿਤਾ ਰਹੀ ਸਮਾਂ, ਤਸਵੀਰਾਂ ਕੀਤੀਆਂ ਸਾਂਝੀਆਂ
ਸਰਗੁਨ ਮਹਿਤਾ (Sargun Mehta) ਨੇ ਆਪਣੇ ਪਤੀ ਰਵੀ ਦੁਬੇ ਦੇ ਨਾਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਸਮਾਂ ਬਿਤਾ ਰਹੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਦੋਵੇਂ ਜਣੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਲਈ ਉੱਥੇ ਹਨ । ਜਿੱਥੋਂ ਦੋਵੇਂ ਜਣੇ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ ।ਸਰਗੁਨ ਮਹਿਤਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਝਾ ਕੀਤਾ ਹੈ ।ਜਿਸ ‘ਚ ਅਦਾਕਾਰਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਸਰਗੁਨ ਮਹਿਤਾ ਨੇ ਲਿਖਿਆ ‘ਪਿਆਰ ਹੀ ਪਿਆਰ ਹੈ’।
ਹੋਰ ਪੜ੍ਹੋ : ਯੂਟਿਊਬਰ ਅਰਮਾਨ ਮਲਿਕ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਵੀਡੀਓ
ਸਰਗੁਨ ਮਹਿਤਾ ਦਾ ਵਰਕ ਫ੍ਰੰਟ ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਸੌਂਕਣ ਸੌਂਕਣੇ’ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਅੰਗਰੇਜ, ਲਾਹੌਰੀਏ, ਕਿਸਮਤ, ਝੱਲੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹਰ ਫ਼ਿਲਮ ‘ਚ ਉਨ੍ਹਾਂ ਨੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਉਹ ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਫਿੱਟ ਬੈਠਦੇ ਹਨ । ਭਾਵੇਂ ਉਹ ਰੋਮਾਂਟਿਕ ਕਿਰਦਾਰ ਹੋਣ, ਕਿਸੇ ਪੇਂਡੂ ਕੁੜੀ ਦਾ ਕਿਰਦਾਰ ਨਿਭਾਉਣਾ ਹੋਵੇ ਜਾਂ ਫਿਰ ਅੜਬ ਮੁਟਿਆਰ ਦਾ ਕਿਰਦਾਰ ਹੋਵੇ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ ।
-