ਸਤਿੰਦਰ ਸੱਤੀ ਨੇ ਸਾਂਝਾ ਕੀਤਾ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ, ਵੇਖੋ ਕਿਸ ਤਰ੍ਹਾਂ ਦੋਸਤਾਂ ਨਾਲ ਕੀਤੀ ਮਸਤੀ

ਸਤਿੰਦਰ ਸੱਤੀ ਨੇ ਬੀਤੇ ਦਿਨ ਆਪਣਾ ਜਨਮਦਿਨ ਮਨਾਇਆ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਦੋਸਤਾਂ ਦੇ ਨਾਲ ਖੂਬ ਮਸਤੀ ਕੀਤੀ । ਜਿਸ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  December 14th 2023 11:29 AM |  Updated: December 14th 2023 11:29 AM

ਸਤਿੰਦਰ ਸੱਤੀ ਨੇ ਸਾਂਝਾ ਕੀਤਾ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ, ਵੇਖੋ ਕਿਸ ਤਰ੍ਹਾਂ ਦੋਸਤਾਂ ਨਾਲ ਕੀਤੀ ਮਸਤੀ

ਸਤਿੰਦਰ ਸੱਤੀ (Satinder Satti) ਨੇ ਬੀਤੇ ਦਿਨ ਆਪਣਾ ਜਨਮਦਿਨ ਮਨਾਇਆ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਦੋਸਤਾਂ ਦੇ ਨਾਲ ਖੂਬ ਮਸਤੀ ਕੀਤੀ । ਜਿਸ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੱਸਦੀ ਹੋਈ ਨਜ਼ਰ ਆ ਰਹੀ ਹੈ ਕਿ ਕਿਸ ਤਰ੍ਹਾਂ ਅੱਧੀ ਰਾਤ ਨੂੰ ਉਨ੍ਹਾਂ ਨੇ ਦੋਸਤਾਂ ਦੇ ਨਾਲ ਰਲ ਕੇ ਜਨਮ ਦਿਨ ਸੈਲੀਬ੍ਰੇਟ ਕੀਤਾ । ਇਸ ਮੌਕੇ ‘ਤੇ ਖੂਬ ਆਤਿਸ਼ਬਾਜ਼ੀ ਵੀ ਕੀਤੀ ਗਈ । 

ਹੋਰ ਪੜ੍ਹੋ :  ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ, ਦਰਸ਼ਨ ਔਲਖ ਨੇ ਦਿੱਤੀ ਸੰਗਤਾਂ ਨੂੰ ਵਧਾਈ

ਸਤਿੰਦਰ ਸੱਤੀ ਮਸ਼ਹੂਰ ਐਂਕਰ ਹੋਣ ਦੇ ਨਾਲ-ਨਾਲ ਪ੍ਰਸਿੱਧ ਅਦਾਕਾਰਾ ਵੀ 

ਸਤਿੰਦਰ ਸੱਤੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਐਂਕਰ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਨ੍ਹਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ ਗਿਆ ਸੀ । ਇਸ ਦੇ ਨਾਲ ਹੀ ਸਤਿੰਦਰ ਸੱਤੀ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ । ਉਨ੍ਹਾਂ ਨੂੰ ਬਹੁਮੁਖੀ ਪ੍ਰਤਿਭਾ ਦਾ ਧਨੀ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ ।

ਕਿਉਂਕਿ ਉਹ ਇੱਕ ਕਾਮਯਾਬ ਐਂਕਰ ਹੋਣ ਦੇ ਨਾਲ ਨਾਲ ਇੱਕ ਵਧੀਆ ਅਦਾਕਾਰਾ ਅਤੇ ਲੇਖਿਕਾ ਵੀ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਇੱਕ ਕਿਤਾਬ ਵੀ ਰਿਲੀਜ਼ ਹੋਈ ਸੀ । ਹਾਲ ਹੀ ‘ਚ ਸਤਿੰਦਰ ਸੱਤੀ ਨੇ ਕੈਨੇਡਾ ਤੋਂ ਵਕਾਲਤ ਦੀ ਡਿਗਰੀ ਵੀ ਹਾਸਲ ਕੀਤੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network