ਸੱਤਿੰਦਰ ਸੱਤੀ ਨੇ ਬਾਬਾ ਨਾਨਕ ਦੀ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ, ਪਰਸ਼ਾਦੇ ਦੀ ਸੇਵਾ ਕਰਦੀ ਆਈ ਨਜ਼ਰ

Written by  Pushp Raj   |  January 01st 2024 07:00 AM  |  Updated: January 01st 2024 07:00 AM

ਸੱਤਿੰਦਰ ਸੱਤੀ ਨੇ ਬਾਬਾ ਨਾਨਕ ਦੀ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ, ਪਰਸ਼ਾਦੇ ਦੀ ਸੇਵਾ ਕਰਦੀ ਆਈ ਨਜ਼ਰ

Satinder Satti visits Gurudwara Sri Kartarpur Sahib: ਮਸ਼ਹੂਰ ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਹਾਲ ਹੀ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਦੱਸ ਦਈਏ ਇਹ ਸਥਾਨ ਸਿੱਖਾਂ ਦੇ ਪਹਿਲੇ ਗੁਰੂ ਬਾਬਾ ਨਾਨਕ ਜੀ ਦਾ ਜਨਮ ਸਥਾਨ ਹੈ ਤੇ ਇਹ ਪਾਕਿਸਤਾਨ 'ਚ ਸਥਿਤ ਹੈ।

ਮਸ਼ਹੂਰ ਪੰਜਾਬੀ ਅਦਾਕਾਰਾ ਤੇ ਗਾਇਕਾ ਸਤਿੰਦਰ ਸੱਤੀ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਅਦਾਕਾਰਾ ਨੇ ਗੁਰੂ ਨਾਨਕ ਦੇਵ ਜੀ ਧਰਤੀ ਉੱਤੇ ਪਹੁੰਚ ਕੇ ਸਿਜਦਾ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਅਦਾਕਾਰਾ ਨੇ ਇਸ ਦੌਰਾਨ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਵੱਲੋਂ ਸਤਿੰਦਰ ਸੱਤੀ ਨੂੰ ਸਨਮਾਨਿਤ ਵੀ ਕੀਤਾ ਗਿਆ। ਅਦਾਕਾਰਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇਹ ਪਵਿੱਤਰ ਸਥਾਨ ਉੱਤੇ ਪਹੁੰਚ ਕੇ ਆਪਣੀਆਂ ਭਾਵਨਾਵਾਂ ਬਿਆਨ ਕਰਦੀ ਹੋਈ ਨਜ਼ਰ ਆ ਰਹੀ ਹੈ।ਇਸ ਦੌਰਾਨ ਅਦਾਕਾਰਾ ਨੇ ਇੱਥੇ ਪਰਸ਼ਾਦੇ ਦੀ ਸੇਵਾ ਕੀਤੀ ਤੇ ਲੰਗਰ ਵੀ ਗ੍ਰਹਿਣ ਕੀਤਾ। ਅਦਾਕਾਰਾ ਨੇ ਫੈਨਜ਼ ਨੂੰ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਕਰਾਏ ਯਾਦ, ਬੋਲੋ 'ਵਾਹਿਗੁਰੂ ਜੀ।' ਅਦਾਕਾਰਾ ਨੇ ਦੱਸਿਆ ਕਿ ਇੱਥੇ ਆ ਕੇ ਹੀ ਤੁਸੀਂ ਮਹਿਸੂਸ ਕਰ ਸਕਦੇ ਹੋ ਕਿ ਬਾਬਾ ਨਾਨਕ ਜੀ ਨੇ ਜਾਤ-ਪਾਤ ਤੋਂ ਉੱਤੇ ਉੱਠ ਕੇ ਲੋਕਾਂ ਨੂੰ ਇੱਕਠੇ ਰਹਿਣ, ਨਾਮ ਜੱਪਣ ਤੇ ਵੰਡ ਛੱਕਣ ਦਾ ਸੰਦੇਸ਼ ਦਿੱਤਾ ਸੀ। ਸਾਨੂੰ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠ ਕੇ ਇਨਸਾਨ ਬਣੀਏ। ਅਦਾਕਾਰਾ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਉਸ ਵੱਲੋਂ ਇਨਸਾਨੀਅਤ ਦੇ ਨਾਂਅ ਦਿੱਤੇ ਗਏ ਸੁਨੇਹੇ ਦੀ ਸ਼ਲਾਘਾ ਕਰ ਰਹੇ ਹਨ। 

ਹੋਰ ਪੜ੍ਹੋ: ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹਾਨੀਆ ਆਮਿਰ ਦਾ ਪੰਜਾਬੀ ਲੁੱਕ ਹੋ ਰਿਹਾ ਵਾਇਰਲ, ਫੈਨਜ਼ ਨੂੰ ਆ ਰਿਹਾ ਪਸੰਦ  ਸਤਿੰਦਰ ਸੱਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸੱਤੀ ਨੇ ਪੰਜਾਬੀ ਦੂਰਦਰਸ਼ਨ ਤੋਂ ਬਤੌਰ ਐਂਕਰ ਤੇ ਬਾਅਦ 'ਚ ਅਦਾਕਾਰਾ ਤੇ ਗਾਇਕਾ ਵਜੋਂ ਆਪਣੀ ਪਛਾਣ ਬਣਾਈ। ਹਲਾਂਕਿ ਇਹ ਮੁਕਾਮ ਹਾਸਿਲ ਕਰਨ ਲਈ ਸਤਿੰਦਰ ਸੱਤੀ ਨੂੰ ਕਾਫੀ ਸੰਘਰਸ਼ ਕਰਨਾ ਪਿਆ। ਮੌਜੂਦਾ ਸਮੇਂ ਵਿੱਚ ਸਤਿੰਦਰ ਸੱਤੀ ਹੁਣ ਕੈਨੇਡਾ 'ਚ ਇੰਮੀਗ੍ਰੇਸ਼ਨ ਵਕੀਲ ਬਣ ਕੇ ਸੇਵਾਵਾਂ ਨਿਭਾ ਰਹੀ ਹੈ। ਇਸ ਦੇ ਨਾਲ ਨਾਲ ਅਦਾਕਾਰਾ ਮੋਟੀਵੇਸ਼ਨਲ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਅਕਸਰ ਫੈਨਜ਼ ਨੂੰ ਜ਼ਿੰਦਗੀ 'ਚ ਆਉਣ ਵਾਲੀ ਮੁਸ਼ਕਲਾਂ ਤੋਂ ਲੜਨ ਦੀ ਪ੍ਰੇਰਣਾ ਦਿੰਦੀ ਰਹਿੰਦੀ ਹੈ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network