ਪੰਜਾਬੀ ਕਲਾਕਾਰਾਂ ਨੇ ਦਿੱਗਜ ਐਕਟਰ ਸਤੀਸ਼ ਕੌਸ਼ਿਕ ਨੂੰ ਦਿੱਤੀ ਸ਼ਰਧਾਂਜਲੀ, ਪਰਮੀਸ਼ ਵਰਮਾ ਤੋਂ ਲੈ ਕੇ ਗੁਰੂ ਰੰਧਾਵਾ ਨੇ ਪੋਸਟ ਪਾ ਕੇ ਜਤਾਇਆ ਦੁੱਖ

Written by  Entertainment Desk   |  March 10th 2023 11:06 AM  |  Updated: March 10th 2023 02:19 PM

ਪੰਜਾਬੀ ਕਲਾਕਾਰਾਂ ਨੇ ਦਿੱਗਜ ਐਕਟਰ ਸਤੀਸ਼ ਕੌਸ਼ਿਕ ਨੂੰ ਦਿੱਤੀ ਸ਼ਰਧਾਂਜਲੀ, ਪਰਮੀਸ਼ ਵਰਮਾ ਤੋਂ ਲੈ ਕੇ ਗੁਰੂ ਰੰਧਾਵਾ ਨੇ ਪੋਸਟ ਪਾ ਕੇ ਜਤਾਇਆ ਦੁੱਖ

Satish Kaushik: ਬੀਤੇ ਦਿਨੀਂ ਬਾਲੀਵੁੱਡ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਸੀ। ਦਿੱਗਜ ਐਕਟਰ ਸਤੀਸ਼ ਕੌਸ਼ਿਕ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ, ਕਿਸੇ ਨੂੰ ਵੀ ਯਕੀਨ ਨਹੀਂ ਸੀ ਆ ਰਿਹਾ ਕਿ ਹੁਣ ਉਹ ਇਸ ਸੰਸਾਰ ਵਿੱਚ ਨਹੀਂ ਰਹੇ ਹਨ। ਦੱਸ ਦਈਏ ਉਹ ਸਭ ਦੇ ਚਹੇਤੇ ਕਾਮੇਡੀਅਨ ਸੀ। 80-90 ਦੇ ਦਹਾਕੇ 'ਚ ਪੈਦਾ ਹੋਏ ਲੋਕਾਂ ਨੇ ਆਪਣਾ ਬਚਪਨ ਸਤੀਸ਼ ਕੌਸ਼ਿਕ ਦੀ ਕਾਮੇਡੀ ਦੇਖ ਕੇ ਬਿਤਾਇਆ ਹੈ। ਜਿਸ ਕਰਕੇ ਬਾਲੀਵੁੱਡ ਦੇ ਨਾਲ ਪਾਲੀਵੁੱਡ ਵਿੱਚ ਵੀ ਸੋਗ ਮਨਾਇਆ ਗਿਆ। ਪੰਜਾਬੀ ਕਲਾਕਾਰਾਂ ਨੇ ਵੀ ਪੋਸਟਾਂ ਪਾ ਕੇ ਸਤੀਸ਼ ਕੌਸ਼ਿਕ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 


image source: Instagram

ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਵੀ ਸਤੀਸ਼ ਕੌਸ਼ਿਕ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਮੀਸ਼ ਵਰਮਾ ਤੋਂ ਲੈਕੇ ਗੁਰੂ ਰੰਧਾਵਾ ਤੱਕ ਦਿੱਗਜ ਕਲਾਕਾਰਾਂ ਨੇ ਕੌਸ਼ਿਕ ਨੂੰ ਸ਼ਰਧਾਂਜਲੀ ਦਿੱਤੀ ਹੈ।

ਪਾਲੀਵੁੱਡ ਅਤੇ ਬਾਲੀਵੁੱਡ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਤੀਸ਼ ਕੌਸ਼ਿਕ ਦੀ ਤਸਵੀਰ ਸ਼ੇਅਰ ਕਰਦੇ ਹੋਏ 'ਆਰਆਈਪੀ' ਲਿਖਿਆ।


image source: instagram

ਐਕਟਰ ਤੇ ਗਾਇਕ ਪਰਮੀਸ਼ ਵਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਸਤੀਸ਼ ਕੌਸ਼ਿਕ ਦੀ ਤਸਵੀਰ ਸ਼ੇਅਰ ਕਰਦਿਆਂ ਕਿਹਾ, 'ਸਾਡੇ ਬਚਪਨ ਦੀ ਯਾਦਾਂ ਦਾ ਇੱਕ ਹਿੱਸਾ ਵੀ ਅੱਜ ਖਤਮ ਹੋ ਗਿਆ ਹੈ.... ਰੈਸਟ ਇਨ ਪੀਸ।'


ਪੰਜਾਬੀ ਗਾਇਕ ਹਰਜੀਤ ਹਰਮਨ ਨੇ ਸੋਸ਼ਲ ਮੀਡੀਆ 'ਤੇ ਸਤੀਸ਼ ਕੌਸ਼ਿਕ ਦੀ ਤਸਵੀਰ ਸ਼ੇਅਰ ਕੀਤੀ। ਉਨ੍ਹਾਂ ਨੇ ਨਾਲ ਹੀ ਲਿਖਿਆ ਹੈ, 'ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨਹੀਂ ਰਹੇ । ਕੌਸ਼ਿਕ ਸਾਬ ਬਾਕਮਾਲ ਅਦਾਕਾਰ ਸਨ । ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ ????'


image source: instagram

ਪੰਜਾਬੀ ਗਾਇਕ ਜੱਸੀ ਗਿੱਲ ਨੇ ਕਿਹਾ, 'ਆਰਆਈਪੀ'। ਇਸਦੇ ਨਾਲ ਹੀ ਗਾਇਕ ਨੇ ਟੁੱਟੇ ਦਿਲ ਦੀ ਇਮੋਜੀ ਵੀ ਸਾਂਝਾ ਕੀਤਾ ਹੈ।

ਬਾਲੀਵੁੱਡ ਤੇ ਪਾਲੀਵੁੱਡ ਗਾਇਕ ਜਸਬੀਰ ਜੱਸੀ ਨੇ ਵੀ ਦਿੱਗਜ ਐਕਟਰ ਸਤੀਸ਼ ਕੌਸ਼ਿਕ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਹੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਤੀਸ਼ ਕੌਸ਼ਿਕ 9 ਮਾਰਚ ਨੂੰ ਦੁਨੀਆ ਤੋਂ ਰੁਖਸਤ ਹੋ ਗਏ। ਉਨ੍ਹਾਂ ਦੇ ਜਾਣ ਨਾਲ ਬਾਲੀਵੁੱਡ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ। ਉਨ੍ਹਾਂ ਦੀ ਮੌਤ ਦੀ ਖਬਰ ਉਨ੍ਹਾਂ ਦੇ ਬੈਸਟ ਫਰੈਂਡ ਅਨੁਪਮ ਖੇਰ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਸੀ। 


- PTC PUNJABI

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network