ਸਤਵਿੰਦਰ ਬਿੱਟੀ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੀ ਧੀ ਦੇ ਨਾਲ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਸਤਵਿੰਦਰ ਬਿੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਹਿਲੀ ਵਾਰ ਆਪਣੀ ਧੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ ।ਇਸ ਤਸਵੀਰ ‘ਚ ਉਨ੍ਹਾਂ ਦੇ ਪਤੀ ਵੀ ਨਜ਼ਰ ਆ ਰਹੇ ਹਨ ।
ਸਤਵਿੰਦਰ ਬਿੱਟੀ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੀ ਧੀ ਦੇ ਨਾਲ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਸਤਵਿੰਦਰ ਬਿੱਟੀ (Satwinder Bitti) ਆਪਣੇ ਜ਼ਮਾਨੇ ‘ਚ ਮਸ਼ਹੂਰ ਗਾਇਕਾ ਰਹੀ ਹੈ । ਉਨ੍ਹਾਂ ਨੇ ਅਣਗਿਣਤ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਪਰਿਵਾਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਸਤਵਿੰਦਰ ਬਿੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਹਿਲੀ ਵਾਰ ਆਪਣੀ ਧੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਆਪਣੇ ਦੋਸਤਾਂ ਦੇ ਨਾਲ ਰਕੁਲਪ੍ਰੀਤ ਨੇ ਮਨਾਇਆ ਜਨਮ ਦਿਨ, ਵੀਡੀਓ ਹੋ ਰਿਹਾ ਵਾਇਰਲ
ਇਸ ਤਸਵੀਰ ‘ਚ ਉਨ੍ਹਾਂ ਦੇ ਪਤੀ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਗਾਇਕਾ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗਾਇਕਾ ਦੀ ਧੀ ਦਾ ਜਨਮਦਿਨ ਸੀ । ਜਿਸ ਦਾ ਇੱਕ ਵੀਡੀਓ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ ।
_acfedbffc42423199539248431e32c73_1280X720.webp)
ਗਾਇਕਾ ਨਾ ਹੁੰਦੀ ਤਾਂ ਹੋਣਾ ਸੀ ਹਾਕੀ ਖਿਡਾਰਨ
ਜੇ ਗਾਇਕਾ ਸਤਵਿੰਦਰ ਬਿੱਟੀ ਗਾਇਕਾ ਨਾ ਹੁੰਦੀ ਤਾਂ ਉਸ ਨੇ ਹਾਕੀ ਖਿਡਾਰਨ ਬਣਨਾ ਸੀ । ਸਤਵਿੰਦਰ ਬਿੱਟੀ ਹਾਕੀ ਦੀ ਵਧੀਆ ਖਿਡਾਰਨ ਰਹਿ ਚੁੱਕੀ ਹੈ । ਉਸ ਨੇ ਕਾਲਜ ਟਾਈਮ ‘ਚ ਹਾਕੀ ਦੇ ਕਈ ਮੁਕਾਬਲਿਆਂ ‘ਚ ਭਾਗ ਲਿਆ ਸੀ । ਪਰ ਜਦੋਂ ਨੈਸ਼ਨਲ ਲੈਵਲ ‘ਤੇ ਖੇਡਣ ਦੇ ਲਈ ਜਾਣਾ ਸੀ ਤਾਂ ਕਿਸੇ ਕਾਰਨ ਉਨ੍ਹਾਂ ਦੀ ਚੋਣ ਨਹੀਂ ਹੋਈ ।

ਜਿਸ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਦਾ ਰੁਖ ਦੂਜੇ ਪਾਸੇ ਮੁੜ ਗਿਆ ਅਤੇ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ।ਗਾਇਕੀ ਦੇ ਖੇਤਰ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਨਾ ਸਿਰਫ਼ ਸ਼ੌਹਰਤ ਮਿਲੀ, ਬਲਕਿ ਦੇਸ਼ ਵਿਦੇਸ਼ ‘ਚ ਉਸ ਦੇ ਨਾਂਅ ਦਾ ਡੰਕਾ ਵੱਜਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
