ਸ਼ਹਿਨਾਜ਼ ਗਿੱਲ ਅਤੇ ਉਸ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Written by  Shaminder   |  March 11th 2024 11:34 AM  |  Updated: March 11th 2024 11:34 AM

ਸ਼ਹਿਨਾਜ਼ ਗਿੱਲ ਅਤੇ ਉਸ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਹਿਨਾਜ਼ ਗਿੱਲ (Shehnaaz Gill) ਤੇ ਉਸ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ । ਅਦਾਕਾਰਾ ਦੇ ਘਰ ਧਮਕੀ ਭਰਿਆ ਫੋਨ (Threat Call) ਆਇਆ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ (Father) ਸੰਤੋਖ ਸਿੰਘ ਗਿੱਲ ਯਾਨੀ ਕਿ ਸੁੱਖ ਪ੍ਰਧਾਨ ਨੂੰ ਧਮਕੀ ਭਰੀ ਫੋਨ ਕਾਲ ਆਈ ਹੈ । ਜਿਸ ‘ਚ ਧਮਕੀ ਦੇਣ ਵਾਲੇ ਸ਼ਖਸ ਨੇ ਪੰਜਾਹ ਲੱਖ ਦੀ ਫਿਰੌਤੀ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਪੈਸੇ ਨਾ ਦੇਣ ਦੀ ਸੂਰਤ ਜਾਨ ਤੋਂ ਮਾਰਨ ਦੀ ਵੀ ਧਮਕੀ ਦਿੱਤੀ ਹੈ। ਫੋਨ ਕਰਨ ਵਾਲਾ ਖੁਦ ਨੂੰ ਪਾਕਿਸਤਾਨ ਦਾ ਨਿਵਾਸੀ ਦੱਸ ਰਿਹਾ ਹੈ। 

Shehnaaz Gill  shares new Pics

 ਹੋਰ ਪੜ੍ਹੋ : ਕਮਲਜੀਤ ਨੀਰੂ ਬਣੀ ਦਾਦੀ, ਪੁੱਤਰ ਦੇ ਘਰ ਬੱਚੇ ਦਾ ਹੋਇਆ ਜਨਮ

ਸ਼ਹਿਨਾਜ਼ ਗਿੱਲ ਨੂੰ ਮਾਰਨ ਦੀ ਧਮਕੀ 

ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਤੋਂ ਬੋਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਤੇਰੀ ਧੀ ਨੇ ਬਹੁਤ ਪੈਸਾ ਕਮਾਇਆ ਹੈ। ਪੰਜਾਹ ਲੱਖ ਦਾ ਇੰਤਜ਼ਾਮ ਕਰੋ । ਨਹੀਂ ਤਾਂ ਪਹਿਲਾਂ ਤੇਰੀ ਧੀ ਅਤੇ ਫਿਰ ਤੈਨੂੰ ਮਾਰ ਦਿਆਂਗੇ’। ਇਸ ਧਮਕੀ ਭਰੇ ਫੋਨ ਕਾਲ ਤੋਂ ਬਾਅਦ ਅਦਾਕਾਰਾ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੇ ਪੁਲਿਸ ਕਾਰਵਾਈ ਕਰ ਰਹੀ ਹੈ।

Shehnaaz Gill With Grandfather.jpgਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਹੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ । ਉਹ ਜਿੱਥੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਉੱਥੇ ਹੀ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਕਿਸੀ ਕਾ ਭਾਈ ਕਿਸੀ ਕੀ ਜਾਨ, ਥੈਂਕਸ ਫਾਰ ਕਮਿੰਗ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।ਸ਼ਹਿਨਾਜ਼ ਗਿੱਲ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ ਬਿੱਗ ਬੌਸ ‘ਚ ਭਾਗ ਲਿਆ ਸੀ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

 

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network