ਸ਼ਹਿਨਾਜ਼ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਮੱਥਾ ਟੇਕਿਆ, ਤਸਵੀਰਾਂ ਕੀਤੀਆਂ ਸਾਂਝੀਆਂ
ਸ਼ਹਿਨਾਜ਼ ਗਿੱਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ‘ਚ ਮੱਥਾ ਟੇਕਿਆ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ।ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਦਾਦਾ ਜੀ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਨੇ ਹੁਣ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)‘ਚ ਨਜ਼ਰ ਆ ਰਹੀ ਹੈ । ਅਦਾਕਾਰਾ ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰੁ ਘਰ ਦਾ ਆਸ਼ੀਰਵਾਦ ਲਿਆ ।
/ptc-punjabi/media/media_files/pP7K5RuA4RsQP47YfxkF.jpg)
ਹੋਰ ਪੜ੍ਹੋ : ਮੌਤ ਤੋਂ ਬਾਅਦ ਵੀ ਦੁਨੀਆ ‘ਤੇ ਛਾਇਆ ਸਿੱਧੂ ਮੂਸੇਵਾਲਾ,ਨਵਾਂ ਗੀਤ ‘ਡਰਿੱਪੀ’ ਰਿਲੀਜ਼
ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ (Baba Deep Singh Ji) ‘ਚ ਵੀ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹੈ । ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ । ਪਰ ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ ਬਿੱਗ ਬੌਸ ‘ਚ ਹਿੱਸਾ ਲਿਆ । ਇਸ ਸ਼ੋ ਅਨੇ ਉਸ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ ਅਤੇ ਉਹ ਘਰ ਘਰ ‘ਚ ਪਛਾਣੀ ਜਾਣ ਲੱਗ ਪਈ ।ਸ਼ੋਅ ‘ਚ ਉਸ ਦੀ ਜੋੜੀ ਸਿਧਾਰਥ ਸ਼ੁਕਲਾ ਦੇ ਨਾਲ ਬਣੀ ਅਤੇ ਇਸ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ।ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਅਨੇਕਾਂ ਹੀ ਪ੍ਰੋਜੈਕਟ ‘ਚ ਇੱਕਠਿਆਂ ਕੰਮ ਕੀਤਾ ।
ਬਾਲੀਵੁੱਡ ਫ਼ਿਲਮਾਂ ‘ਚ ਵੀ ਆਈ ਨਜ਼ਰ
ਹਾਲ ਹੀ ‘ਚ ਅਦਾਕਾਰਾ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਥੈਂਕ ਯੂ ਫਾਰ ਕਮਿੰਗ’ ‘ਚ ਵੀ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਹੌਂਸਲਾ ਰੱਖ’ ‘ਚ ਵੀ ਉਸ ਨੇ ਅਦਾਕਾਰੀ ਕੀਤੀ ਸੀ । ਉਹ ਜਲਦ ਹੀ ਸੋਨਮ ਬਾਜਵਾ ਅਤੇ ਦਿਲਜੀਤ ਦੋਸਾਂਝ ਦੇ ਨਾਲ ਇੱਕ ਹੋਰ ਫ਼ਿਲਮ ‘ਚ ਦਿਖਾਈ ਦੇਵੇਗੀ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
