ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ

ਸ਼ਹਿਨਾਜ਼ ਗਿੱਲ ਇਨ੍ਹੀਂ ਆਪਣੇ ਜੱਦੀ ਪਿੰਡ ਪਹੁੰਚੀ ਹੋਈ ਹੈ। ਜਿੱਥੋਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਉਹ ਲਗਾਤਾਰ ਸਾਂਝੀਆਂ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਦਾਦਾ ਦਾਦੀ ਦੇ ਨਾਲ ਦਿਖਾਈ ਦੇ ਰਹੀ ਹੈ ।

Reported by: PTC Punjabi Desk | Edited by: Shaminder  |  December 05th 2023 02:54 PM |  Updated: December 05th 2023 02:54 PM

ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ

ਸ਼ਹਿਨਾਜ਼ ਗਿੱਲ(Shehnaaz Gill) ਇਨ੍ਹੀਂ ਆਪਣੇ ਜੱਦੀ ਪਿੰਡ ਪਹੁੰਚੀ ਹੋਈ ਹੈ। ਜਿੱਥੋਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਉਹ ਲਗਾਤਾਰ ਸਾਂਝੀਆਂ ਕਰ ਰਹੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਦਾਦਾ ਦਾਦੀ ਦੇ ਨਾਲ ਦਿਖਾਈ ਦੇ ਰਹੀ ਹੈ ।  ਉਸ ਦੇ ਦਾਦਾ ਦਾਦੀ ਉਸ ਦੇ ਨਾਲ ਲਾਡ ਪਿਆਰ ਕਰਦੇ ਦਿੱਸ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਪ੍ਰਸਿੱਧ ਫੋਟੋਗ੍ਰਾਫਰ ਸੁਤੇਜ ਪਨੂੰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਹੋਰ ਪੜ੍ਹੋ :  ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਚੱਲ ਮੇਰਾ ਪੁੱਤ, ਅਸ਼ਕੇ ਸਣੇ ਕਈ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ

ਇਸ ਮੌਕੇ ਸੁਤੇਜ ਪਨੂੰ ਨੇ ਸ਼ਹਿਨਾਜ਼ ਦੇ ਦਾਦਾ ਦਾਦੀ ਦੇ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਸਵਾਲ ਵੀ ਪੁੱਛੇ ਕਿ ਦੋਵਾਂ ਨੂੰ ਇੱਕਠਿਆਂ ਕਿੰਨੇ ਸਾਲ ਹੋ ਗਏ ਹਨ । ਜਿਸ ‘ਤੇ ਸ਼ਹਿਨਾਜ਼ ਦਾ ਦਾਦਾ ਦੱਸਦਾ ਹੈ ਕਿ 49 ਸਾਲ ਹੋ ਗਏ ਹਨ ਅਤੇ ਦੋਵੇਂ ਇੱਕ ਦੂਜੇ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ । ਇਹੀ ਕਾਰਨ ਹੈ ਕਿ ਦੋਵੇਂ ਇੱਕਠੇ ਏਨੇ ਸਾਲਾਂ ਤੋਂ ਜ਼ਿੰਦਗੀ ਬਿਤਾ ਰਹੇ ਹਨ ।

ਅਦਾਕਾਰਾ ਨੇ ਇਸ ਤੋਂ ਪਹਿਲਾਂ ਵੀ ਕਈ ਵੀਡੀਓ ਕੀਤੇ ਸਾਂਝੇ

ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਇਸ ਤੋਂ ਪਹਿਲਾਂ ਵੀ ਕਈ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਅਦਾਕਾਰਾ ਬਿਆਸ ਸਥਿਤ ਆਪਣੇ ਪਿੰਡ ‘ਚ ਮਸਤੀ ਕਰਦੀ ਹੋਈ ਨਜ਼ਰ ਆਈ ਸੀ ।

ਇਸ ਤੋਂ ਇਲਾਵਾ ਅਦਾਕਾਰਾ ਨੇ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਨਾਲ ਵੀ ਆਪਣੇ ਪਰਿਵਾਰ ਸਣੇ ਮੁਲਾਕਾਤ ਕੀਤੀ ਸੀ । ਜਿਸ ਦੀ ਤਸਵੀਰ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ ।    

 

- PTC PUNJABI


Popular Posts