ਸ਼ਹਿਨਾਜ਼ ਗਿੱਲ ਨੇ ਆਪਣੇ ਦਾਦੇ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਸ਼ਹਿਨਾਜ਼ ਗਿੱਲ ਨੇ ਆਪਣੇ ਦਾਦੇ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਕੁਝ ਦਿਨ ਪਹਿਲਾਂ ਵੀ ਉਸ ਨੇ ਬਿਆਸ ਸਥਿਤ ਆਪਣੇ ਪਿੰਡ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਸ਼ਾਇਦ ਹੁਣ ਮੁੜ ਤੋਂ ਆਪਣੇ ਪਿੰਡ ਗਈ ਹੈ। ਕਿਉਂਕਿ ਹੁਣ ਉਸ ਨੇ ਆਪਣੇ ਦਾਦਾ ਜੀ (Grandfather)ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦਾਦਾ ਜੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ (Pics Viral) ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਦਾਦਾ ਜੀ ਦੇ ਨਾਲ ਪੋਜ਼ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦੇ ਰਹੇ ਹਨ ।
/ptc-punjabi/media/media_files/NdpAZMYb6FqjmFxMownm.jpg)
ਹੋਰ ਪੜ੍ਹੋ : ਕ੍ਰਿਤੀ ਖਰਬੰਦਾ ਅਤੇ ਪੁਲਕਿਤ ਸਮਰਾਟ ਦਾ ਹੋਇਆ ਰੋਕਾ, ਵੇਖੋ ਰੋਕਾ ਸੈਰੇਮਨੀ ਦੀਆਂ ਤਸਵੀਰਾਂ
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪਾਲੀਵੁੱਡ ਤੋਂ ਕੀਤੀ ਸੀ । ਬਤੌਰ ਮਾਡਲ ਉਹ ਕਈ ਪੰਜਾਬੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ। ਸ਼ਹਿਨਾਜ਼ ਗਿੱਲ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ ਬਿੱਗ ਬੌਸ ‘ਚ ਐਂਟਰੀ ਕੀਤੀ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਇਹ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ। ਇਸ ਤੋਂ ਬਾਅਦ ਉਹ ਹਰ ਕਿਸੇ ਦੀਆਂ ਨਜ਼ਰਾਂ ‘ਚ ਆਈ ।ਇਸ ਜੋੜੀ ਨੇ ਘਰ ਤੋਂ ਬਾਹਰ ਆਉਣ ਤੋਂ ਬਾਅਦ ਵੀ ਕਈ ਪ੍ਰੋਜੈਕਟ ‘ਚ ਇੱਕਠਿਆਂ ਕੰਮ ਕੀਤਾ ਸੀ।
/ptc-punjabi/media/media_files/1DLZPoF3oaNxPsZBpMkq.jpg)
ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਟੁੱਟ ਗਈ ਸੀ ਸ਼ਹਿਨਾਜ਼ ਗਿੱਲ
ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ । ਸ਼ਹਿਨਾਜ਼ ਗਿੱਲ ਤਾਂ ਲੰਮਾ ਸਮਾਂ ਪ੍ਰੇਸ਼ਾਨ ਰਹੀ ਸੀ ਅਤੇ ਕਈ ਮਹੀਨਿਆਂ ‘ਚ ਉਹ ਸਿਧਾਰਥ ਦੀ ਮੌਤ ਦੇ ਗਮ ਤੋਂ ਉੱਭਰ ਸਕੀ ਸੀ ।ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਗੋਆ ‘ਚ ਸ਼ੂਟ ਕੀਤਾ ਗਿਆ ਗੀਤ ਵੀ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਸ਼ਹਿਨਾਜ਼ ਗਿੱਲ ਜਲਦ ਹੀ ਕਈ ਫ਼ਿਲਮਾਂ ‘ਚ ਆਏਗੀ ਨਜ਼ਰ
ਸ਼ਹਿਨਾਜ਼ ਗਿੱਲ ਹੁਣ ਤੱਕ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਥੈਂਕ ਯੂ ਫਾਰ ਕਮਿੰਗ’ ਨੂੰ ਲੈ ਕੇ ਵੀ ਉਹ ਕਾਫੀ ਚਰਚਾ ‘ਚ ਰਹੀ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
