Advertisment

ਸ਼ਹਿਨਾਜ਼ ਗਿੱਲ ਨੇ ਲੋਹੜੀ 'ਤੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪੰਜਾਬੀ ਲੁੱਕ ਨਾਲ ਲੁੱਟਿਆ ਫੈਨਜ਼ ਦਾ ਦਿਲ

ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਨਾਉਣ ਵਾਲੀ ਸ਼ਹਿਨਾਜ਼ ਗਿੱਲ ਮੁੜ ਇੱਕ ਵਾਰ ਫਿਰ ਆਪਣੀ ਨਵੀਂ ਲੁੱਕਸ ਲਈ ਚਰਚਾ ਵਿੱਚ ਆ ਗਈ ਹੈ। ਜੀ ਹਾਂ ਇਸ ਵਾਰ ਟ੍ਰੈਡੀਸ਼ਨਲ ਲੁੱਕ ਵਿੱਚ ਨਜ਼ਰ ਆਈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

author-image
By Pushp Raj
New Update
Shehnaaz Gill new pictures

Shehnaaz Gill new pictures

Listen to this article
0.75x 1x 1.5x
00:00 / 00:00
Advertisment

Shehnaaz Gill new pictures: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਬਿੱਗ ਬੌਸ (Bigg Boss) ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਨਾਉਣ ਵਾਲੀ ਸ਼ਹਿਨਾਜ਼ ਗਿੱਲ ਮੁੜ ਇੱਕ ਵਾਰ ਫਿਰ ਆਪਣੀ ਨਵੀਂ ਲੁੱਕਸ ਲਈ ਚਰਚਾ ਵਿੱਚ ਆ ਗਈ ਹੈ। ਜੀ ਹਾਂ ਇਸ ਵਾਰ ਟ੍ਰੈਡੀਸ਼ਨਲ ਲੁੱਕ ਵਿੱਚ ਨਜ਼ਰ ਆਈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

Advertisment

ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ (Shehnaaz Gill) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ਹਿਨਾਜ਼ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਆਪਣੀ ਲੁੱਕ ਅਤੇ ਪਰਫੈਕਟ ਫਿਗਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਲਾਈਮਲਾਈਟ 'ਚ ਰਹਿੰਦੀ ਹੈ।

 

Advertisment

ਸ਼ਹਿਨਾਜ਼ ਗਿੱਲ ਨੇ ਪੰਜਾਬੀ ਲੁੱਕ ਨਾਲ ਮੋਹਿਆ ਪ੍ਰਸ਼ੰਸਕਾਂ ਦਾ ਮਨ 

ਸ਼ਹਿਨਾਜ਼ ਗਿੱਲ ਨੇ ਆਪਣੇ ਨਵੇਂ ਫੋਟੋਸ਼ੂਟ ਦੌਰਾਨ ਇੱਕ ਸ਼ਾਨਦਾਰ ਕਢਾਈ ਵਾਲਾ ਪੰਜਾਬੀ ਸੂਟ ਪਾਇਆ ਹੋਇਆ ਹੈ, ਜਿਸ ਵਿੱਚ ਉਹ ਬਹੁਤ ਸੋਹਣੀ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਨੇ ਆਪਣੀ ਇਸ ਡਰੈਸ ਨਾਲ ਲਾਈਟ ਮੇਕਅੱਪ ਨਾਲ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਹੱਥਾਂ ਦੇ ਵਿੱਚ ਗੁਲਾਬੀ ਰੰਗ ਦੀ ਚੂੜੀਆਂ ਵੀ ਪਾਇਆਂ ਹੋਈਆਂ ਹਨ। 


ਸ਼ਹਿਨਾਜ਼ ਗਿੱਲ ਨੇ ਇੱਕ ਵਾਰ ਫਿਰ ਆਪਣੇ ਇਸ ਸਾਦਗੀ ਭਰੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ। ਅਦਾਕਾਰਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਹ ਤਸਵੀਰਾਂ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀਆਂ ਹਨ। ਸ਼ਹਿਨਾਜ਼ ਦੇ ਫੈਨਜ਼ ਅਦਾਕਾਰਾ ਦੇ ਇਸ ਟ੍ਰੈਡੀਸ਼ਨਲ ਲੁੱਕ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ ਤੇ ਕਮੈਂਟ ਕਰਕੇ ਉਸ ਦੀ ਤਾਰੀਫ ਕਰ ਰਹੇ ਹਨ। ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਉੱਤੇ ਫੈਨਜ਼ ਦਿਲ ਖੋਲ੍ਹ ਕੇ ਪਿਆਰ ਬਰਸਾ ਰਹੇ ਹਨ। 

Advertisment

 ਹੋਰ ਪੜ੍ਹੋ: ਲੋਹੜੀ 'ਤੇ ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ , ਪੰਜਾਬੀ ਲੁੱਕ ਨਾਲ ਲੁੱਟਿਆ ਫੈਨਜ਼ ਦਾ ਦਿਲ 


ਸ਼ਹਿਨਾਜ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਕੌਰ ਗਿੱਲ ਨੇ ਬਿੱਗ ਬੌਸ 13 ਤੋਂ ਬਾਅਦ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਬਿੱਗ ਬੌਸ ਹਾਊਸ ਵਿੱਚ ਸ਼ਹਿਨਾਜ਼ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਆਪਣੀ ਦੋਸਤੀ ਅਤੇ ਆਪਣੇ ਪਿਆਰੇ ਤੇ ਚੁੱਲਬੁਲੇ ਅੰਦਾਜ਼ ਨਾਲ ਦਰਸ਼ਕਾਂ ਦਿਲ ਜਿੱਤ ਲਿਆ ਸੀ।ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਦਾ ਗੁਰੂ ਰੰਧਾਵਾ (Guru Randhawa) ਦੇ ਨਾਲ ਨਵਾਂ ਗੀਤ ਸਨਰਾਈਜ਼ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਫੈਨਜ਼ ਨੂੰ ਸ਼ਹਿਨਾਜ਼ ਤੇ ਗੁਰੂ ਰੰਧਾਵਾ ਦੀ ਆਨ ਸਕ੍ਰੀਨ ਜੋੜੀ ਤੇ ਕੈਮਿਸਟਰੀ ਕਾਫੀ ਪਸੰਦ ਆ ਰਹੀ ਹੈ। 

Advertisment

Stay updated with the latest news headlines.

Follow us:
Advertisment
Advertisment
Latest Stories
Advertisment