ਸ਼ਹਿਨਾਜ਼ ਗਿੱਲ ਨੇ ਪੰਜਾਬੀ ‘ਚ ਮੀਡੀਆ ਦੇ ਨਾਲ ਕੀਤੀ ਗੱਲਬਾਤ ਕਿਹਾ ‘ਅਨਿਲ ਕਪੂਰ ਨਾਲ ਕੰਮ ਕਰਨਾ ਮੇਰੇ ਲਈ ਬਹੁਤ ਵੱਡੀ ਗੱਲ’, ਵੀਡੀਓ ਹੋ ਰਿਹਾ ਵਾਇਰਲ
ਸ਼ਹਿਨਾਜ਼ ਗਿੱਲ (Shehnaaz Gill)ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਥੈਂਕਸ ਫਾਰ ਕਮਿੰਗ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਉਹ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਜੁਟੀ ਹੋਈ ਹੈ । ਇਹ ਫ਼ਿਲਮ ਅਕਤੂਬਰ ‘ਚ ਰਿਲੀਜ਼ ਹੋਣ ਜਾ ਰਹੀ ਹੈ । ਫ਼ਿਲਮ ‘ਚ ਭੁਮੀ ਪਡੇਨਕਰ, ਸ਼ਹਿਨਾਜ਼ ਗਿੱਲ, ਕੁਸ਼ਾ ਕਪਿਲਾ ਸਣੇ ਕਈ ਅਦਾਕਾਰਾਂ ਨਜ਼ਰ ਆਉਣਗੀਆਂ ।
ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਆਪਣੀਆਂ ਕੋ-ਸਟਾਰਸ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ ‘ਚ ਲਗਾਤਾਰ ਜੁਟੀ ਹੋਈ ਹੈ । ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਸ਼ਹਿਨਾਜ਼ ਗਿੱਲ ਪੰਜਾਬੀ ‘ਚ ਗੱਲ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਅਦਾਕਾਰਾ ਕਹਿ ਰਹੀ ਹੈ ਕਿ ‘ਅਨਿਲ ਕਪੂਰ ਪ੍ਰੋਡਕਸ਼ਨ ਦੇ ਨਾਲ ਕੰਮ ਕਰਨਾ ਮੇਰੇ ਲਈ ਬਹੁਤ ਵੱਡੀ ਗੱਲ ਹੈ’ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।
ਸ਼ਹਿਨਾਜ਼ ਗਿੱਲ ਨੇ ਪੰਜਾਬੀ ਇੰਡਸਟਰੀ ‘ਚ ਵੀ ਕੀਤਾ ਕੰਮ
ਬਾਲੀਵੁੱਡ ‘ਚ ਜਾਣ ਤੋਂ ਪਹਿਲਾਂ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਪੰਜਾਬੀ ਇੰਡਸਟਰੀ ‘ਚ ਵੀ ਕੰਮ ਕੀਤਾ ਹੈ । ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਉਸ ਨੇ ਕਈ ਗੀਤ ਵੀ ਆਪਣੀ ਆਵਾਜ਼ ‘ਚ ਰਿਲੀਜ਼ ਕੀਤੇ ਹਨ । ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ । ਜਲਦ ਹੀ ਅਦਾਕਾਰਾ ਹੋਰ ਕਈ ਪ੍ਰੋਜੈਕਟ ‘ਚ ਵੀ ਨਜ਼ਰ ਆਉਣ ਵਾਲੀ ਹੈ ।
- PTC PUNJABI