ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੇ ਗੀਤ Sunrise ਦਾ ਪੋਸਟਰ ਹੋਇਆ ਰਿਲੀਜ਼
ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੇ ਗੀਤ Sunrise ਦਾ ਪੋਸਟਰ ਹੋਇਆ ਰਿਲੀਜ਼
Shehnaaz Gill and Guru Randhawa : ਪੰਜਾਬੀ ਇੰਡਸਟਰੀ ਦੇ ਦੋ ਮਸ਼ਹੂਰ ਸਿਤਾਰੇ ਸ਼ਹਿਨਾਜ਼ ਗਿੱਲ (Shehnaaz Gill) ਤੇ ਗਾਇਕ ਗੁਰੂ ਰੰਧਾਵਾ (Guru Randhawa) ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਹਨ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਨਵੇਂ ਸਾਲ 'ਚ ਆਪਣੇ ਫੈਨਜ਼ ਲਈ ਨਵਾਂ ਗੀਤ ਲੈ ਕੇ ਆਏ ਹਨ ਤੇ ਇਸ ਦਾ ਪੋਸਟਰ ਵੀ ਰਿਲੀਜ਼ ਹੋ ਚੁੱਕਾ ਹੈ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਅਦਾਕਾਰੀ ਤੇ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਪਰਸਨਲ ਤੇ ਪ੍ਰੋਫੈਸ਼ਨਲ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਹੈ।
ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦਾ ਨਵਾਂ ਗੀਤ ਸਨਰਾਈਜ਼ ਦੀ ਵੀਡੀਓ ਰਿਲੀਜ਼ ਹੋਣ ਵਾਲੀ ਹੈ। ਸ਼ਹਿਨਾਜ਼ ਤੇ ਗੁਰੂ ਰੰਧਾਵਾ ਦੇ ਇਸ ਗੀਤ ਦੀ ਵੀਡੀਓ ਰਿਲੀਜ਼ ਹੋਣ ਤੋਂ ਪਹਿਲਾਂ ਇਸ ਦਾ ਪੋਸਟਰ ਰਿਲੀਜ਼ ਕੀਤਾ ਹੈ। ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਕੈਪਸ਼ਨ ਵਿੱਚ ਲਿਖਿਆ, ਇਹ ਮਹਿਜ਼ ਇੱਕ ਗੀਤ ਨਹੀਂ ਹੈ, ਸਗੋਂ ਇਹ ਇੱਕ ਖ਼ੂਬਸੂਰਤ ਅਹਿਸਾਸ ਹੈ ♥️♥️। ਸਾਰਿਆਂ ਦਾ ਧੰਨਵਾਦ, ਸਾਨੂੰ ਪਿਆਰ ਕਰਨ ਲਈ... ਮੂਨਰਾਈਜ਼ ਤੋਂ ਬਾਅਦ, ਹਮੇਸ਼ਾ ਇੱਕ ਸਨਰਾਈਜ਼ ਹੈ #Sunrise! @gururandhawa ਪੂਰੀ ਵੀਡੀਓ 8 ਜਨਵਰੀ 2024 ਨੂੰ ਆਊਟ ਹੋਏਗੀ…ਸਭ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ।☀️????ਫੈਨਜ਼ ਨੂੰ ਬੇਹੱਦ ਪਸੰਦ ਹੈ ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੀ ਜੋੜੀਫੈਨਜ਼ ਸ਼ਹਿਨਾਜ਼ ਗਿੱਲ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਫੈਨ ਨੇ ਲਿਖਿਆ, 'ਪਰਫੈਕਟ ਮੈਚ ❤️❤️।' ਇੱਕ ਯੂਜ਼ਰ ਨੇ ਲਿਖਿਆ, ਭਾਈ ਇਹ ਦੋਵੇਂ ਇੱਕ ਦੂਜੇ ਨਾਲ ਬਹੁਤ ਵਧੀਆ ਲੱਗਦੇ ਹਨ। ਇੱਕ ਹੋਰ ਨੇ ਲਿਖਿਆ 'ਕਿਊਟ ਸ਼ਹਿਨਾਜ਼ ????????????।'
ਹੋਰ ਪੜ੍ਹੋ: ਹਰਭਜਨ ਮਾਨ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੇ ਗੀਤ
ਦੱਸਣਯੋਗ ਹੈ ਕਿ ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਕਈ ਮਿਊਜ਼ਿਕ ਵੀਡੀਓ 'ਤੇ ਇੱਕਠੇ ਕੰਮ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਤੋਂ MoonRise ਵਿੱਚ ਨਜ਼ਰ ਆਏ ਸਨ, ਫੈਨਜ਼ ਨੂੰ ਦੋਹਾਂ ਦੀ ਇਹ ਕੈਮਿਸਟਰੀ ਕਾਫੀ ਪਸੰਦ ਆਈ। ਹਾਲ ਹੀ ਵਿੱਚ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੀ ਆਵਾਜ਼ ਵਿੱਚ ਗੀਤ ਸ਼ਾਈਨ ਰਿਲੀਜ਼ ਹੋਇਆ ਸੀ ਜਿਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
