ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਸੁਰੱਖਿਆ ਲੈਣ ਦੇ ਲਈ ਰਚੀ ਸੀ ਸਾਜ਼ਿਸ਼, ਪੁਲਿਸ ਨੇ ਕੀਤਾ ਖੁਲਾਸਾ

Written by  Shaminder   |  March 12th 2024 06:12 PM  |  Updated: March 12th 2024 06:12 PM

ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਸੁਰੱਖਿਆ ਲੈਣ ਦੇ ਲਈ ਰਚੀ ਸੀ ਸਾਜ਼ਿਸ਼, ਪੁਲਿਸ ਨੇ ਕੀਤਾ ਖੁਲਾਸਾ

ਸ਼ਹਿਨਾਜ਼ ਗਿੱਲ (Shenaaz Gill) ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕੀਤੀ । ਜਿਸ ਤੋਂ ਬਾਅਦ ਇਸ ਸਬੰਧੀ ਸਾਰਾ ਸੱਚ ਸਾਹਮਣੇ ਆਇਆ । ਪੁਲਿਸ ਦਾ ਦਾਅਵਾ ਹੈ ਕਿ ਅਦਾਕਾਰਾ ਦੇ ਪਿਤਾ ਸੰਤੋਖ ਸਿੰਘ ਨੇ ਕਥਿਤ ਤੌਰ ਤੇ ਇਲਜ਼ਾਮ ਲਗਾਇਆ ਸੀ ਕਿ ਕਿਸੇ ਨੇ ਫੋਨ ਕਾਲ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਇਸ ਦੇ ਨਾਲ ਹੀ 50 ਲੱਖ ਰੁਪਏ ਦੀ ਮੰਗ ਵੀ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਸੰਤੋਖ ਗਿੱਲ ਨੇ ਪੁਲਿਸ ਸੁਰੱਖਿਆ ਪਾਉਣ ਦੇ ਲਈ ਇਹ ਸਾਰਾ ਡਰਾਮਾ ਰਚਿਆ ਸੀ । ਪੁਲਿਸ ਅਧਿਕਾਰੀ ਸੁਵਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਨੇ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ ਅਤੇ ਹੁਣ ਇੰਟਰਨੈੱਟ ‘ਤੇ ਝੂਠੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ।

shehnaaz Gill threat from Pakistan.jpg

ਹੋਰ ਪੜ੍ਹੋ : ਕੌਰ ਬੀ ਆਪਣੇ ਖੇਤਾਂ ‘ਚ ਕਬੂਤਰਾਂ ਨਾਲ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ

ਬੀਤੇ ਦਿਨ ਕੀ ਕਿਹਾ ਸੀ ਸੰਤੋਖ ਗਿੱਲ ਨੇ  

ਬੀਤੇ ਦਿਨ ਸੰਤੋਖ ਗਿੱਲ ਨੇ  ਕਿਹਾ ਸੀ ਕਿ ਉਹ ਪਾਕਿਸਤਾਨ ਤੋਂ ਬੋਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਤੇਰੀ ਧੀ ਨੇ ਬਹੁਤ ਪੈਸਾ ਕਮਾਇਆ ਹੈ। ਪੰਜਾਹ ਲੱਖ ਦਾ ਇੰਤਜ਼ਾਮ ਕਰੋ । ਨਹੀਂ ਤਾਂ ਪਹਿਲਾਂ ਤੇਰੀ ਧੀ ਅਤੇ ਫਿਰ ਤੈਨੂੰ ਮਾਰ ਦਿਆਂਗੇ’। ਇਸ ਧਮਕੀ ਭਰੇ ਫੋਨ ਕਾਲ ਤੋਂ ਬਾਅਦ ਅਦਾਕਾਰਾ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੇ ਪੁਲਿਸ ਕਾਰਵਾਈ ਕਰ ਰਹੀ ਹੈ।

Guru Randhawa And Shehnaaz Gill.jpg ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਹੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ । ਉਹ ਜਿੱਥੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਉੱਥੇ ਹੀ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ਕਿਸੀ ਕਾ ਭਾਈ ਕਿਸੀ ਕੀ ਜਾਨ, ਥੈਂਕਸ ਫਾਰ ਕਮਿੰਗ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।ਸ਼ਹਿਨਾਜ਼ ਗਿੱਲ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ ਬਿੱਗ ਬੌਸ ‘ਚ ਭਾਗ ਲਿਆ ਸੀ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

 

 

 

 

 

 

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network