Sidhu Moose Wala: ਦੁਨੀਆ ਭਰ ਦੇ ਟੌਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ ਨੂੰ ਮਿਲੀ ਥਾਂ, ਮਰਹੂਮ ਗਾਇਕ ਨੂੰ ਯਾਦ ਕਰ ਭਾਵੁਕ ਹੋਏ ਫੈਨਜ਼

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਵੀ ਦੇ ਨਾਂਅ 'ਤੇ ਲਗਾਤਾਰ ਕਈ ਰਿਕਾਰਡ ਹੋਏ। ਮੂਸੇਵਾਲਾ ਦੀ ਮੌਤ ਤੋਂ ਸਾਲ ਬਾਅਦ ਉਸ ਦੇ ਨਾਮ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਦਰਅਸਲ, ਸਿੱਧੂ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਥਾਂ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ।

Written by  Pushp Raj   |  September 19th 2023 01:30 PM  |  Updated: September 19th 2023 01:30 PM

Sidhu Moose Wala: ਦੁਨੀਆ ਭਰ ਦੇ ਟੌਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ ਨੂੰ ਮਿਲੀ ਥਾਂ, ਮਰਹੂਮ ਗਾਇਕ ਨੂੰ ਯਾਦ ਕਰ ਭਾਵੁਕ ਹੋਏ ਫੈਨਜ਼

Sidhu Moose Wala in World's Top 20 Artists: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਵਧ ਸਮਾਂ ਬੀਤ ਚੁੱਕਿਆ ਹੈ, ਪਰ ਉਸ ਦਾ ਨਾਮ ਹਾਲੇ ਵੀ ਸੁਰਖੀਆਂ 'ਚ ਬਣਿਆ ਹੋਇਆ ਹੈ। ਪੂਰੀ ਦੁਨੀਆ 'ਚ ਮੂਸੇਵਾਲਾ ਦੇ ਚਾਹੁਣ ਵਾਲੇ ਉਸ ਨੂੰ ਅੱਜ ਵੀ ਯਾਦ ਕਰ ਭਾਵੁਕ ਹੁੰਦੇ ਹਨ। ਉਹ ਆਪਣੇ ਗੀਤਾਂ ਦੇ ਜ਼ਰੀਏ ਆਪਣੇ ਫੈਨਜ਼ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ। ਹਾਲ ਹੀ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਵਿਸ਼ਵ 2023 ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਕਲਾਕਾਰਾਂ ਦੀ ਸੂਚੀ ਵਿੱਚ ਸਥਾਨ ਮਿਲੀਆ ਹੈ। 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਵੀ ਦੇ ਨਾਂਅ 'ਤੇ ਲਗਾਤਾਰ ਕਈ ਰਿਕਾਰਡ ਹੋਏ। ਮੂਸੇਵਾਲਾ ਦੀ ਮੌਤ ਤੋਂ ਸਾਲ ਬਾਅਦ ਉਸ ਦੇ ਨਾਮ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਦਰਅਸਲ, ਸਿੱਧੂ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਥਾਂ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ। 

ਦੱਸ ਦਈਏ ਕਿ ਇਸ ਲਿਸਟ 'ਚ ਮੂਸੇਵਾਲਾ ਨੂੰ 19ਵਾਂ ਰੈਂਕ ਦਿੱਤਾ ਗਿਆ ਹੈ। ਲਿਸਟ 'ਚ ਪਹਿਲੇ ਸਥਾਨ 'ਤੇ ਕੋਲੰਬੀਅਨ ਗਾਇਕਾ ਕੈਰਲ ਜੀ ਦਾ ਨਾਮ ਸ਼ਾਮਲ ਹੈ। ਇਸ ਲਿਸਟ ਵਿੱਚ ਟੇਲਰ ਸਵਿਫਟ, ਸ਼ਕੀਰਾ ਤੇ ਬੀਟੀਐਸ ਦਾ ਨਾਮ ਵੀ ਸ਼ਾਮਲ ਹੈ। 

ਹੋਰ ਪੜ੍ਹੋ:  Taapsee Pannu: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਕੀਮਤ ਸੁਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ 

ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਪਰਿਵਾਰ ਹਾਲੇ ਵੀ ਇਨਸਾਫ ਦੀ ਉਡੀਕ ਕਰ ਰਿਹਾ ਹੈ। ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਹਾਲੇ ਵੀ ਪੁਲਿਸ ਦੇ ਸ਼ਿਕੰਜੇ ਤੋਂ ਬਾਅਦ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਲਾ ਦੇ ਮਰਨ ਤੋਂ ਬਾਅਦ ਲਗਾਤਾਰ ਉਸ ਦੇ ਗਾਣੇ ਰਿਲੀਜ਼ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਮੂਸੇਵਾਲਾ ਦਾ ਗਾਣਾ 'ਮੇਰਾ ਨਾਂ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network