ਵਿਆਹ ਵਾਲੇ ਕਾਰਡਾਂ ‘ਤੇ ਛਾਇਆ ਸਿੱਧੂ ਮੂਸੇਵਾਲਾ, ਵੇਖੋ ਵੀਡੀਓ

ਸਿੱਧੂ ਮੂਸੇਵਾਲਾ ਅਜਿਹਾ ਗਾਇਕ ਹੈ ਜਿਸ ਨੇ ਆਪਣੀ ਗਾਇਕੀ ਦੇ ਨਾਲ ਦੁਨੀਆ ਭਰ ‘ਚ ਆਪਣੇ ਮਾਪਿਆਂ ਹੀ ਨਹੀਂ, ਆਪਣੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ । ਮੌਤ ਤੋਂ ਬਾਅਦ ਵੀ ਉਹ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ ।

Written by  Shaminder   |  March 15th 2023 12:17 PM  |  Updated: March 15th 2023 12:17 PM

ਵਿਆਹ ਵਾਲੇ ਕਾਰਡਾਂ ‘ਤੇ ਛਾਇਆ ਸਿੱਧੂ ਮੂਸੇਵਾਲਾ, ਵੇਖੋ ਵੀਡੀਓ

 ਸਿੱਧੂ ਮੂਸੇਵਾਲਾ (Sidhu Moose wala) ਇੱਕ ਅਜਿਹਾ ਗਾਇਕ ਜਿਸ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ਹੀ ਨਹੀਂ ਪੂਰੀ ਦੁਨੀਆ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ । ਆਪਣੇ ਗੀਤਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਣ ਵਾਲਾ ਗਾਇਕ ਅੱਜ ਭਾਵੇਂ ਸਾਡੇ ਦਰਮਿਆਨ ਮੌਜੂਦ ਨਹੀਂ ਹੈ । ਪਰ ਉਹ ਆਪਣੇ ਗੀਤਾਂ ਦੇ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਰਹੇਗਾ। 

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਬੱਚੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !

ਵਿਆਹ ਦੇ ਕਾਰਡਾਂ ‘ਤੇ ਛਾਇਆ ਸਿੱਧੂ ਮੂਸੇਵਾਲਾ

ਸਿੱਧੂ ਮੂਸੇਵਾਲਾ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ । ਇਸ ਤੋਂ ਪਹਿਲਾਂ ਵਿਆਹ ਦਾ ਇੱਕ ਕਾਰਡ ਵਾਇਰਲ ਹੋ ਰਿਹਾ ਹੈ ।

ਜਿਸ ‘ਚ ਇੱਕ ਸਪੈਸ਼ਲ ਨੋਟ ਵਿਆਹ ਵਾਲੇ ਕਾਰਡ ਦੇ ਬਾਹਰ ਛਾਪਿਆ ਗਿਆ ਹੈ ਕਿ ਵਿਆਹ ਅਤੇ ਜਾਗੋ ‘ਚ ਸਿਰਫ਼ ਸਿੱਧੂ ਮੂਸੇਵਾਲਾ ਦੇ ਗੀਤ ਹੀ ਵਜਾਏ ਜਾਣਗੇ ।ਸੋਸ਼ਲ ਮੀਡੀਆ ‘ਤੇ ਇਹ ਵਿਆਹ ਦਾ ਕਾਰਡ ਵਾਇਰਲ ਹੋ ਰਿਹਾ ਹੈ । 

ਸਿੱਧੂ ਦੇ ਪ੍ਰਸ਼ੰਸਕਾਂ ਨੇ ਵੀ ਦਿੱਤਾ ਪ੍ਰਤੀਕਰਮ 

 ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ‘ਦਿਲ ਖੁਸ਼ ਹੋ ਜਾਂਦਾ ਸਿੱਧੂ ਵੀਰ ਲਈ ਏਨਾਂ ਪਿਆਰ ਵੇਖ ਕੇ’। ਇੱਕ ਹੋਰ ਨੇ ਲਿਖਿਆ ਕਿ ੫੯੧੧ ਅਮਰ ਹੋ ਗਿਆ । ਇਸ ਤੋਂ ਇਲਾਵਾ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਸਿੱਧੂ ਵੀ ਉੱਪਰ ਬੈਠਾ ਵੇਖ ਰਿਹਾ ਆਪਣੀ ਕਮਾਈ ਨੂੰ, ਸਿੱਧੂ ਸਾਰਿਆਂ ਦਾ ਡੈਡ ਸੀ’। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network