Steel Banglez: ਸਟੀਲ ਬੈਂਗਲਜ਼ ਦੀ ਐਲਬਮ ਲਾਂਚ ਤੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ, ਪੁੱਤਰ ਨੂੰ ਯਾਦ ਕਰ ਹੋਏ ਭਾਵੁਕ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹਾਲ ਹੀ 'ਚ ਮਸ਼ਹੂਰ ਸੰਗੀਤਕਾਰ ਸਟੀਲ ਬੈਂਗਲਜ਼ ਦੀ ਐਲਬਮ ਲਾਂਚ ਈਵੈਂਟ 'ਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਬਲਕੌਰ ਸਿੰਘ ਆਪਣੇ ਮਰਹੂਮ ਪੁੱਤਰ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋ ਗਏ। ਇੱਕ ਪਿਤਾ ਦਾ ਦਰਦ ਵੇਖ ਕੇ ਖ਼ੁਦ ਸਟੀਲ ਬੈਂਗਲਜ਼ 'ਤੇ ਈਵੈਂਟ 'ਤੇ ਮੌਜੂਦ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ।
Steel Banglez: ਸਟੀਲ ਬੈਂਗਲਜ਼ ਦੀ ਐਲਬਮ ਲਾਂਚ ਤੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ, ਪੁੱਤਰ ਨੂੰ ਯਾਦ ਕਰ ਹੋਏ ਭਾਵੁਕ
Sidhu Moose wala's Father at Singer Steel Banglez album launch: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੇਸ਼ਕ ਇਸ ਫਾਨੀ ਦੁਨੀਆ ਨੂੰ ਨਿੱਕੀ ਉਮਰੇ ਹੀ ਅਲਵਿਦਾ ਆਖ ਗਏ, ਪਰ ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਸੰਗੀਤਕਾਰ ਸਟੀਲ ਬੈਂਗਲਜ਼ ਦੀ ਐਲਬਮ ਲਾਂਚ ਈਵੈਂਟ 'ਚ ਸ਼ਿਰਕਤ ਕਰਨ ਪਹੁੰਚੇ। ਇੱਥੇ ਮੌਜੂਦ ਹਰ ਸਖ਼ਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ।

ਦੱਸ ਦਈਏ ਕਿ ਇਸ ਸਾਲ 29 ਮਈ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਹੈ। ਅਜੇ ਵੀ ਸਿੱਧੂ ਮੂਸੇਵਾਲਾ ਦੇ ਫੈਨਜ਼ ਆਪਣੇ ਚਹੇਤੇ ਗਾਇਕ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ, ਜਿਸ ਦਾ ਸਬੂਤ ਬੀਤੇ ਦਿਨੀਂ ਗਾਇਕ ਦੇ ਰਿਲੀਜ਼ ਹੋਏ ਨਵੇਂ ਗੀਤ ਮੇਰਾ ਨਾਂਅ ਤੋਂ ਮਿਲਦਾ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਇਸ ਨੂੰ ਲੱਖਾਂ ਵਿਊਜ਼ ਮਿਲੇ ਤੇ ਇਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਦੱਸ ਦੇਈਏ ਕਿ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਭਾਰਤੀ ਪੰਜਾਬੀ ਮੂਲ ਦੇ ਬ੍ਰਿਟਿਸ਼ ਰਿਕਾਰਡ ਨਿਰਮਾਤਾ ਅਤੇ ਸੰਗੀਤਕਾਰ ਸਟੀਲ ਬੈਂਗਲਜ਼ ਦੀ ਐਲਬਮ ਲਾਂਚ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।
ਇਹ ਤਸਵੀਰਾਂ ਇੰਸਟਾਗ੍ਰਾਮ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਸਭ ਦਾ ਧਿਆਨ ਆਪਣੇ ਵੱਲ ਖਿੱਚਦੇ ਹੋਏ ਨਜ਼ਰ ਆਏ। ਦੱਸਣਯੋਗ ਹੈ ਕਿ ਇਸ ਐਲਬਮ ਲਾਂਚ ਵਿੱਚ ਹੋਰ ਵੀ ਕਈ ਮਸ਼ਹੂਰ ਸਿਤਾਰੇ ਦਿਖਾਈ ਦਿੱਤੇ। ਜਿੰਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਪਿਤਾ ਬਲਕੌਰ ਸਿੰਘ ਦਾ ਦਰਦ ਵੇਖ ਖ਼ੁਦ ਸਟੀਲ ਬੈਂਗਲਜ਼ ਵੀ ਬੇਹੱਦ ਭਾਵੁਕ ਹੋ ਗਏ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਆਵਾਜ਼ ਦਾ ਜਾਦੂ ਹਾਲੇ ਤੱਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਹ ਚੱਲਦਾ ਰਹੇਗਾ। ਦੇਸ਼ ਤੇ ਵਿਦੇਸ਼ 'ਚ ਹਰ ਕੋਈ ਮੇਰੇ ਪੁੱਤ ਨੂੰ ਖੂਬ ਪਿਆਰ ਦੇ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਟੀਲ ਬੈਂਗਲਜ਼ ਦੀ ਐਲਬਮ ‘ਚ ਸਿੱਧੂ ਮੂਸੇਵਾਲਾ ਦਾ ਗੀਤ ‘ਮੇਰਾ ਨਾ’ ਵੀ ਸ਼ਾਮਿਲ ਹੈ। ਉਨ੍ਹਾਂ ਨੇ ਕਿਹਾ ਸਿੱਧੂ ਦੇ ਹੋਲੋਗ੍ਰਾਮ ਪ੍ਰੋਗਰਾਮ ਜਲਦ ਹੀ ਸ਼ੂਰੂ ਹੋਣਗੇ । ਉਨ੍ਹਾਂ ਨੇ ਸਰੋਤਿਆ ਤੇ ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਧੰਨਵਾਦ ਕੀਤਾ ਤੇ ਪੁੱਤ ਲਈ ਇਨਸਾਫ ਦੀ ਲੜਾਈ 'ਚ ਸਾਥ ਦੇਣ ਦੀ ਅਪੀਲ ਕੀਤੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
