ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਦੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ, ਕਿਹਾ- ਲਾਰੈਂਸ ਬਿਸ਼ਨੋਈ ਨੇ ਸੁਵਿਧਾਵਾਂ ਦੇ ਬਦਲੇ ਦਿੱਤੀ ਫਿਰੌਤੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਦਿਹਾਂਤ ਨੂੰ 1 ਸਾਲ ਤੋਂ ਵਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਵੀ ਮਰਹੂਮ ਗਾਇਕ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਮਾਮਲੇ 'ਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਆਪਣਾ ਦਰਦ ਬਿਆਨ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਜੇਲ੍ਹ ਦੇ ਅਧਿਕਾਰਿਆਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਮਦਦ ਕਰਨ ਦੀ ਗੱਲ ਕਹੀ ਹੈ।

Written by  Pushp Raj   |  November 17th 2023 04:04 PM  |  Updated: November 17th 2023 05:06 PM

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਦੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ, ਕਿਹਾ- ਲਾਰੈਂਸ ਬਿਸ਼ਨੋਈ ਨੇ ਸੁਵਿਧਾਵਾਂ ਦੇ ਬਦਲੇ ਦਿੱਤੀ ਫਿਰੌਤੀ

Sidhu Moosewala Murder case: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  (Sidhu Moosewala) ਦੇ ਦਿਹਾਂਤ ਨੂੰ 1 ਸਾਲ ਤੋਂ ਵਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਵੀ ਮਰਹੂਮ ਗਾਇਕ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਮਾਮਲੇ 'ਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਆਪਣਾ ਦਰਦ ਬਿਆਨ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਜੇਲ੍ਹ ਦੇ ਅਧਿਕਾਰਿਆਂ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਮਦਦ ਕਰਨ ਦੀ ਗੱਲ ਕਹੀ ਹੈ। 

ਦੱਸ ਦਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਕੋਰਟ ਵਿੱਚ ਹੋਈ ਸੀ, ਜਿੱਥੇ ਪੁਲਿਸ ਵੱਲੋਂ 25 ਚੋਂ ਮਹਿਜ਼ 5 ਮੁਲਜ਼ਮਾਂ ਨੂੰ ਹੀ ਫਿਜ਼ੀਕਲ ਤੌਰ 'ਤੇ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਵੱਲੋਂ ਬਚਾਅ ਪੱਖ ਨੂੰ ਆਪਣਾ ਪੱਖ ਰੱਖਣ ਲਈ 30 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। 

ਆਪਣੇ ਪੁੱਤ ਨੂੰ ਇਨਸਾਫ ਨਾਂ ਮਿਲਦਾ ਵੇਖ ਕੇ ਗਾਇਕ ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਮਨ ਉਦਾਸ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਜੇਲ੍ਹ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਾਏ ਹਨ। 

ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਕਤਲੇਆਮ ਦੀ ਯੋਜਨਾ ਬਣਾਉਣ ਵਿੱਚ ਲਾਰੈਂਸ ਦੀ ਮਦਦ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਏਜੰਸੀਆਂ ਨੂੰ ਇਸ ਬਾਰੇ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।

 ਹੋਰ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ ਦੀ ਬਰਸੀ ਅੱਜ, ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ 

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਹ ਕਾਨੂੰਨੀ ਲੜਾਈ ਲੜਦੇ ਰਹਿਣਗੇ। ਇਸ ਤੋਂ ਪਹਿਲਾਂ ਵੀ ਉਹ ਕਈ ਉੱਚ ਅਧਿਕਾਰੀਆਂ ਤੇ ਸੂਬਾ ਸਰਕਾਰ ਕੋਲੋਂ ਇਨਸਾਫ ਦੀ ਮੰਗ ਕਰ ਚੁੱਕੇ ਹਨ ਤੇ ਇਸ ਲਈ ਉਹ ਧਰਨੇ ਵੀ ਲਾ ਚੁੱਕੇ ਹਨ। ਜਿੱਥੇ ਇੱਕ ਪਾਸੇ ਸਿੱਧੂ ਦੇ ਮਾਤਾ-ਪਿਤਾ ਪੁੱਤ ਦੇ ਇਨਸਾਫ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਗਾਇਕ ਦੇ ਫੈਨਜ਼ ਵੀ ਉਨ੍ਹਾਂ ਦੇ ਮਾਤਾ-ਪਿਤਾ ਦਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network