ਮਾਤਾ ਚਰਨ ਕੌਰ ਦੀਆਂ ਖਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਕੀਤੀ ਖਾਸ ਅਪੀਲ, ਜਾਣੋ ਕੀ ਕਿਹਾ

Written by  Pushp Raj   |  March 12th 2024 12:57 PM  |  Updated: March 12th 2024 12:58 PM

ਮਾਤਾ ਚਰਨ ਕੌਰ ਦੀਆਂ ਖਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਕੀਤੀ ਖਾਸ ਅਪੀਲ, ਜਾਣੋ ਕੀ ਕਿਹਾ

Sidhu Moosewala Father new post : ਬੀਤੇ ਦਿਨੀਂ ਇਹ ਖਬਰਾਂ ਆ ਰਹੀਆਂ ਸਨ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਸਪਤਾਲ ਦੇ ਵਿੱਚ ਦਾਖਲ ਹਨ  ਤੇ ਜਲਦ ਹੀ ਉਹ ਜੁੜਵਾ ਬੱਚਿਆਂ ਨੂੰ ਜਨਮ ਦੇ ਸਕਦੇ ਹਨ। ਇਨ੍ਹਾਂ ਖਬਰਾਂ ਵਿਚਾਲੇ ਹਾਲ ਹੀ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਨਵੀਂ ਪੋਸਟ ਸਾਂਝੀ ਕਰਦਿਆਂ ਫੈਨਜ਼ ਨੂੰ ਖਾਸ ਅਪੀਲ ਕੀਤੀ ਹੈ। 

ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੀ ਮਾਤਾ ਚਰਨ ਕੌਰ (Mata Charan kaur) ਬਾਰੇ ਬੀਤੇ ਹਫਤੇ ਗਰਭਵਤੀ ਹੋਣ ਦੀਆਂ ਖਬਰਾਂ ਆਈਆਂ ਸਨ। ਇਸ ਪਿੱਛੋਂ ਸੋਸ਼ਲ ਮੀਡੀਆ ਉੱਤੇ ਕਈ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। 

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਾਂਝੀ ਕੀਤੀ ਨਵੀਂ ਪੋਸਟ

ਬੀਤੇ ਦਿਨ ਇੱਕ ਹੋਰ ਖ਼ਬਰ ਸਾਹਮਣੇ ਆਈ ਸੀ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਾਤਾ ਚਰਨ ਕੌਰ ਹਸਪਤਾਲ ਵਿੱਚ ਦਾਖਲ ਹਨ ਅਤੇ ਉਹ ਜਲਦ ਹੀ ਜੁੜਵਾ ਬੱਚਿਆਂ ਨੂੰ ਜਨਮ ਦੇਣਗੇ। ਵੱਡੀ ਗਿਣਤੀ ਵਿੱਚ ਫੈਨਜ਼ ਸਿੱਧੂ ਮੂਸੇਵਾਲਾ ਦੇ ਘਰ ਮੁੜ ਖੁਸ਼ੀਆਂ ਆਉਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸਭ ਖਬਰਾਂ ਦੇ ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇੱਕ ਨਵੀਂ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਫੇਸਬੁਕ ਸਫੇ ਉਤੇ ਖਾਸ ਅਪੀਲ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਫੈਨਜ਼ ਨੂੰ ਕੀਤੀ ਖਾਸ ਅਪੀਲ 

ਮਰਹੂਮ ਗਾਇਕ ਦੇ ਪਿਤਾ ਬਲੌਕਰ ਸਿੰਘ ਨੇ ਆਪਣੇ ਅਧਿਕਾਰਿਤ ਫੇਸਬੁੱਕ ਪੇਜ਼ ਉੱਤੇ ਪੋਸਟ ਸਾਂਝੀ ਕਰਦਿਆਂ  ਗਾਇਕ ਦੇ ਫੈਨਜ਼ ਨੂੰ ਖਾਸ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ-ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ, ਪਰ ਅਸੀਂ ਤੁਹਾਨੂੰ ਸਭ ਨੂੰ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉੱਤੇ ਯਕੀਨ ਨਾਂ ਕੀਤਾ ਜਾਵੇ, ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।' ਵੱਡੀ ਗਿਣਤੀ ਵਿੱਚ ਫੈਨਜ਼ ਸਿੱਧੂ ਦੇ ਪਿਤਾ ਦੀ ਇਸ ਪੋਸਟ ਲਈ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ-ਨਾਲ ਕਈ ਫੈਨਜ਼ ਮੁੜ ਸਿੱਧੂ ਦੇ ਆਉਣ ਦੀ ਉਡੀਕ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : ਦਿਲੀਪ ਕੁਮਾਰ ਦੇ ਪਾਕਿਸਤਾਨ ਸਥਿਤ ਜੱਦੀ ਘਰ ਨੂੰ ਮੀਂਹ ਕਾਰਨ ਹੋਇਆ ਭਾਰੀ ਨੁਕਸਾਨ

ਦੱਸਣਯੋਗ ਹੈ ਕਿ ਮਾਤਾ ਚਰਨ ਕੌਰ ਦੇ ਮੁੜ ਗਰਭਵਤੀ ਹੋਣ ਦੀਆਂ ਖਬਰਾਂ ਸਾਹਮਣੇ ਆਉਣ ਮਗਰੋਂ ਸਿੱਧੂ ਦੇ ਫੈਨਜ਼ ਕਾਫੀ ਖੁਸ਼ ਹਨ। ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਗੀਤ 'ਨਿੱਕੇ ਪੈਰੀ' ਰਿਲੀਜ਼ ਕੀਤਾ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network