Sidhu MooseWala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਿਮਾਰ ਹੋਣ ਦੇ ਚੱਲਦੇ ਹਸਪਤਾਲ 'ਚ ਜ਼ੇਰੇ ਇਲਾਜ ਦਾਖਲ , ਪਿਤਾ ਬਲਕੌਰ ਸਿੰਘ ਨੇ ਦਿੱਤਾ ਹੈਲਥ ਅਪਡੇਟ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਬਿਮਾਰ ਹੋਣ ਦੇ ਚੱਲਦੇ ਹਸਪਤਾਲ 'ਚ ਜ਼ੇਰੇ ਇਲਾਜ ਦਾਖਲ ਹਨ। ਹਾਲ ਹੀ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਮਾਤਾ ਚਰਨ ਕੌਰ ਦੀ ਸਿਹਤ ਨੂੰ ਲੈ ਕੇ ਹੈਲਥ ਅਪਡੇਟ ਦਿੱਤਾ ਹੈ।

Written by  Pushp Raj   |  August 16th 2023 10:16 AM  |  Updated: August 16th 2023 10:16 AM

Sidhu MooseWala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬਿਮਾਰ ਹੋਣ ਦੇ ਚੱਲਦੇ ਹਸਪਤਾਲ 'ਚ ਜ਼ੇਰੇ ਇਲਾਜ ਦਾਖਲ , ਪਿਤਾ ਬਲਕੌਰ ਸਿੰਘ ਨੇ ਦਿੱਤਾ ਹੈਲਥ ਅਪਡੇਟ

Charan Kaur Hospitalized: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ  ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚਰਨ ਕੌਰ ਦੀ ਹਾਲਤ ਸਥਿਰ ਹੈ, ਪਰ ਹਉਨ੍ਹਾਂ ਨੂੰ ਦੋ-ਤਿੰਨ ਦਿਨਾਂ ਤੱਕ ਹਸਪਤਾਲ ‘ਚ ਅੰਡਰ ਅਬਜ਼ਰਵੇਸ਼ਨ ਰੱਖਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਫੈਨਸ ਉਨ੍ਹਾਂ ਦੇ ਪਿੰਡ ਆਏ ਸਨ ਪਰ ਚਰਨ ਕੌਰ ਦੀ ਤਬੀਅਤ ਖਰਾਬ ਹੋਣ ਕਾਰਨ ਉਹ ਫੈਨਸ ਨਾਲ ਗੱਲਬਾਤ ਨਹੀਂ ਕਰ ਸਕੇ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ। ਉਹ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਚਰਨ ਕੌਰ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਜੇ ਖਤਮ ਕਰਨਾ ਸੀ ਮੇਰੇ ਪੁੱਤ ਨੂੰ ਕਲਾਕਾਰੀ ਨਾਲ ਕਰਦੇ ਗੰਦੀ ਰਾਜਨੀਤੀ ਨਾਲ ਨੀ ਉਸਨੂੰ ਖਤਮ ਕਰਕੇ ਵੀ ਖਤਮ ਨੀ ਕਰ ਸਕੇ l ਮਾਣ ਐ ਸ਼ੁਭ ਪੁੱਤ ਤੇਰੇ ਤੇ…

ਗਾਇਕ ਦੀ ਮਾਤਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜਿਹਨਾਂ ਦੇ ਮੁਕਾਬਲੇ ਨਹੀਂ ਹੁੰਦੇ ਉਹ ਮਰਵਾ ਦਿੱਤੇ ਜਾਂਦੇ ਨੇ ਪਰ ਉਹ ਮਰਦੇ ਨਹੀਂ ਅਮਰ ਹੋ ਜਾਂਦੇ ਨੇ #justiceforsidhumoosewala😢… ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜੋਂ ਕੰਮ ਬਾਈ ਨੇ 5 ਸਾਲ ਚ ਕਰਤੇ ਓਹ ਕੋਇ 100 ਸਾਲ ਚ ਵੀ ਨੀ ਕਰ ਸਕਦਾ 💯…

ਹੋਰ ਪੜ੍ਹੋ: Independence Day 2023: ਜਾਣੋ ਅਜਿਹੇ ਭਾਰਤੀ ਫੌਜੀ ਦੀ ਕਹਾਣੀ, ਜੋ ਸ਼ਹੀਦੀ ਹੋਣ ਤੋਂ ਬਾਅਦ ਵੀ ਕਰ ਰਿਹਾ ਹੈ ਸਰਹੱਦ ਦੀ ਸੁਰੱਖਿਆ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ। ਉਹ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network