ਸਿੱਧੂ ਮੂਸੇਵਾਲਾ ਕਲਤ ਕੇਸ ਦੇ 27 ਮੁਲਜ਼ਮਾਂ ਖਿਲਾਫ ਹੋਈ ਕਾਰਵਾਈ, ਬਾਪੂ ਬਲਕੌਰ ਸਿੰਘ ਨੇ ਕਿਹਾ, 'ਹੁਣ ਮਿਲਿਆ ਕੁਝ ਸਕੂਨ'
Sidhu Moosewala Murder Case update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਾਫੀ ਸਮਾਂ ਬੀਤ ਚੁੱਕਾ ਹੈ। ਗਾਇਕ ਦੇ ਦਿਹਾਂਤ ਤੋਂ ਬਾਅਦ ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸੇ ਵਿਚਾਲੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਜਿੱਥੇ ਇੱਕ ਮੁਲਜ਼ਮ ਦੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ, ਉੱਥੇ ਹੀ ਅਦਾਲਤ ਵੱਲੋਂ 27 ਮੁਲਜ਼ਮਾਂ ਖਿਲਾਫ ਕਾਰਵਾਈ ਦੀ ਗੱਲ ਵੀ ਸਾਹਮਣੇ ਆਈ ਹੈ।
ਸਿੱਧੂ ਮੂਸੇਵਾਲਾ ਦੇ ਕਲਤ ਕੇਸ ਨੂੰ ਲੈ ਬਾਪੂ ਬਲਕੌਰ ਸਿੰਘ ਬੀਤੇ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਹ ਲਗਾਤਾਰ ਆਪਣੇ ਪੁੱਤ ਦੇ ਇਨਸਾਫ ਲਈ ਅਦਾਲਤਾਂ 'ਚ ਚੱਕਰ ਲਗਾ ਰਹੇ ਹਨ।
ਮੀਡੀਆ ਰਿਪੋਰਟਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਤਕ ਗਾਇਕ ਦੇ ਕਤਲ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਾਪੂ ਬਲਕੌਰ ਸਿੰਘ ਦੇ ਵਕੀਲ ਸਤਿੰਦਰਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਮਾਨਸਾ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਕੀਤੇ ਗਏ 27 ਦੋਸ਼ੀਆਂ ਦੇ ਖਿਲਾਫ ਦੋਸ਼ ਤੈਅ ਕਰ ਦਿੱਤੇ ਗਏ ਹਨ।
ਜਿਵੇਂ ਇਹ ਖ਼ਬਰ ਸਾਹਮਣੇ ਆਈ ਤਾਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੋਰਟ ਤੇ ਕਾਨੂੰਨ ਪ੍ਰਣਾਲੀ ਉੱਤੇ ਭਰੋਸਾ ਹੈ। ਅੱਜ ਨਾਮਜ਼ਦ ਮੁਲਜ਼ਮਾਂ ਖਿਲਾਫ ਕਾਰਵਾਈ ਹੋਣ ਮਗਰੋਂ ਉਨ੍ਹਾਂ ਦੇ ਦਿਲ ਨੂੰ ਕੁਝ ਸਕੂਨ ਮਿਲਿਆ ਹੈ। ਇਸ ਦੌਰਾਨ ਜਦੋਂ ਉਨ੍ਹਾਂ ਕੋਲੋਂ ਗੋਲਡੀ ਬਰਾੜ ਦੇ ਕਤਲ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।
ਦੱਸ ਦਈਏ ਕਿ ਬੀਤੇ ਦਿਨੀਂ ਇਹ ਖ਼ਬਰ ਆਈ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਖ ਮੁਲਜ਼ਮ ਗੋਲਡੀ ਬਰਾੜ ਦੇ ਕਤਲ ਅਮਰੀਕਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਪਰ ਇਹ ਗੱਲ ਸੱਚ ਹੈ ਜਾਂ ਮਹਿਜ਼ ਅਫਵਾਹ ਇਸ ਬਾਰੇ ਪੁਸ਼ਟੀ ਨਹੀਂ ਹੋ ਸਕੀ ਹੈ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਾਪੂ ਬਲਕੌਰ ਸਿੰਘ ਨੇ ਚੋਣ ਲੜਨ ਵਾਲੀ ਖਬਰਾਂ 'ਤੇ ਤੋੜੀ ਚੁਪੀ, ਦੱਸਿਆ ਕਿ ਚੋਣ ਲੜਨਗੇ ਜਾਂ ਨਹੀਂ ?
ਦੱਸ ਦਈਏ ਕਿ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਖ਼ੁਦ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੇ ਲਈ ਸੀ ਅਤੇ ਗੋਲਡੀ ਬਰਾੜ ਨੂੰ ਹੀ ਗਾਇਕ ਦੇ ਕਤਲ ਦਾ ਮਾਸਟਰ ਮਾਈਂਡ ਦੱਸਿਆ ਗਿਆ ਸੀ।
- PTC PUNJABI