ਜਲਦ ਆ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਗਾਇਕ ਸੰਨੀ ਮਾਲਟਨ ਨੇ ਫੈਨਜ਼ ਨਾਲ ਸ਼ੇਅਰ ਕੀਤੀ ਖੁਸ਼ਖਬਰੀ

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨਿੱਕੇ ਸ਼ੁਭ ਦੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਸੰਨੀ ਮਾਲਟਨ ਨੇ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨਿੱਕੇ ਸ਼ੁਭ ਦੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਸੰਨੀ ਮਾਲਟਨ ਨੇ ਦਿੱਤੀ ਹੈ।

Reported by: PTC Punjabi Desk | Edited by: Pushp Raj  |  April 08th 2024 03:24 PM |  Updated: April 08th 2024 03:24 PM

ਜਲਦ ਆ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਗਾਇਕ ਸੰਨੀ ਮਾਲਟਨ ਨੇ ਫੈਨਜ਼ ਨਾਲ ਸ਼ੇਅਰ ਕੀਤੀ ਖੁਸ਼ਖਬਰੀ

Sidhu Moosewala new song : ਨਿੱਕੇ ਸ਼ੁਭ ਦੇ ਆਉਣ ਮਗਰੋਂ ਇੱਕ ਵਾਰ ਫਿਰ ਜਿੱਥੇ ਸਿੱਧੂ ਮੂਸੇਵਾਲਾ ਦੀ ਹਵੇਲੀ ਤੇ ਮਾਪਿਆਂ ਦੀ ਜ਼ਿੰਦਗੀ 'ਚ ਖੁਸ਼ੀਆਂ ਨੇ ਮੁੜ ਦਸਤਕ ਦਿੱਤੀ ਹੈ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਨਿੱਕੇ ਸ਼ੁਭ ਦੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਸੰਨੀ ਮਾਲਟਨ ਨੇ ਦਿੱਤੀ ਹੈ। 

ਸਿੱਧੂ ਮੂਸੇਵਾਲੇ  ਦੇ ਜਿਗਰੀ ਯਾਰ ਸੰਨੀ ਮਾਲਟਨ ਨੇ ਇਸ ਸਬੰਧੀ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ  ਜਾਣਕਾਰੀ ਸਾਂਝੀ ਕੀਤੀ ਹੈ।

ਸੰਨੀ ਮਾਲਟਨ ਦੀ ਇੱਕ ਇੰਸਟਾਗ੍ਰਾਮ ਪੋਸਟ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿੱਚ ਉਸ ਨੇ ਇੱਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ 'ਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ।

ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕਰ ਚੁੱਕੇ ਹਨ।

 ਹੋਰ ਪੜ੍ਹੋ : Surya Grahan 2024: ਸੂਰਜ ਗ੍ਰਹਿਣ ਦੇ ਦੌਰਾਨ ਗਰਭਵਤੀ ਔਰਤਾਂ ਨੂੰ ਰੱਖਣਾ ਚਾਹੀਦਾ ਹੈ ਇਨ੍ਹਾਂ ਗੱਲਾਂ ਦਾ ਖਾਸ ਧਿਆਨ

ਜਦੋਂ ਤੋਂ ਸੰਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਰਿਲੀਜ਼ ਕਰਨ ਬਾਰੇ ਪੋਸਟ ਸਾਂਝੀ ਕੀਤੀ ਹੈ ਤਾਂ ਸਿੱਧੂ ਮੂਸੇਵਾਲਾ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਫੈਨਜ਼ ਸੰਨੀ ਮਾਲਟਨ ਵੱਲੋਂ ਸ਼ੇਅਰ ਕੀਤੇ ਗਏ ਆਉਣ ਵਾਲੇ ਨਵੇਂ ਗੀਤ ਦੇ ਪੋਸਟਰ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network