ਸਿੱਧੂ ਮੂਸੇਵਾਲਾ ਦੇ ਕਾਲਜ ਸਮੇਂ ਦੇ ਦੌਰਾਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ, ਫੈਨਸ ਨੂੰ ਆ ਰਿਹਾ ਪਸੰਦ

ਸਿੱਧੂ ਮੂਸੇਵਾਲਾ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਗਾਇਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਉਸ ਦੀ ਇਹ ਵੀਡੀਓ ਉਸ ਦੇ ਕਾਲਜ ਸਮੇਂ ਦੇ ਦੌਰਾਨ ਦੀ ਹੈ ।

Reported by: PTC Punjabi Desk | Edited by: Shaminder  |  August 19th 2023 10:28 AM |  Updated: August 19th 2023 10:34 AM

ਸਿੱਧੂ ਮੂਸੇਵਾਲਾ ਦੇ ਕਾਲਜ ਸਮੇਂ ਦੇ ਦੌਰਾਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ, ਫੈਨਸ ਨੂੰ ਆ ਰਿਹਾ ਪਸੰਦ

ਸਿੱਧੂ ਮੂਸੇਵਾਲਾ (Sidhu Moose wala)ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਗਾਇਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਉਸ ਦੀ ਇਹ ਵੀਡੀਓ ਉਸ ਦੇ ਕਾਲਜ ਸਮੇਂ ਦੇ ਦੌਰਾਨ ਦੀ ਹੈ । ਸੋਸ਼ਲ ਮੀਡੀਆ ‘ਤੇ ਉਸ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਆਪਣੇ ਇਸ ਗੀਤ ‘ਚ ਉਹ ਸਮਾਜ ਦੀ ਸੱਚਾਈ ਨੂੰ ਬਿਆਨ ਕਰਦੇ ਹੋਏ ਨਜ਼ਰ ਆ ਰਹੇ ਹਨ  । 

ਹੋਰ ਪੜ੍ਹੋ : ‘ਡ੍ਰੀਮ ਗਰਲ-2’ ਦੀ ਰਿਲੀਜ਼ ਤੋਂ ਪਹਿਲਾਂ ਡ੍ਰੀਮ ਗਰਲ ਹੇਮਾ ਮਾਲਿਨੀ ਦੇ ਨਾਲ ਡਾਂਸ ਕਰਦੇ ਨਜ਼ਰ ਆਏ ਆਯੁਸ਼ਮਾਨ ਖੁਰਾਣਾ, ਵੇਖੋ ਵੀਡੀਓ

ਸਿੱਧੂ ਮੂਸੇਵਾਲਾ ਨੇ ਦਿੱਤੇ ਕਈ ਹਿੱਟ ਗੀਤ 

 ਸਿੱਧੂ ਮੂਸੇਵਾਲਾ ਅੱਜ ਬੇਸ਼ੱਕ ਸਾਡੇ ਦਰਮਿਆਨ ਮੌਜੂਦ ਨਹੀਂ ਹਨ, ਪਰ ਉਨ੍ਹਾਂ ਦੇ ਗੀਤ ਅੱਜ ਵੀ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ । ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ, ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾ ਲਈ ਸੀ ।

ਉਸ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਡਾਲਰ’, ‘ਲਾਸਟ ਰਾਈਡ’, ‘ਧੱਕਾ’ ਸਣੇ ਕਈ ਗੀਤ ਸ਼ਾਮਿਲ ਹਨ ।ਸਿੱਧੂ ਮੂਸੇਵਾਲਾ ਜਿੱਥੇ ਵਧੀਆ ਗਾਇਕ ਸੀ, ਉੱਥੇ ਹੀ ਵਧੀਆ ਲੇਖਣੀ ਦਾ ਵੀ ਮਾਲਕ ਸੀ, ਉਸ ਨੇ ਜਿੰਨੇ ਵੀ ਗੀਤ ਗਾਏ ਉਹ ਉਸ ਨੇ ਖੁਦ ਹੀ ਲਿਖੇ ਸਨ ।  

- PTC PUNJABI


Popular Posts