ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਗਾਇਕ ਦਾ ਪੁਰਾਣਾ ਵੀਡੀਓ ਕੀਤਾ ਸਾਂਝਾ, ਕਿਸਾਨਾਂ ਦੇ ਹੱਕ ‘ਚ ਗਾਇਕ ਨੇ ਆਵਾਜ਼ ਕੀਤੀ ਸੀ ਬੁਲੰਦ

Written by  Shaminder   |  February 17th 2024 08:00 AM  |  Updated: February 17th 2024 08:00 AM

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਗਾਇਕ ਦਾ ਪੁਰਾਣਾ ਵੀਡੀਓ ਕੀਤਾ ਸਾਂਝਾ, ਕਿਸਾਨਾਂ ਦੇ ਹੱਕ ‘ਚ ਗਾਇਕ ਨੇ ਆਵਾਜ਼ ਕੀਤੀ ਸੀ ਬੁਲੰਦ

ਸਿੱਧੂ ਮੂਸੇਵਾਲਾ (Sidhu Moose wala) ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ (Old Video Viral) ਹੋ ਰਿਹਾ ਹੈ । ਜਿਸ ‘ਚ ਗਾਇਕ ਸਿੱਧੂ ਮੂਸੇਵਾਲਾ ਕਿਸਾਨ ਅੰਦੋਲਨ (Farmer Protest) ਨੁੰ ਸੰਬੋਧਿਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਸਿੱਧੂ ਮੂਸੇਵਾਲਾ ਕਹਿ ਰਿਹਾ ਹੈ ਕਿ ਸਾਡਾ ਕਿਸੇ ਸਰਕਾਰ ਦੇ ਨਾਲ ਕੋਈ ਵਿਰੋਧ ਨਹੀਂ ਹੈ, ਪਰ ਜਿੱਥੇ ਸਾਡੀ ਰੋਟੀ ਖੋਹਣ ਦੀ ਗੱਲ ਆਈ ਤਾਂ ਇਹ ਪਤੰਦਰ ਖੱਖੜ ਪਾੜ ਦੇਣਗੇ’। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਦੀ ਮਾਂ ਨੇ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ। 

Sidhu Moose Wala movie: Sidhu Moosewala's Life and Legacy to Feature in Upcoming Film

ਹੋਰ ਪੜ੍ਹੋ : ‘ਉਡਾਨ’ ਫੇਮ ਅਦਾਕਾਰਾ ਕਵਿਤਾ ਚੌਧਰੀ ਦਾ ਦਿਹਾਂਤ, ਅੰਮ੍ਰਿਤਸਰ ‘ਚ ਹੋਵੇਗਾ ਅੰਤਿਮ ਸਸਕਾਰ

ਕਿਸਾਨਾਂ ਨੂੰ ਸ਼ੰਭੂ ਬੈਰੀਅਰ ‘ਤੇ ਰੋਕਿਆ ਗਿਆ 

 ਪਿਛਲੇ ਤਿੰਨ ਦਿਨਾਂ ਤੋਂ ਕਿਸਾਨ ਸ਼ੰਭੂ ਬੈਰੀਅਰ ਤੇ ਇੱਕਠੇ ਹੋਏ ਹਨ । ਪਰ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ ਨੂੰ ਵੱਡੇ ਵੱਡੇ ਬੈਰੀਅਰ ਲਗਾ ਕੇ ਉੱਥੇ ਹੀ ਰੋਕ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਉੱਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ ।

Sidhu Moosewala father Balkaur Singh

ਜਸਬੀਰ ਜੱਸੀ ਨੇ ਵੀ ਕੀਤੀ ਸੀ ਹਿਮਾਇਤ 

ਬੀਤੇ ਦਿਨ ਗਾਇਕ ਜਸਬੀਰ ਜੱਸੀ ਨੇ ਵੀ ਇੱਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਕਿਸਾਨਾਂ ਦੀ ਹਿਮਾਇਤ ਕੀਤੀ ਸੀ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਦੇ ਲਈ ਲਗਾਈਆਂ ਰੋਕਾਂ ਨੂੰ ਹਟਾਉਣ ਦੀ ਮੰਗ ਸਰਕਾਰ ਤੋਂ ਕੀਤੀ ਸੀ ।ਦੱਸ ਦਈਏ ਕਿ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਸਨ । ਪਰ ਕਿਸਾਨਾਂ ਨੂੰ ਰੋਕਣ ਦੇ ਲਈ ਹਰਿਆਣਾ ਸਰਕਾਰ ਦੇ ਵੱਲੋਂ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਸਨ । ਬੀਤੇ ਦਿਨ ਕਿਸਾਨਾਂ ਨੇ ਰਾਜਪੁਰਾ ‘ਚ ਰੇਲਵੇ ਟ੍ਰੈਕਾਂ ‘ਤੇ ਬੈਠ ਕੇ ਧਰਨਾ ਦਿੱਤਾ ਸੀ। ਕਿਸਾਨ ਜੱਥੇਬੰਦੀਆਂ ਦਿੱਲੀ ਜਾਣ ਦੀ ਜ਼ਿੱਦ ‘ਤੇ ਅੜੀਆਂਹੋਈਆਂ ਹਨ । 16  ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਵੱਲੋਂ ਮੁੜ ਤੋਂ ਉਨ੍ਹਾਂ ਦੇ ਅੱਥਰੂ ਗੈਸ ਦੇ ਗੋਲੇ ਵਰ੍ਹਾਏ ਗਏ । ਹੁਣ ਤੱਕ ਕਈ ਕਿਸਾਨ ਜ਼ਖਮੀ ਹੋ ਗਏ ਹਨ ਅਤੇ ਕਈਆਂ ਦੀ ਹਾਲਤ ਗੰਭੀਰ ਵੀ ਹੈ।

 

 

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network