ਆਪਣੇ ਪਰਿਵਾਰ ਦੇ ਨਾਲ ਖਾਣੇ ਦਾ ਅਨੰਦ ਮਾਣਦੀ ਹੋਈ ਨਜ਼ਰ ਆਈ ਗਾਇਕਾ ਅਫਸਾਨਾ ਖ਼ਾਨ, ਵੀਡੀਓ ਕੀਤਾ ਸਾਂਝਾ

ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਰੈਸਟੋਰੈਂਟ ‘ਚ ਖਾਣਾ ਖਾਂਦੀ ਹੋਈ ਨਜ਼ਰ ਆ ਰਹੀ ਹੈ ।

Written by  Shaminder   |  October 20th 2023 03:57 PM  |  Updated: October 20th 2023 03:57 PM

ਆਪਣੇ ਪਰਿਵਾਰ ਦੇ ਨਾਲ ਖਾਣੇ ਦਾ ਅਨੰਦ ਮਾਣਦੀ ਹੋਈ ਨਜ਼ਰ ਆਈ ਗਾਇਕਾ ਅਫਸਾਨਾ ਖ਼ਾਨ, ਵੀਡੀਓ ਕੀਤਾ ਸਾਂਝਾ

 ਅਫਸਾਨਾ ਖ਼ਾਨ (Afsana Khan) ਨੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਆਪਣੀ ਮਿਹਨਤ ਦੀ ਬਦੌਲਤ ਉਸ ਨੇ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕਰ ਲਿਆ ਹੈ । ਹੁਣ ਉਹ ਆਪਣੇ ਪਰਿਵਾਰ ਦੀ ਹਰ ਖਾਹਿਸ਼ ਨੂੰ ਪੂਰਾ ਕਰ ਰਹੀ ਹੈ । ਕਿਉਂਕਿ ਉਨ੍ਹਾਂ ਦੀ ਮਾਂ ਨੇ ਵੀ ਲੰਮਾ ਸੰਘਰਸ਼ ਕੀਤਾ ਸੀ ।  ਗਾਇਕਾ  ਅਫਸਾਨਾ ਖ਼ਾਨਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ :  ਕੰਗਨਾ ਰਣੌਤ ਬਣੀ ਭੂਆ, ਭਰਾ ਦੇ ਘਰ ਪੁੱਤਰ ਨੇ ਲਿਆ ਜਨਮ

ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਰੈਸਟੋਰੈਂਟ ‘ਚ ਖਾਣਾ ਖਾਂਦੀ ਹੋਈ ਨਜ਼ਰ ਆ ਰਹੀ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖ਼ਾਨ ਦਾ ਪਤੀ ਸਾਜ਼,ਸਾਜ਼ ਦਾ ਭਰਾ ਅਤੇ ਹੋਰ ਪਰਿਵਾਰਕ ਮੈਂਬਰ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਅਫਸਾਨਾ ਖ਼ਾਨ ਨੇ ਦਿੱਤੇ ਕਈ ਹਿੱਟ ਗੀਤ 

ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਧੱਕਾ’, ‘ਯਾਰ ਮੇਰਾ ਤਿੱਤਲੀਆਂ ਵਰਗਾ’, ‘ਵਧਾਈਆਂ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਨਾਲ ਗੀਤ ‘ਧੱਕਾ’ ਕੀਤਾ ਸੀ । ਜਿਸ ਨੂੰ ਲੋਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network