ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 2021 ਦਾ ਹੈ ਮਾਮਲਾ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ ।ਹਾਈਕੋਰਟ ਨੇ ਪੰਜਾਬ ਪੁਲਿਸ ਦੀ ਸ਼ਿਕਾਇਦ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਇਹ ਮਾਮਲਾ 2021 ਦਾ ਹੈ । 2021 ‘ਚ ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ ਨੇ ਨਕੋਦਰ ਪੁਲਿਸ ਸਟੇਸ਼ਨ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਦਰਜ ਕਰਵਾਈ ਸੀ ।

Reported by: PTC Punjabi Desk | Edited by: Shaminder  |  June 14th 2024 09:57 AM |  Updated: June 14th 2024 09:57 AM

ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 2021 ਦਾ ਹੈ ਮਾਮਲਾ

ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ ।ਹਾਈਕੋਰਟ ਨੇ ਪੰਜਾਬ ਪੁਲਿਸ ਦੀ ਸ਼ਿਕਾਇਦ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਇਹ ਮਾਮਲਾ 2021 ਦਾ ਹੈ । 2021  ‘ਚ ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ  ਨੇ ਨਕੋਦਰ ਪੁਲਿਸ ਸਟੇਸ਼ਨ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਦਰਜ ਕਰਵਾਈ ਸੀ । ਜਿਸ ‘ਤੇ ਕਾਰਵਾਈ ਕੀਤੀ ਗਈ ਸੀ । ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫੈਸਲੇ ਦੇ ਖਿਲਾਫ ਹਾਈਕੋਰਟ ‘ਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ ਅਤੇ ਹਾਈਕੋਰਟ ਨੇ ਬੀਤੇ ਦਿਨ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ । 

ਹੋਰ ਪੜ੍ਹੋ : ਗੁਰਲੇਜ ਅਖਤਰ ਆਪਣੇ ਪਿਤਾ ਜੀ ਨੂੰ ਯਾਦ ਕਰਕੇ ਹੋਏ ਭਾਵੁਕ, ਫਾਦਰਸ ਡੇਅ ਤੋਂ ਪਹਿਲਾਂ ‘ਬਾਪੂ’ ਗੀਤ ਰਾਹੀਂ ਦਿਲ ਦਾ ਦਰਦ ਕੀਤਾ ਬਿਆਨ

ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਹਮੇਸ਼ਾ ਹੀ ਸਮਾਜ ਨੂੰ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਭਾਵੇਂ ਉਹ ਬੂਟ ਪਾਲਿਸ਼ਾਂ ਕਰੀਏ, ਰੋਟੀ, ਲੱਖ ਪ੍ਰਦੇਸੀ ਹੋਈਏ ਆਪਣਾ ਮੁਲਕ ਨਹੀਂ ਭੰਡੀਦਾ ਸਣੇ ਕਈ ਹਿੱਟ ਗੀਤ ਗਾਏ ਹਨ ਅਤੇ ਇਨ੍ਹਾਂ ਗੀਤਾਂ ‘ਚ ਉਨ੍ਹਾਂ ਨੇ ਸਮਾਜ ਨੂੰ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।

ਗੁਰਦਾਸ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ । ਜਿਸ ‘ਚ ਉੱਚਾ ਦਰ ਬਾਬੇ ਨਾਨਕ ਦਾ, ਸੁਖਮਣੀ, ਸ਼ਹੀਦ-ਏ-ਮੁੱਹਬਤ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network