ਗਾਇਕ ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਆਏ ਨਜ਼ਰ, ਗਾਇਕ ਨੇ ਕਿਹਾ ‘ਏਨਾਂ ਪਿਆਰ ਦੇਣ ਲਈ ਬਹੁਤ ਧੰਨਵਾਦ’
ਗਾਇਕ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਨਾਲ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੀ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦਾ ਲੱਗ ਰਿਹਾ ਹੈ ।
ਗਾਇਕ ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਆਏ ਨਜ਼ਰ, ਗਾਇਕ ਨੇ ਕਿਹਾ ‘ਏਨਾਂ ਪਿਆਰ ਦੇਣ ਲਈ ਬਹੁਤ ਧੰਨਵਾਦ’
ਗਾਇਕ ਜਸਬੀਰ ਜੱਸੀ (Jasbir jassi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਨਾਲ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੀ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦਾ ਲੱਗ ਰਿਹਾ ਹੈ । ਜਿਸ ‘ਚ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ ਗਿਆ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਏਨਾਂ ਪਿਆਰ ਦੇਣ ਦੇ ਲਈ ਬਹੁਤ ਬਹੁਤ ਧੰਨਵਾਦ’। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਹੋਰ ਪੜ੍ਹੋ : ਮਨਕਿਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੇ ਕੀਤੀ ਖੂਬ ਮਸਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ ਹਨ ਜੱਸੀ
ਜਸਬੀਰ ਜੱਸੀ ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ ਹਨ । ਉਨ੍ਹਾਂ ਦੇ ਵੱਲੋਂ ਇੱਕ ਇੰਟਰਵਿਊ ਦਿੱਤਾ ਗਿਆ ਸੀ ਜਿਸ ‘ਚ ਉਨ੍ਹਾਂ ਨੇ ਮਜ਼ਾਰਾਂ ਬਾਰੇ ਕਿਹਾ ਸੀ ਕਿ ਉਹ ਨਾਂ ਤਾਂ ਮਜ਼ਾਰਾਂ ਤੇ ਗਾਉਂਦੇ ਹਨ ਅਤੇ ਨਾਂ ਹੀ ਪੀਰਾਂ ਤੋਂ ਡਰਦੇ ਹਨ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਲੋਕਾਂ ਨੇ ਟਰੋਲ ਕਰਨ ਦੀ ਕੋਸ਼ਿਸ਼ ਕੀਤੀ ਸੀ ।

ਜਿਸ ਦਾ ਜਵਾਬ ਉਨ੍ਹਾਂ ਨੇ ਲਾਈਵ ਹੋ ਕੇ ਦਿੱਤਾ ਸੀ । ਕੁਝ ਦਿਨ ਪਹਿਲਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ ਵੀ ਇਸ ਬਿਆਨ ‘ਤੇ ਪ੍ਰਤੀਕਰਮ ਦਿੱਤਾ ਸੀ ।ਉਨ੍ਹਾਂ ਨੇ ਲੰਮੀ ਚੌੜੀ ਪੋਸਟ ਪਾ ਕੇ ਕਿਹਾ ਸੀ ਕਿ ‘ਸ੍ਰੀ ਗੁਰੁ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਕਿਸੇ ਸਾਧੂ ਦੀ ਨਿੰਦਿਆ ਨਹੀਂ ਕਰਦੇ’।
_d08b8056a6cb467c8c68f996b3840bd7_1280X720.webp)
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
