Jasbir Jassi: ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਮਸ਼ਹੂਰ ਬਾਲੀਵੁੱਡ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ ਵਿੱਚ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੋਂ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
Jasbir Jassi: ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Jasbir Jassi visit Golden Temple: ਬਾਲੀਵੁੱਡ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਅੱਜ ਤੜਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਗਾਇਕ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ।

ਦੱਸ ਦਈਏ ਕਿ ਜਸਬੀਰ ਜੱਸੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਗਾਇਕ ਨੇ ਹੁਣ ਤੱਕ ਪਾਲੀਵੁੱਡ ਤੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਹਾਲ ਹੀ ਵਿੱਚ ਗਾਇਕ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ। ਗਾਇਕ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਜਸਬੀਰ ਜੱਸੀ ਨੇ ਇੱਥੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ, "ਦੁਨੀਆ ਗੁਰਬਾਣੀ ਨੂੰ ਬਹੁਤ ਪਿਆਰ ਕਰਦੀ ਹੈ। ਗੁਰਬਾਣੀ ਬੜੀ ਵੱਡੀ ਵਿਚਾਰਧਾਰਾ ਤੇ ਬੜੀ ਚੰਗੀ ਜੀਵਨ ਜਾਂਚ ਹੈ। ਇਸ ਲਈ ਮੈਂ ਅੱਜ ਜੱਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਮੇਰੀ ਕੋਈ ਡਿਊਟੀ ਲਗਾਉਣ ਤਾਂ ਜੋ ਅਸੀਂ ਵੀ ਲੋਕਾਂ ਨੂੰ ਇਸ ਬਾਰੇ ਦੱਸ ਸਕੀਏ। ਗਾਇਕ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਮਰਿਆਦਾ ਵੀ ਕਾਇਮ ਰਹੇ ਅਤੇ ਦੁਨੀਆ ਇਸ ਨੂੰ ਪਿਆਰ ਤੇ ਸਤਿਕਾਰ ਵੀ ਕਰ ਸਕੇ। "
ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਰਿਮੰਦਰ ਸਾਹਿਬ ਵਿਖੇ ਖਿੱਚੀਆਂ ਗਈਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਾਇਕ ਨੇ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਲਿਖਿਆ , "ਬਾਬਾ ਮਿਹਰ ਕਰੀਂ ????????। "

ਗਾਇਕ ਵੱਲੋਂ ਸਾਂਝੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਖ਼ਾਸ ਗੱਲ ਇਹ ਹੈ ਕਿ ਜਸਬੀਰ ਜੱਸੀ ਨੇ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹੋਰਨਾਂ ਸ਼ਰਧਾਲੂਆਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦਲਾਈ ਲਾਮਾ ਭਾਈਚਾਰੇ ਦੇ ਲੋਕਾਂ ਤੇ ਫੌਜ ਦੇ ਜਵਾਨਾਂ ਨੂੰ ਵੀ ਵੇਖ ਸਕਦੇ ਹੋ ਜਿ ਕਿ ਗੁਰੂ ਘਰ ਦਰਸ਼ਨਾਂ ਲਈ ਪਹੁੰਚੇ ਹਨ।
ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਵੱਲੋਂ ਵੱਖ-ਵੱਖ ਭਾਈਚਾਰੇ ਦੀ ਏਕਤਾ ਨੂੰ ਦਰਸਾਉਂਦੇ ਹੋਏ ਤਸਵੀਰਾਂ ਸ਼ੇਅਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
