ਗਾਇਕ ਜੱਸੀ ਗਿੱਲ ਧੀ ਦੇ ਨਾਲ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਗਾਇਕ ਜੱਸੀ ਗਿੱਲ ਧੀ ਦੇ ਨਾਲ ਖੇਡਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਗਾਇਕ ਜੱਸੀ ਗਿੱਲ (Jassie Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ (Daughter Video) ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਰਾਣੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਉਹ ਆਪਣੀ ਧੀ ਨੂੰ ਪਿੱਠ ‘ਤੇ ਚੁੱਕ ਕੇ ਭੱਜਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਤੇ ਜਿੱਥੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ। ਉੱਥੇ ਹੀ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦਿੱਤੇ ਹਨ । ਗਾਇਕ ਬੱਬਲ ਰਾਏ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ। ਜਦੋਂਕਿ ਕਲਾਕਾਰ ਨਿਰਮਾਣ ਨੇ ਵੀ ਹਾਰਟ ਵਾਲਾ ਇਮੋਜੀ ਪੋਸਟ ਕੀਤਾ ।
ਹੋਰ ਪੜ੍ਹੋ : ਜਸਬੀਰ ਜੱਸੀ ਨੇ ਹਰਭਜਨ ਮਾਨ ਤੇ ਕਪਿਲ ਸ਼ਰਮਾ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਕਿਹਾ ‘ਵੀਰਾਂ ਨਾਲ ਸਰਦਾਰੀਆਂ’
ਕੁਝ ਮਹੀਨੇ ਪਹਿਲਾਂ ਹੋਇਆ ਪੁੱਤਰ ਦਾ ਜਨਮ
ਜੱਸੀ ਗਿੱਲ ਦੇ ਘਰ ਕੁਝ ਮਹੀਨੇ ਪਹਿਲਾਂ ਪੁੱਤਰ ਦਾ ਜਨਮ ਹੋਇਆ ਹੈ । ਜਿਸ ਦਾ ਨਾਮ ਉਨ੍ਹਾਂ ਨੇ ਜੈਜ਼ਵਿਨ ਗਿੱਲ ਰੱਖਿਆ ਹੈ। ਉਨ੍ਹਾਂ ਨੇ ਬੇਟੇ ਦੀਆਂ ਤਸਵੀਰਾਂ ਉਦੋਂ ਸਾਂਝੀਆਂ ਕੀਤੀਆਂ ਸਨ, ਜਦੋਂ ਜੈਜ਼ਵਿਨ ਤਿੰਨ ਮਹੀਨੇ ਦਾ ਹੋਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਬੇਟੇ ਦੇ ਪੈਦਾ ਹੋਣ ਦੀ ਖ਼ਬਰ ਸਾਂਝੀ ਕੀਤੀ ਸੀ ।ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਸੀ ।
ਜੱਸੀ ਗਿੱਲ ਦਾ ਵਰਕ ਫ੍ਰੰਟ
ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਕਰੰਟ ਨਿਕਲੇ, ਲਾਦੇਨ, ਬਾਪੂ ਜ਼ਿਮੀਂਦਾਰ,ਸੁਰਮਾ ਕਾਲਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਜੱਸੀ ਗਿੱਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ।
/ptc-punjabi/media/post_attachments/a5e9094f0443cdfcc3d2abf5f3e8d5c4cf1185f50e9079e30ec8f1340a4d9a0c.webp)
ਉਨ੍ਹਾਂ ਨੇ ਹੁਣ ਤੱਕ ਮਿਸਟਰ ਐਂਡ ਮਿਸੇਜ਼ 420, ਸਰਗੀ, ਹਾਈਐਂਡ ਯਾਰੀਆਂ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮ ‘ਪੰਗਾ’ ‘ਚ ਵੀ ਉੇਹ ਕੰਗਨਾ ਰਣੌਤ ਦੇ ਨਾਲ ਨਜ਼ਰ ਆਏ ਸਨ । ਜੱਸੀ ਗਿੱਲ ਜਲਦ ਹੀ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੇ ਹਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
