ਗਾਇਕ ਨਿੰਜਾ ਮਨਾ ਰਹੇ ਬੇਟੇ ਦਾ ਪਹਿਲਾ ਜਨਮ ਦਿਨ, ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਨਿੰਜਾ ਦੇ ਬੇਟੇ ਦਾ ਅੱਜ ਜਨਮ ਦਿਨ ਹੈ । ਗਾਇਕ ਦਾ ਬੇਟਾ ਇੱਕ ਸਾਲ ਦਾ ਹੋ ਗਿਆ ਹੈ । ਇਸ ਮੌਕੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਾਲ ਕਿਊਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਬੇਟੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਗਾਇਕ ਨਿੰਜਾ ਮਨਾ ਰਹੇ ਬੇਟੇ ਦਾ ਪਹਿਲਾ ਜਨਮ ਦਿਨ, ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਨਿੰਜਾ (Ninja) ਦੇ ਬੇਟੇ ਦਾ ਅੱਜ ਜਨਮ ਦਿਨ (Son Birthday)ਹੈ । ਗਾਇਕ ਦਾ ਬੇਟਾ ਇੱਕ ਸਾਲ ਦਾ ਹੋ ਗਿਆ ਹੈ । ਇਸ ਮੌਕੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਾਲ ਕਿਊਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਬੇਟੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕ ਨੇ ਕੈਪਸ਼ਨ ‘ਚ ਲਿਖਿਆ ‘ਸਾਡੇ ਪਰਿਵਾਰ ਲਈ ਖੁਸ਼ੀਆਂ ਲੈ ਕੇ ਆਉਣ ਵਾਲੇ ਨੂੰ ਜਨਮ ਦਿਨ ਦੀਆਂ ਮੁਬਾਰਕ’।
_f8f90f49e114295e1dcfa83c5bf7fa4a_1280X720.webp)
ਹੋਰ ਪੜ੍ਹੋ : ਪਤਨੀ ਦੇ ਨਾਲ ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਕਿਹਾ ‘ਸਾਡੇ ਸੁਫ਼ਨੇ ਸਾਕਾਰ ਹੋ ਸਕਦੇ ਨੇ ਜੇ ਸਾਡੇ ‘ਚ ….’
ਨਿੰਜਾ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਬੇਟੇ ਦੇ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ ।

ਇੱਕ ਸਾਲ ਪਹਿਲਾਂ ਪੁੱਤ ਨੇ ਲਿਆ ਜਨਮ
ਨਿੰਜਾ ਦੇ ਘਰ ਕਰੀਬ ਇੱਕ ਸਾਲ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ । ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਘਰ ‘ਚ ਪਾਠ ਵੀ ਰਖਵਾਇਆ ਗਿਆ ਸੀ । ਨਿੰਜਾ ਅਤੇ ਜਸਮੀਤ ਦੇ ਘਰ ਪਹਿਲੀ ਔਲਾਦ ਦੇ ਰੂਪ ‘ਚ ਪੁੱਤਰ ਨੇ ਜਨਮ ਲਿਆ ਸੀ । ਜਿਸ ਤੋਂ ਬਾਅਦ ਪੂਰਾ ਪਰਿਵਾਰ ਪੱਬਾਂ ਭਾਰ ਹੈ ।

ਨਿੰਜਾ ਦਾ ਵਰਕ ਫ੍ਰੰਟ
ਨਿੰਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ । ਹੁਣ ਤੱਕ ਉਹ ਦੂਰਬੀਨ, ਅੜਬ ਮੁਟਿਆਰਾਂ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
