ਸਿੱਪੀ ਗਿੱਲ ਨੇ ਬੇਟੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਵੀਡੀਓ, ਫੈਨਜ਼ ਨੂੰ ਪਸੰਦ ਆ ਰਹੀ ਹੈ ਪਿਉ-ਪੁੱਤ ਦੀ ਬਾਂਡਿੰਗ

Written by  Pushp Raj   |  March 12th 2024 04:50 PM  |  Updated: March 12th 2024 04:50 PM

ਸਿੱਪੀ ਗਿੱਲ ਨੇ ਬੇਟੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਵੀਡੀਓ, ਫੈਨਜ਼ ਨੂੰ ਪਸੰਦ ਆ ਰਹੀ ਹੈ ਪਿਉ-ਪੁੱਤ ਦੀ ਬਾਂਡਿੰਗ

Sippy Gill with his Son: ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ (Sippy Gill) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਆਪਣੇ ਬੇਟੇ ਨਾਲ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸਿੱਪੀ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਆਪਣੇ ਫੈਨਜ਼ ਨਾਲ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

ਸਿੱਪੀ ਗਿੱਲ ਨੇ ਬੇਟੇ ਨਾਲ ਸਾਂਝੀ ਕੀਤੀ ਕਿਊਟ ਵੀਡੀਓ

 

ਹਾਲ ਹੀ ਵਿੱਚ ਗਾਇਕ ਸਿੱਪੀ ਗਿੱਲ ਨੇ ਆਪਣੇ ਬੇਟੇ ਜੁਝਾਰ ਗਿੱਲ ਨਾਲ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਪਿਉ-ਪੁੱਤ ਦੀ ਬਾਂਡਿੰਗ ਸਾਫ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਵਿੱਚ ਗਾਇਕ ਆਪਣੇ ਪੁੱਤਰ ਨਾਲ ਮਸਤੀ ਕਰਦੇ ਅਤੇ ਉਸ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ।

ਗਾਇਕ ਸਿੱਪੀ ਗਿੱਲ ਅਤੇ ਉਨ੍ਹਾਂ ਦੇ ਬੇਟੇ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਗਾਇਕ ਦੇ ਬੇਟੇ ਉੱਤੇ ਭਰਪੂਰ ਪਿਆਰ ਲੁੱਟਾ ਰਹੇ ਹਨ। 

ਇਸ ਤੋਂ ਪਹਿਲਾਂ ਗਾਇਕ ਸਿੱਪੀ ਗਿੱਲ  ਇੱਕ ਐਫਆਈਆਰ ਦੇ ਚੱਲਦੇ ਸੁਰਖੀਆਂ 'ਚ ਆ ਗਏ ਹੈ। ਬੀਤੇ ਦਿਨੀਂ ਗਾਇਕ ਦੇ ਖਿਲਾਫ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦਾ ਦੋਸ਼ ਲਾਉਂਦੇ ਹੋਏ ਐਫਆਈਆਰ ਦਰਜ ਕਰਵਾਈ ਗਈ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਗਾਇਕ ਉੱਤੇ ਫਿਲਹਾਲ ਕੋਈ ਕਾਰਵਾਈ ਨਹੀਂ ਹੋਈ।  

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ 22 ਮਾਰਚ ਤੱਕ ਟਲੀ, ਜਾਣੋ ਕਿਉਂ

ਸਿੱਪੀ ਗਿੱਲ ਦਾ ਵਰਕ ਫਰੰਟ 

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਉਨ੍ਹਾਂ ਨੇ ਗੁੱਗੂ ਗਿੱਲ ਦੇ ਨਾਲ ਫ਼ਿਲਮ ‘ਜੱਦੀ ਸਰਦਾਰ’, ‘ਮਰਜਾਣੇ’ ਸਣੇ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ।

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network