ਸਿੱਪੀ ਗਿੱਲ ਦੀ ਪਤਨੀ ਅਤੇ ਬੇਟੇ ਦੇ ਨਾਲ ਖੂਬਸੂਰਤ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ

ਸਿੱਪੀ ਗਿੱਲ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।

Written by  Shaminder   |  July 11th 2023 10:00 AM  |  Updated: July 11th 2023 10:00 AM

ਸਿੱਪੀ ਗਿੱਲ ਦੀ ਪਤਨੀ ਅਤੇ ਬੇਟੇ ਦੇ ਨਾਲ ਖੂਬਸੂਰਤ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ

ਸਿੱਪੀ ਗਿੱਲ (Sippy Gill) ਦੀ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਖੂਬਸੂਰਤ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ਨੂੰ  ਸਿੱਪੀ ਗਿੱਲ ਦੇ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ  ਨੂੰ ਪਸੰਦ ਕੀਤਾ ਜਾ ਰਿਹਾ ਹੈ । ਸਿੱਪੀ ਗਿੱਲ ਨੇ ਇਸ ਤੋਂ ਇਲਾਵਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ :  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ‘ਚ ਹੜ੍ਹ ਕਾਰਨ ਹਾਲਾਤ ਬੇਕਾਬੂ, ਪ੍ਰੀਤ ਹਰਪਾਲ ਅਤੇ ਰੇਸ਼ਮ ਸਿੰਘ ਅਨਮੋਲ ਨੇ ਕੀਤੀ ਸਭ ਦੀ ਸਲਾਮਤੀ ਦੀ ਅਰਦਾਸ

ਜਿਸ ‘ਚ ਗਾਇਕ ਆਪਣੇ ਬੇਟੇ ਦੇ ਨਾਲ ਘੁੜ ਸਵਾਰੀ ਕਰਦੇ ਹੋਏ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਸਿੱਪੀ ਗਿੱਲ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । 

ਸਿੱਪੀ ਗਿੱਲ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ 

ਸਿੱਪੀ ਗਿੱਲ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।

ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਮ ਹੋਏ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ ਹੈ । ਉਹ ਗੁੱਗੂ ਗਿੱਲ ਦੇ ਨਾਲ ‘ਜੱਦੀ ਸਰਦਾਰ’ ਫ਼ਿਲਮ ‘ਚ ਨਜ਼ਰ ਆ ਚੁੱਕੇ ਹਨ । ਇਸ ਫ਼ਿਲਮ ‘ਚ ਸਾਵਨ ਰੂਪੋਵਾਲੀਆ ਅਤੇ ਦਿਲਪ੍ਰੀਤ ਢਿੱਲੋਂ ਦੇ ਨਾਲ ਉਹ ਦਿਖਾਈ ਦਿੱਤੇ ਸਨ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network