ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਕਰ ਰਿਹਾ ਭਰਾ ਦੇ ਵਿਆਹ ਦੀਆਂ ਤਿਆਰੀਆਂ, ਵੀਡੀਓ ਕੀਤਾ ਸਾਂਝਾ

ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਇਨ੍ਹੀਂ ਦਿਨੀਂ ਆਪਣੇ ਭਰਾ ਦੇ ਵਿਆਹ ਦੀਆਂ ਤਿਆਰੀਆਂ ‘ਚ ਲੱਗਿਆ ਹੋਇਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕਰ ਰਿਹਾ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  November 04th 2023 01:47 PM |  Updated: November 04th 2023 01:47 PM

ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਕਰ ਰਿਹਾ ਭਰਾ ਦੇ ਵਿਆਹ ਦੀਆਂ ਤਿਆਰੀਆਂ, ਵੀਡੀਓ ਕੀਤਾ ਸਾਂਝਾ

ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ (Sandeep Toor) ਇਨ੍ਹੀਂ ਦਿਨੀਂ ਆਪਣੇ ਭਰਾ ਦੇ ਵਿਆਹ ਦੀਆਂ ਤਿਆਰੀਆਂ ‘ਚ ਲੱਗਿਆ ਹੋਇਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕਰ ਰਿਹਾ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਆਪਣੇ ਭਰਾ ਦੇ ਨਾਲ ਵਿਆਹ ਦੀ ਖਰੀਦਦਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ :  ਫ਼ਿਲਮ ਮੇਕਰ ਅਮਰਦੀਪ ਸਿੰਘ ਗਿੱਲ ਨੇ ਸਾਂਝੀ ਕੀਤੀ ਪੋਸਟ,ਕਿਹਾ ‘ਜਿਨ੍ਹਾਂ ਨੇ ਮੈਨੂੰ ਠੁੱਡੇ ਮਾਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਦਾ ਜ਼ਿਕਰ ਮੇਰੀ ਆਤਮ ਕਥਾ ‘ਚ ਨਹੀਂ ਹੋਣਾ’

ਇਸ ਤੋਂ ਇਲਾਵਾ ਸੰਦੀਪ ਨੇ ਇੱਕ ਹੋਰ ਵੀਡੀਓ ਵੀ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਘਰ ‘ਚ ਰੰਗ ਰੋਗਨ ਦੀ ਤਿਆਰੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਵੀਡੀਓਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਕਾਰਡ ਪਸੰਦ ਕਰਦੇ ਹੋਏ ਦਿਖਾਈ ਦੇ ਰਹੇ ਹਨ । 

ਸੰਦੀਪ ਤੂਰ ਨੂੰ ਮਿਲ ਰਹੀ ਵਧਾਈ

ਸੰਦੀਪ ਤੂਰ ਦੇ ਭਰਾ ਦੇ ਵਿਆਹ ਲਈ ਉਸ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ । ਸੰਦੀਪ ਤੂਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦਾ ਹੈ ਅਤੇ ਅਕਸਰ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ । ਪਹਿਲਾਂ ਇਹ ਤਿੰਨ ਸਾਥੀ ਨੂਰ ਵਰੁਣ ਅਤੇ ਸੰਦੀਪ ਇੱਕਠੇ ਵੀਡੀਓ ਪਾਉਂਦੇ ਸਨ । ਪਰ ਕਿਸੇ ਕਾਰਨ ਕੁਝ ਸਮਾਂ ਪਹਿਲਾਂ ਇਹ ਤਿੰਨੋਂ ਜਣੇ ਵੱਖ ਵੱਖ ਹੋ ਗਏ ਸਨ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network