ਸੋਨਮ ਬਾਜਵਾ ਤੇ ਐਮੀ ਵਿਰਕ ਨੇ ਆਪਣੀ ਨਵੀਂ ਫਿਲਮ ਕੁੜੀ ਹਰਿਆਣੇ ਵੱਲ ਦੀ ਦਾ ਕੀਤਾ ਐਲਾਨ, ਸ਼ੁਰੂ ਹੋਈ ਸ਼ੂਟਿੰਗ
ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਕਸਰ ਹੀ ਆਪਣੇ ਲੁੱਕਸ ਤੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਮੁੜ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਦਰਅਸਲ ਜਲਦ ਹੀ ਅਦਾਕਾਰਾ ਆਪਣੀ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ ਤੇ ਇਸ ਨਵੀਂ ਫਿਲਮ ਦਾ ਨਾਮ ਕੁੜੀ ਹਰਿਆਣੇ ਵੱਲ ਦੀ ਹੈ।
ਸੋਨਮ ਬਾਜਵਾ ਤੇ ਐਮੀ ਵਿਰਕ ਨੇ ਆਪਣੀ ਨਵੀਂ ਫਿਲਮ ਕੁੜੀ ਹਰਿਆਣੇ ਵੱਲ ਦੀ ਦਾ ਕੀਤਾ ਐਲਾਨ, ਸ਼ੁਰੂ ਹੋਈ ਸ਼ੂਟਿੰਗ
Sonam Bajwa and Ammy Virk: ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਕਸਰ ਹੀ ਆਪਣੇ ਲੁੱਕਸ ਤੇ ਫੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਮੁੜ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਦਰਅਸਲ ਜਲਦ ਹੀ ਅਦਾਕਾਰਾ ਆਪਣੀ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ ਤੇ ਇਸ ਨਵੀਂ ਫਿਲਮ ਦਾ ਨਾਮ ਕੁੜੀ ਹਰਿਆਣੇ ਵੱਲ ਦੀ ਹੈ।

ਸੋਨਮ ਬਾਜਵਾ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ ਤੇ ਅਦਾਕਾਰਾ ਫੈਨਜ਼ ਨੂੰ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰ ਚੁੱਕੀ ਹੈ।
ਇਸ ਫਿਲਮ ਦਾ ਨਾਮ ਹੈ 'ਕੁੜੀ ਹਰਿਆਣੇ ਵੱਲ ਦੀ'। ਇਸ ਫਿਲਮ 'ਚ ਸੋਨਮ ਇੱਕ ਹਰਿਆਣਵੀ ਕੁੜੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਅਦਾਕਾਰਾ ਨੇ ਫਿਲਮ ਦੇ ਸ਼ੂਟਿੰਗ ਸੈਟ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਇਸ ਫਿਲਮ 'ਚ ਸੋਨਮ ਬਾਜਵਾ ਦੇ ਨਾਲ ਐਮੀ ਵਿਰਕ ਵੀ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਫਿਲਮ ਨੂੰ ਹਰਿਆਣੇ ਵਿੱਚ ਹੀ ਸ਼ੂਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਯਾਨਿ 6 ਸਤੰਬਰ 2024 ਨੂੰ ਰਿਲੀਜ਼ ਹੋਵੇਗੀ।
ਹੋਰ ਪੜ੍ਹੋ: ਕਰਨ ਔਜਲਾ ਦੇ ਕਾਰਨ ਚਮਕੀ ਦਿਲਜੀਤ ਦੋਸਾਂਝ ਦੀ ਕਿਸਮਤ, ਗਾਇਕ ਦੇ ਗੀਤ 'Goat' ਨੂੰ ਵਿਸ਼ਵ ਭਰ 'ਚ ਲੋਕ ਕਰ ਰਹੇ ਨੇ ਪਸੰਦ
ਸੋਨਮ ਬਾਜਵਾ ਇਸ ਤੋਂ ਪਹਿਲਾ 2 ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' 'ਚ ਨਜ਼ਰ ਆਈ ਤੇ ਇਹ ਦੋਵੇਂ ਫਿਲਮਾਂ ਬਾਕਸ ਆਫਿਸ 'ਤੇ ਹਿੱਟ ਰਹੀਆਂ ਹੈ। ਇਸ ਤੋਂ ਇਲਾਵਾ ਸੋਨਮ ਬਾਜਵਾ ਜਲਦ ਹੀ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਤੇ ਵਿੱਚ ਨਜ਼ਰ ਆਵੇਗੀ। ਇਹ ਫਿਲਮਾਂ 2024 'ਚ ਰਿਲੀਜ਼ ਹੋਵੇਗੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
