ਸੋਨਮ ਬਾਜਵਾ ਸਟਾਰਰ ਫ਼ਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਹੋਇਆ ਰਿਲੀਜ਼, ਬੇਹੱਦ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਫ਼ਿਲਮ ਦੀ ਸਟਾਰ ਕਾਸਟ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਹਾਲ ਹੀ 'ਚ ਆਪਣੇ ਇਸੰਟਾਗ੍ਰਾਮ ਉੱਤੇ ਆਪਣੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਫ਼ਿਲਮ 26 ਮਈ ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਇੱਕ ਵਾਰ ਫਿਰ ਤੋਂ ਸੋਨਮ ਬਾਜਵਾ ਤੇ ਤਾਨੀਆ, ਨਿਰਮਲ ਰਿਸ਼ੀ ਨਾਲ ਸਕ੍ਰੀਨ ਸ਼ੇਅਰ ਕਰਦਿਆਂ ਹੋਈਆਂ ਨਜ਼ਰ ਆਉਣਗੀਆਂ।

Written by  Pushp Raj   |  April 25th 2023 12:43 PM  |  Updated: April 25th 2023 12:44 PM

ਸੋਨਮ ਬਾਜਵਾ ਸਟਾਰਰ ਫ਼ਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਹੋਇਆ ਰਿਲੀਜ਼, ਬੇਹੱਦ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਫ਼ਿਲਮ ਦੀ ਸਟਾਰ ਕਾਸਟ

Film 'Godday Godday Cha' Poster: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਨਵੀ ਫ਼ਿਲਮ 'ਕੈਰੀ ਆਨ ਜੱਟਾ -3' ਨੂੰ ਲੈ ਕੇ ਸੁਰਖੀਆਂ 'ਚ ਹੈ। ਕੈਰੀ ਆਨ ਜੱਟਾ -3 ਦੇ ਨਾਲ-ਨਾਲ ਸੋਨਮ ਬਾਜਵਾ ਜਲਦ ਹੀ ਆਪਣੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਵਿੱਚ ਵੀ ਨਜ਼ਰ ਆਵੇਗੀ। ਹਾਲ ਹੀ 'ਚ ਇਸ ਫ਼ਿਲਮ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। 

ਦੱਸ ਦਈਏ ਕਿ ਸੋਨਮ ਬਾਜਵਾ ਫ਼ਿਲਮਾਂ 'ਚ ਐਕਟਿਵ ਰਹਿਣ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਆਪਣੇ ਫੈਨਜ਼ ਦੇ ਰੁਬਰੂ ਹੁੰਦੀ ਹੈ।  ਇਸ ਦੇ ਨਾਲ ਹੀ ਸੋਨਮ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀ ਅਪਡੇਟਸ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਸਾਂਝੀ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਅਧਿਕਾਰਿਤ ਇਸੰਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਉਸ ਨੇ ਆਪਣੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਦਾ ਪੋਸਟਰ ਸ਼ੇਅਰ ਕੀਤਾ ਹੈ।ਇਸ ਪੋਸਟਰ ਨੂੰ ਸ਼ੇਅਰ ਕਰਦਿਆਂ ਸੋਨਮ ਬਾਜਵਾ ਨੇ ਲਿਖਿਆ, " ਹਾਏਏਏ ਸੱਚੀ ਆ ਫ਼ਿਲਮ ਲਈ ਤਾਂ ਗੋਡੇ ਗੋਡੇ ਚਾਅ ਪਿਆ❤️❤️❤️'#GoddayGoddayChaa releasing worldwide on 26th May! "

 ਦੱਸ ਦਈਏ ਕਿ ਇਸ ਫ਼ਿਲਮ ਦੇ ਵਿੱਚ ਸੋਨਮ ਬਾਜਵਾ ਦੇ ਨਾਲ-ਨਾਲ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਤੇ ਤਾਨੀਆ ਵੀ ਨਜ਼ਰ ਆਉਣ ਵਾਲੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਨਮ ਬਾਜਵਾ , ਤਾਨੀਆ ਤੇ ਨਿਰਮਲ ਰਿਸ਼ੀ ਤਿੰਨੋਂ ਇੱਕਠੇ ਫ਼ਿਲਮ 'ਅੜਬ ਮੁਟਿਆਰਾਂ' ਤੇ ਗੁੱਡੀਆਂ ਪਟੋਲੇ ਵਿੱਚ ਵੀ ਨਜ਼ਰ ਆਈਆਂ ਸਨ, ਹੁਣ ਵੇਖਣਾ ਹੋਵੇਗਾ ਕਿ ਇਸ ਫ਼ਿਲਮ ਵਿੱਚ ਕਾਸ ਹੋਣ ਜਾ ਰਿਹਾ ਹੈ। 

ਹੋਰ ਪੜ੍ਹੋ: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਆਪਣੇ ਫੈਨਜ਼ ਨੂੰ ਦਿੱਤਾ ਤੋਹਫਾ, ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ 'ਸਾਂਈਆਂ'

ਇਸ ਫ਼ਿਲਮ ਦੀ ਕਹਾਣੀ ਇੱਕ ਕਾਮੇਡੀ ਫੈਮਿਲੀ ਡਰਾਮਾ 'ਤੇ ਅਧਾਰਿਤ ਹੋਵੇਗੀ। ਇਸ ਫ਼ਿਲਮ ਨੂੰ ਮਸ਼ਹੂਰ ਪੰਜਾਬੀ ਡਾਇਰੈਕਟਰ ਜਗਦੀਪ ਸਿੱਧੂ ਨੇ ਲਿਖਿਆ ਹੈ ਤੇ ਉਹ ਹੀ ਇਸ ਫ਼ਿਲਮ ਦੀ ਡਾਇਰੈਕਸ਼ਨ ਕਰ ਰਹੇ ਹਨ। 

ਫ਼ਿਲਮ ‘ਚ ਸਰਦਾਰ ਸੋਹੀ, ਨਿਰਮਲ ਰਿਸ਼ੀ, ਰਾਏ ਮਨਵੀਰ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ ਸਣੇ ਹੋਰ ਕਈ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਹ ਫ਼ਿਲਮ ਸਿਨੇਮਾਘਰਾਂ 'ਚ 26 ਮਈ ਨੂੰ ਰਿਲੀਜ਼ ਹੋਣ ਵਾਲੀ ਹੈ, ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network