ਗੁਰਨਾਮ ਭੁੱਲਰ ਸਟਾਰਰ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦਾ ਨਵਾਂ ਗੀਤ 'ਬੋਲੀਆਂ' ਦਾ ਪੋਸਟਰ ਹੋਇਆ ਰਿਲੀਜ਼, ਜਾਣੋ ਕਦੋਂ ਹੋਵੇਗਾ ਰਿਲੀਜ਼
Film Rose Rosy Te Gulab Song Boliyan: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਬੋਲੀਆਂ' ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ ਤੇ ਗਾਇਕ ਨੇ ਖ਼ੁਦ ਪੋਸਟ ਸਾਂਝੀ ਕਰਦੇ ਹੋਏ ਇਸ ਗੀਤ ਬਾਰੇ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਗੁਰਨਾਮ ਭੁੱਲਰ ਇੱਕ ਵਾਰ ਫਿਰ ਤੋਂ ਆਪਣੀ ਫਿਲਮ ਪਰਿੰਦਾ ਤੋਂ ਬਾਅਦ ਨਵੀਂ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਫਿਲਮ ਵਿੱਚ ਗੁਰਨਾਮ ਭੁੱਲਰ ਦੇ ਨਾਲ ਮਾਹੀਂ ਸ਼ਰਮਾ ਅਤੇ ਹਰਿਆਣਵੀ ਅਦਾਕਾਰਾ ਤੇ ਮਾਡਲ ਪ੍ਰਿਆਂਜਲ ਦਹਿਆ ਵੀ ਨਜ਼ਰ ਆਵੇਗੀ। ਇਹ ਪੂਰੀ ਫਿਲਮ ਇਨ੍ਹਾਂ ਤਿੰਨਾਂ ਦੀ ਕਹਾਣੀ ਉੱਤੇ ਅਧਾਰਿਤ ਹੈ।
ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ ਬੋਲੀਆਂ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਸ ਗੀਤ ਬਾਰੇ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਦੱਸਿਆ ਕਿ ਇਹ ਗੀਤ 25 ਜੁਲਾਈ ਨੂੰ ਰਿਲੀਜ਼ ਹੋਵੇਗਾ।
ਇਸ ਗੀਤ ਨੂੰ ਲਿਖਿਆ, ਕੰਪੋਜ਼, ਗਾਇਆ ਖ਼ੁਦ ਗਾਇਕ ਗੁਰਨਾਮ ਭੁੱਲਰ ਨੇ ਗਾਇਆ ਹੈ। ਇਸ ਗੀਤ ਦਾ ਸੰਗੀਤ V Rakx ਨੇ ਦਿੱਤ। ਇਸ ਗੀਤ ਨੂੰ ਅਸ਼ੂੰਮਨ ਮਨੀਸ਼ ਸਾਹਨੀ ਤੇ ਗੁਰਨਾਮ ਭੁੱਲਰ ਨੇ ਪ੍ਰੋਡੀਊਸ ਕਰ ਰਹੇ ਹਨ।
ਫੈਨਜ਼ ਗਾਇਕ ਦੇ ਇਸ ਗੀਤ ਨੂੰ ਵੇਖਣ ਲਈ ਕਾਫੀ ਉਤਸ਼ਾਹਤ ਹਨ। ਦੱਸ ਦਈਏ ਕਿ ਗੁਰਨਾਮ ਭੁੱਲਰ ਦੀ ਫਿਲਮ ਰੋਜ਼, ਰੋਜ਼ੀ ਤੇ ਗੁਲਾਬ 9 ਅਗਸਤ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਇਹ ਫਿਲਮ ਕਾਮੇਡੀ ਡਰਾਮਾ 'ਤੇ ਅਧਾਰਿਤ ਹੈ।
- PTC PUNJABI