ਸਰੁਸ਼ਟੀ ਮਾਨ ਦੇ ਵਿਆਹ ਦਾ ਵੀਡੀਓ ਹੋ ਰਿਹਾ ਵਾਇਰਲ, ਵੇਖੋ ਜਾਗੋ ਦੀਆਂ ਤਸਵੀਰਾਂ
ਸਰੁਸ਼ਟੀ ਮਾਨ ਦੇ ਵਿਆਹ ਦਾ ਵੀਡੀਓ ਹੋ ਰਿਹਾ ਵਾਇਰਲ, ਵੇਖੋ ਜਾਗੋ ਦੀਆਂ ਤਸਵੀਰਾਂ
ਪਾਲੀਵੁੱਡ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇੱਕ ਤੋਂ ਬਾਅਦ ਇੱਕ ਕਈ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ ।ਹੁਣ ਅਦਾਕਾਰਾ ਅਤੇ ਮਾਡਲ ਸਰੁਸ਼ਟੀ ਮਾਨ (sruishty mann)ਵੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਜਿਸ ਦੇ ਵਿਆਹ (Wedding Pics)ਦੀਆਂ ਰਸਮਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਹਲਦੀ ਦੀ ਰਸਮ ਹੋ ਰਹੀ ਹੈ। ਇਸ ਤੋਂ ਇਲਾਵਾ ਜਾਗੋ ਦਾ ਵੀ ਵੀਡੀਓ ਅਦਾਕਾਰਾ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਉਸ ਦੇ ਘਰ ਵਿਆਹ ਦੀਆਂ ਰੌਣਕਾਂ ਲੱਗ ਹੋਈਆਂ ਹਨ ਅਤੇ ਹਰ ਕੋਈ ਖੁਸ਼ੀ ‘ਚ ਨੱਚ ਗਾ ਰਿਹਾ ਹੈ।ਸਰੁਸ਼ਟੀ ਮਾਨ ਦੇ ਫੈਨਸ ਵੀ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ ।
/ptc-punjabi/media/media_files/kkU5L4W635YFi6u2xjIS.jpg)
ਹੋਰ ਪੜ੍ਹੋ : ਗਾਇਕ ਸ਼ੁਭ ਨੇ ਆਪਣੇ ਗੀਤ ‘ਚ ਕੰਗਨਾ ਰਣੌਤ ‘ਤੇ ਸਾਧਿਆ ਨਿਸ਼ਾਨਾ, ਵੇਖੋ ਵੀਡੀਓ
ਸਰੁਸ਼ਟੀ ਮਾਨ ਦਾ ਵਰਕ ਫ੍ਰੰਟ
ਸਰੁਸ਼ਟੀ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ।ਸਰੁਸ਼ਟੀ ਮਾਨ ਦਾ ਜਨਮ ੧੯੯੫ ‘ਚ ਜਲੰਧਰ ‘ਚ ਹੋਇਆ ਸੀ।ਉਨ੍ਹਾਂ ਨੇ ‘ਤਗੜਾ ਹੋ ਜੱਟਾ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆਏ ।ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ ।
/ptc-punjabi/media/media_files/o4pzo9loVBsKyPHlOqI0.jpg)
ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀ ਵੱਡੀ ਫੈਨ ਫਾਲੋਵਿੰਗ ਹੈ। ਅਦਾਕਾਰਾ ਨੇ ਆਪਣੇ ਸਕੂਲ ਦੀ ਪੜ੍ਹਾਈ ਜਲੰਧਰ ਤੋਂ ਹੀ ਕੀਤੀ ਅਤੇ ਇਸ ਤੋਂ ਬਾਅਦ ਚੰਡੀਗੜ੍ਹ ‘ਚ ਬੀ-ਕਾਮ ਦੀ ਪੜ੍ਹਾਈ ਪੂਰੀ ਕੀਤੀ ।ਮੌਜੂਦਾ ਸਮੇਂ ‘ਚ ਉਹ ਮੋਹਾਲੀ ‘ਚ ਹੀ ਰਹਿ ਰਹੀ ਹੈ । ਸਰੁਸ਼ਟੀ ਮਾਨ ਤੋਂ ਇਲਾਵਾ ਘਰ ‘ਚ ਉਸਦਾ ਇੱਕ ਭਰਾ ਅਤੇ ਛੋਟੀ ਭੈਣ ਵੀ ਹੈ। ਰਿਤਿਕ ਰੌਸ਼ਨ ਅਦਾਕਾਰਾ ਦੇ ਪਸੰਦੀਦਾ ਅਦਾਕਾਰ ਹਨ ਜਦੋਂਕਿ ਪੰਜਾਬੀ ਇੰਡਸਟਰੀ ‘ਚ ਗਾਇਕ ਗੁਰੁ ਰੰਧਾਵਾ ਦੀ ਗਾਇਕੀ ਉਸ ਨੂੰ ਬਹੁਤ ਜ਼ਿਆਦਾ ਪਸੰਦ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
