ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹੌਰਰ ਫਿਲਮ 'ਗੁੜੀਆ' ਦੀ ਸਟਾਰਕਾਸਟ, ਵੇਖੋ ਤਸਵੀਰਾਂ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਗੁੜੀਆ' (GUDIYA) ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫਿਲਮ ਪਹਿਲੀ ਪੰਜਾਬੀ ਹੌਰਰ ਫਿਲਮ ਹੋਵੇਗੀ। ਹਾਲ ਹੀ 'ਚ ਫਿਲਮ ਗੁੜੀਆ ਦੀ ਪੂਰੀ ਸਟਾਰਕਾਸਟ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹੌਰਰ ਫਿਲਮ 'ਗੁੜੀਆ' ਦੀ ਸਟਾਰਕਾਸਟ, ਵੇਖੋ ਤਸਵੀਰਾਂ
Film 'GUDIYA' Starcast at Golden Temple: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਗੁੜੀਆ' (GUDIYA) ਨੂੰ ਲੈ ਕੇ ਸੁਰਖੀਆਂ 'ਚ ਹਨ। ਇਹ ਫਿਲਮ ਪਹਿਲੀ ਪੰਜਾਬੀ ਹੌਰਰ ਫਿਲਮ ਹੋਵੇਗੀ। ਹਾਲ ਹੀ 'ਚ ਫਿਲਮ ਗੁੜੀਆ ਦੀ ਪੂਰੀ ਸਟਾਰਕਾਸਟ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਯੁਵਰਾਜ ਹੰਸ ਸਣੇ ਫਿਲਮ ਗੁੜੀਆ ਦੀ ਸਟਾਰ ਕਾਸਟ ਨੇ ਗੁਰੂ ਘਰ ਪਹੁੰਚ ਕੇ ਦਰਸ਼ਨ ਕੀਤੇ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਸਭ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਆਪਣੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ।
ਇਸ ਮੌਕੇ ਫਿਲਮ ਦੇ ਲੀਡਿੰਗ ਰੋਲ ਕਰਨ ਵਾਲੇ ਅਦਾਕਾਰ ਯੁਵਰਾਜ ਹੰਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ 'ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ ਅਤੇ ਨਾਲ ਹੀ ਸਾਡੀ ਨਵੀਂ ਫਿਲਮ 'ਗੁੜੀਆ' ਦੀ ਸਫ਼ਲਤਾ ਦੀ ਕਾਮਨਾ ਕਰਨ ਆਏ ਹਾਂ।'
ਦੱਸ ਦਈਏ ਕਿ 'ਗੁੜੀਆ' ਫਿਲਮ ਦਾ ਨਿਰਦੇਸ਼ਨ ਰਾਹੁਲ ਚੰਦਰੇ ਨੇ ਕੀਤਾ ਹੈ। ਗਾਰਗੀ ਚੰਦਰੇ ਅਤੇ ਰਾਹੁਲ ਚੰਦਰੇ ਵੱਲੋਂ ਨਿਰਮਿਤ ਇਸ ਫਿਲਮ ਵਿੱਚ ਯੁਵਰਾਜ ਹੰਸ, ਸਾਵਨ ਰੂਪੋਵਾਲੀ, ਆਰੂਸ਼ੀ ਐਨ ਸ਼ਰਮਾ, ਸ਼ਵਿੰਦਰ ਮਾਹਲ, ਸੁਨੀਤਾ ਧੀਰ, ਵਿੰਦੂ ਦਾਰਾ ਸਿੰਘ, ਹਿਮਾਂਸ਼ੂ ਅਰੋੜਾ ਅਤੇ ਸਮਾਇਰਾ ਨਾਇਰ ਸਣੇ ਕਈ ਦਿੱਗਜ ਕਲਾਕਾਰ ਵੱਖ-ਵੱਖ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਹ ਫਿਲਮ 24 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਦਰਸ਼ਕ ਵੀ ਇਸ ਫਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
