ਸੁੱਖ ਜੌਹਲ ਨੇ ਪਤਨੀ ਦੇ ਨਾਲ ਵਿਆਹ ‘ਚ ਕੀਤਾ ਖੂਬ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਫਿੱਟਨੈਸ ਮਾਡਲ ਸੁੱਖ ਜੌਹਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੇ ਸਾਲੇ ਦੇ ਵਿਆਹ ‘ਚ ਰੁੱਝੇ ਹੋਏ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਗੁਰੀ ਜੌਹਲ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  October 25th 2023 03:44 PM |  Updated: October 25th 2023 03:44 PM

ਸੁੱਖ ਜੌਹਲ ਨੇ ਪਤਨੀ ਦੇ ਨਾਲ ਵਿਆਹ ‘ਚ ਕੀਤਾ ਖੂਬ ਡਾਂਸ, ਵੀਡੀਓ ਹੋ ਰਿਹਾ ਵਾਇਰਲ

ਫਿੱਟਨੈਸ ਮਾਡਲ ਸੁੱਖ ਜੌਹਲ (Sukh Johall) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੇ ਸਾਲੇ ਦੇ ਵਿਆਹ ‘ਚ ਰੁੱਝੇ ਹੋਏ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਗੁਰੀ ਜੌਹਲ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ :  ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ ਤਿੰਨ ਸਾਲ, ਗਾਇਕਾ ਨੇ ਮਨਾਈ ਵੈਡਿੰਗ ਐਨੀਵਰਸਰੀ

ਇਨ੍ਹਾਂ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੁੱਖ ਜੌਹਲ ਨੇ ਲਿਖਿਆ ‘ਸਾਲੇ ਦਾ ਵਿਆਹ’ । ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 

ਸੁੱਖ ਜੌਹਲ ਹਨ ਫਿੱਟਨੈਸ ਮਾਡਲ 

ਸੁੱਖ ਜੌਹਲ ਫਿੱਟਨੈੱਸ ਮਾਡਲ ਹਨ ਅਤੇ ਆਪਣੀ ਫਿੱਟਨੈੱਸ ਦੇ ਵੀਡੀਓ ਅਕਸਰ ਉਹ ਸ਼ੇਅਰ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਉਹ ਆਪਣੀ ਪਤਨੀ ਦੇ ਨਾਲ ਵੀ ਆਪਣੇ ਵੀਡੀਓਜ਼ ਸ਼ੇਅਰ ਕਰਦੇ ਸਨ । ਪਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਪਤਨੀ ਦੇ ਨਾਲ ਵਰਕ ਆਊਟ ਕਰਦੇ ਵੇਖ ਕੇ ਕੁਝ ਲੋਕਾਂ ਨੇ ਇਸ ਜੋੜੀ ਨੂੰ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ ।

ਜਿਸ ਤੋਂ ਬਾਅਦ ਸੁੱਖ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਵੀਡੀਓ ਪਾਉਣੇ ਬੰਦ ਕਰ ਦਿੱਤੇ ਸਨ ।ਪਰ ਉਹ ਆਪਣੇ ਵੀਡੀਓਜ਼ ਹਮੇਸ਼ਾ ਪਾਉਂਦੇ ਰਹਿੰਦੇ ਹਨ । ਇਸ ਦੇ ਨਾਲ ਹੀ ਪਰਿਵਾਰ ਦੇ ਨਾਲ ਵੀ ਬਲੌਗ ਸਾਂਝੇ ਕਰਦੇ ਹਨ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network