ਸੁਖਨ ਵਰਮਾ ਨੇ ਵਿਆਹ ਤੋਂ ਬਾਅਦ ਮਨਾਈ ਪਤਨੀ ਨਾਲ ਪਹਿਲੀ ਲੋਹੜੀ, ਹਰਭਜਨ ਸਿੰਘ ਨੇ ਪਰਿਵਾਰ ਨਾਲ ਮਨਾਈ ਲੋਹੜੀ
ਸੁਖਨ ਵਰਮਾ ਨੇ ਵਿਆਹ ਤੋਂ ਬਾਅਦ ਮਨਾਈ ਪਤਨੀ ਨਾਲ ਪਹਿਲੀ ਲੋਹੜੀ, ਹਰਭਜਨ ਸਿੰਘ ਨੇ ਪਰਿਵਾਰ ਨਾਲ ਮਨਾਈ ਲੋਹੜੀ
ਬੀਤੇ ਦਿਨ ਲੋਹੜੀ (Lohri 2024) ਦਾ ਤਿਉਹਾਰ ਬੜੇ ਹੀ ਚਾਅ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਈ । ਉਨ੍ਹਾਂ ਦੇ ਵਿੱਚੋਂ ਹੀ ਸਨ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ (Sukhan Verma) । ਜਿਨ੍ਹਾਂ ਨੇ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਪਹਿਲੀ ਲੋਹੜੀ ਮਨਾਈ । ਜਿਸ ਦਾ ਇੱਕ ਵੀਡੀਓ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਨ ਵਰਮਾ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਪਰਿਵਾਰ ਵਾਲੇ ਭੁੱਗਾ ਬਾਲਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਸੁਖਨ ਵਰਮਾ ਨੇ ਇਸ ਵੀਡੀਓ ਨੂੰ ਜਿਉਂ ਹੀ ਸਾਂਝਾ ਕੀਤਾ ਤਾਂ ਫੈਨਸ ਨੇ ਲੋਹੜੀ ਦੀਆਂ ਵਧਾਈਆਂ ਜੋੜੀ ਨੂੰ ਦਿੱਤੀਆਂ ਹਨ ।
/ptc-punjabi/media/post_banners/d9af36059e596f5255a617db39e78de49545654e1f4f40d2085a73b6b35fed84.webp)
ਹੋਰ ਪੜ੍ਹੋ : ਗਾਇਕ ਕੁਲਵਿੰਦਰ ਕੈਲੀ ਦਾ ਅੱਜ ਹੈ ਜਨਮ ਦਿਨ, ਪਤਨੀ ਗੁਰਲੇਜ ਅਖਤਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ
ਦਸੰਬਰ ‘ਚ ਹੋਇਆ ਸੁਖਨ ਵਰਮਾ ਦਾ ਵਿਆਹ
ਸੁਖਨ ਵਰਮਾ ਦਾ ਵਿਆਹ ਦਸੰਬਰ ‘ਚ ਹੋਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਸੁਖਨ ਵਰਮ ਵੀ ਆਪਣੇ ਭਰਾ ਪਰਮੀਸ਼ ਵਰਮਾ ਦੇ ਵਾਂਗ ਵਧੀਆ ਗਾਇਕ ਹਨ ਅਤੇ ਅਕਸਰ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਂਦੇ ਹਨ ।
ਹਰਭਜਨ ਸਿੰਘ ਨੇ ਪਰਿਵਾਰ ਦੇ ਨਾਲ ਮਨਾਈ ਲੋਹੜੀ
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ ਨਾਲ ਕ੍ਰਿਕੇਟਰ ਹਰਭਜਨ ਸਿੰਘ ਨੇ ਵੀ ਲੋਹੜੀ ਦਾ ਤਿਉਹਾਰ ਆਪਣੇ ਪਰਿਵਾਰ ਦੇ ਨਾਲ ਮਨਾਇਆ । ਹਰਭਜਨ ਸਿੰਘ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਂ ਦੇ ਨਾਲ ਲੋਹੜੀ ਦਾ ਭੁੱਗਾ ਬਾਲ ਕੇ ਬੈਠੇ ਹੋਏ ਨਜ਼ਰ ਆ ਰਹੇ ਹਨ ।
ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਗੀਤਾ ਬਸਰਾ ਦੇ ਨਾਲ ਵਿਦੇਸ਼ ‘ਚ ਵੈਕੇਸ਼ਨ ਮਨਾਉਂਦੇ ਹੋਏ ਦਿਖਾਈ ਦਿੱਤੇ ਸਨ । ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੇ ਸਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
