ਸੁਨੰਦਾ ਸ਼ਰਮਾ ਦੀ ਗੀਤ ਗਾਉਂਦੇ ਹੋਏ ਪੁਰਾਣੀ ਵੀਡੀਓ ਹੋਈ ਵਾਇਰਲ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵੀਡੀਓ ਦੇ ਵਿੱਚ ਸੁਨੰਦਾ ਸ਼ਰਮਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਉਹ ਇੱਕ ਪੁਰਾਣਾ ਲੋਕ ਗੀਤ ਗਾ ਰਹੀ ਹੈ।

Reported by: PTC Punjabi Desk | Edited by: Pushp Raj  |  June 26th 2024 07:24 PM |  Updated: June 26th 2024 07:24 PM

ਸੁਨੰਦਾ ਸ਼ਰਮਾ ਦੀ ਗੀਤ ਗਾਉਂਦੇ ਹੋਏ ਪੁਰਾਣੀ ਵੀਡੀਓ ਹੋਈ ਵਾਇਰਲ, ਵੇਖੋ ਵੀਡੀਓ

 Sunanda Sharma old singing video : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਗਾਇਕਾ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਉਹ ਮਸ਼ਹੂਰ ਗਾਇਕਾ ਨਹੀਂ ਬਣੀ ਸੀ। 

ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਸੁਨੰਦਾ ਸ਼ਰਮਾ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵੀਡੀਓ ਦੇ ਵਿੱਚ ਸੁਨੰਦਾ ਸ਼ਰਮਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਉਹ ਇੱਕ ਪੁਰਾਣਾ ਲੋਕ ਗੀਤ ਗਾ ਰਹੀ ਹੈ। 

ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਨੇ ਸੰਤਰੀ ਰੰਗ ਦਾ ਸੂਟ ਪਹਿਨੀਆ ਹੋਇਆ ਹੈ ਅਤੇ ਉਹ ਬਿਲਕੁਲ ਵੀ ਪਛਾਣ  ਨਹੀਂ ਪਾ ਰਹੇ ਹਨ। ਕਿਉਂਕਿ ਉਹ ਉਦੋਂ ਤੱਕ ਇੱਕ ਮਕਬੂਲ ਗਾਇਕਾ ਨਹੀਂ ਬਣੀ ਸੀ। ਇਹ ਵੀਡੀਓ ਸ਼ਾਇਦ ਉਸ ਦੇ ਕਿਸੇ ਆਡੀਸ਼ਨ ਦੀ ਹੈ। 

ਸੁਨੰਦਾ ਸ਼ਰਮਾ ਬਾਰੇ ਗੱਲ ਕਰੀਏ ਤਾਂ ਉਹ ਅਕਸਰ ਹੀ ਆਪਣੀ ਸ਼ਾਇਰੀ , ਗੀਤਾਂ ਤੇ ਡਾਂਸ ਦੀ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ ਅਤੇ ਆਪਣੇ ਫੈਨਜ਼ ਦਾ ਮਨੋਰੰਜ਼ਨ ਕਰਦੇ ਹੋਏ ਨਜ਼ਰ ਆਉਂਦੀ ਹੈ।  

ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਤਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਮਲਟੀ ਟੈਲੈਂਟਿਡ ਕੁੜੀ।' ਇੱਕ ਨੇ ਲਿਖਿਆ ਕਿ ਸਾਨੂੰ ਸਭ ਨੂੰ ਆਪਣੀ ਜ਼ਿੰਦਗੀ ਇਸੇ ਤਰ੍ਹਾਂ ਖੁਸ਼ਮਿਜ਼ਾਜ ਤਰੀਕੇ ਨਾਲ ਜਿਉਣੀ ਚਾਹੀਦੀ ਹੈ।

ਹੋਰ ਪੜ੍ਹੋ : ਸੁਪਰਹਿੱਟ ਪੰਜਾਬੀ ਫਿਲਮ 'Mr and Mrs 420' ਅਗੇਨ ਦਾ ਹੋਇਆ ਐਲਾਨ, ਫਿਲਮ ਮੇਕਰਸ ਨੇ ਦੱਸੀ ਰਿਲੀਜ਼ ਡੇਟ 

ਸੁਨੰਦਾ ਸ਼ਰਮਾ ਦਾ ਵਰਕ ਫਰੰਟ 

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਜਲਦ ਹੀ ਫਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫਿਲਮ ਦੀ ਫਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network