ਸੁਨੰਦਾ ਸ਼ਰਮਾ ਨੇ ਵੀਡੀਓ ਸਾਂਝੀ ਕਰ ਫੈਨਜ਼ ਨੂੰ ਸੁਣਾਈ ਸ਼ਾਇਰੀ, ਫੈਨਜ਼ ਲੁੱਟਾ ਰਹੇ ਪਿਆਰ

ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ ਵਿੱਚ ਸ਼ਿਰਕਤ ਕਰਨ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ।

Reported by: PTC Punjabi Desk | Edited by: Pushp Raj  |  June 06th 2024 12:31 PM |  Updated: June 06th 2024 12:31 PM

ਸੁਨੰਦਾ ਸ਼ਰਮਾ ਨੇ ਵੀਡੀਓ ਸਾਂਝੀ ਕਰ ਫੈਨਜ਼ ਨੂੰ ਸੁਣਾਈ ਸ਼ਾਇਰੀ, ਫੈਨਜ਼ ਲੁੱਟਾ ਰਹੇ ਪਿਆਰ

Sunanda Sharma Viral Video : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ ਵਿੱਚ ਸ਼ਿਰਕਤ ਕਰਨ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ । 

ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਸੁਨੰਦਾ ਬਹੁਤ ਹੀ ਸੋਹਣੀ ਸ਼ਾਇਰੀ ਕਰਦੀ ਨਜ਼ਰ ਆ ਰਹੀ ਹੈ। 

ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਸ਼ਾਇਰੀ ਦੀ ਤਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਮਲਟੀ ਟੈਲੈਂਟਿਡ ਕੁੜੀ।'

ਦੱਸਣਯੋਗ ਹੈ ਕਿ ਗਾਇਕਾ ਨੇ ਇਸ ਤੋਂ ਪਹਿਲਾਂ ਆਪਣੇ ਕਾਨਸ ਡੈਬਿਊ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਵੀ ਫੈਨਜ਼ ਲਈ ਇੱਕ ਖਾਸ ਨੋਟ ਲਿਖ ਕੇ ਧੰਨਵਾਦ ਦਿੱਤਾ ਸੀ। ਇਸ ਪੋਸਟ ਵਿੱਚ ਗਾਇਕਾ ਨੇ ਲਿਖਿਆ, 'ਫਤਿਹਗੜ੍ਹ ਚੂੜੀਆਂ to CANNES 🙏♾️, ਆਮ ਜੇ ਘਰ ਦੀ ਕੁੜੀ, ਸੁਫਨੇ ਇੰਨ੍ਹੇ ਖਾਸ ਕਦੋਂ ਤੋਂ ਲੈਣ ਲੱਗ ਪਈ ਪਤਾ ਈ ਨਹੀਂ ਲੱਗਿਆ 🤲🏻 ਤੁਸੀਂ ਮੈਨੂੰ ਹਮੇਸ਼ਾ ਪਿਆਰ ਤੇ ਇੱਜ਼ਤ ਬਖ਼ਸ਼ੀ ਹੈ। ਇਹ ਪੋਸਟ ਤੁਹਾਡੇ ਸਾਰਿਆਂ ਦੇ ਨਾਮ ।🙏😊♾️🧿 '

ਹੋਰ ਪੜ੍ਹੋ : Summer Diet: ਗਰਮੀਆਂ 'ਚ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਰਹੇਗਾ ਠੰਡਾ, ਹੀਟ ​​ਸਟ੍ਰੋਕ ਤੋਂ ਹੋਵੇਗਾ ਬਚਾਅ

 ਸੁਨੰਦਾ ਸ਼ਰਮਾ ਦਾ ਵਰਕ ਫਰੰਟ 

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਜਲਦ ਹੀ ਫਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫਿਲਮ ਦੀ ਫਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network