ਸੁਨੰਦਾ ਸ਼ਰਮਾ ਨੇ ਸਾਂਝੀ ਕੀਤੀ ਨਵੀਂ ਡਾਂਸ ਵੀਡੀਓ, ਕਿਹਾ 'ਮੇਰੇ ਅੰਦਰ ਦਾ ਮੇਰਾ ਦੇਸੀਪੁਣਾ ਅੰਦਰੋਂ ਨਹੀਂ ਜਾਂਦਾ'
Sunanda Sharma New Video : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ ਵਿੱਚ ਸ਼ਿਰਕਤ ਕਰਨ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ ਜਿਸ 'ਚ ਉਹ ਖੂਬਸੂਰਤ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਰੁਬਰੂ ਹੁੰਦੀ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਸ਼ਾਇਰੀ , ਗੀਤਾਂ ਤੇ ਡਾਂਸ ਦੀ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਗਾਇਕਾ ਨੇ ਆਪਣੀ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਵੀ ਫੈਨਜ਼ ਲਈ ਇੱਕ ਖਾਸ ਨੋਟ ਲਿਖਿਆ ਹੈ। ਗਾਇਕ ਇਸ ਪੋਸਟ ਵਿੱਚ ਲਿਖਿਆ, 'ਦੇਸ਼ ਹੋਵੇ ਪਿੰਡ ਹੋਵੇ ਜਾਂ ਸ਼ਹਿਰ.. ਕੋਈ ਵੀ ਹੋ, ਮੇਰਾ ਦੇਸੀਪੁਣਾ ਅੰਦਰੋਂ ਨਹੀਂ ਜਾਂਦਾ। 🙈'
ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਤਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਮਲਟੀ ਟੈਲੈਂਟਿਡ ਕੁੜੀ।' ਇੱਕ ਨੇ ਲਿਖਿਆ ਕਿ ਸਾਨੂੰ ਸਭ ਨੂੰ ਆਪਣੀ ਜ਼ਿੰਦਗੀ ਇਸੇ ਤਰ੍ਹਾਂ ਖੁਸ਼ਮਿਜ਼ਾਜ ਤਰੀਕੇ ਨਾਲ ਜਿਉਣੀ ਚਾਹੀਦੀ ਹੈ।
ਹੋਰ ਪੜ੍ਹੋ : ਸ਼ਾਹਰੁਖ ਖਾਨ ਦੀ ਕੰਪਨੀ ਦੇ ਨਾਂ 'ਤੇ ਹੋ ਰਹੀ ਹੈ ਧੋਖਾਧੜੀ, ਰੈੱਡ ਚਿਲੀਜ਼ ਨੇ ਬਿਆਨ ਜਾਰੀ ਕਰਕੇ ਦਿੱਤੀ ਚਿਤਾਵਨੀ
ਸੁਨੰਦਾ ਸ਼ਰਮਾ ਦਾ ਵਰਕ ਫਰੰਟ
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਜਲਦ ਹੀ ਫਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫਿਲਮ ਦੀ ਫਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ।
- PTC PUNJABI