ਸਵੀਤਾਜ ਬਰਾੜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਪਿਤਾ ਰਾਜ ਬਰਾੜ ਦੇ ਸੁਫ਼ਨਿਆਂ ਨੂੰ ਪੂਰਾ ਕਰ ਰਹੀ ਧੀ
ਸਵੀਤਾਜ ਬਰਾੜ ਜੋ ਕਿ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਰਾਜ ਬਰਾੜ ਦੀ ਧੀ ਹੈ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਸਵੀਤਾਜ ਬਰਾੜ ਨੇ ਕੁਝ ਸਮਾਂ ਪਹਿਲਾਂ ਹੀ ਪੰਜਾਬੀ ਇੰਡਸਟਰੀ ‘ਚ ਐਂਟਰੀ ਕੀਤੀ ਹੈ ਅਤੇ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।
ਸਵੀਤਾਜ ਬਰਾੜ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਪਿਤਾ ਰਾਜ ਬਰਾੜ ਦੇ ਸੁਫ਼ਨਿਆਂ ਨੂੰ ਪੂਰਾ ਕਰ ਰਹੀ ਧੀ
ਸਵੀਤਾਜ ਬਰਾੜ (Sweetaj Brar)ਜੋ ਕਿ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਰਾਜ ਬਰਾੜ ਦੀ ਧੀ ਹੈ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਸਵੀਤਾਜ ਬਰਾੜ ਨੇ ਕੁਝ ਸਮਾਂ ਪਹਿਲਾਂ ਹੀ ਪੰਜਾਬੀ ਇੰਡਸਟਰੀ ‘ਚ ਐਂਟਰੀ ਕੀਤੀ ਹੈ ਅਤੇ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ।ਸਵੀਤਾਜ ਬਰਾੜ ਦੇ ਪਿਤਾ ਰਾਜ ਬਰਾੜ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਅਦਾਕਾਰ ਵੀ ਸਨ । ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਸੀ ।
ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਮਾਨ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ
ਰਾਜ ਬਰਾੜ ਜਿੱਥੇ ਵਧੀਆ ਗਾਇਕ ਸਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਸਨ ।ਪਰ ਰਾਜ ਬਰਾੜ ਨੇ ਸਵੀਤਾਜ ਦੀ ਉਮਰ ਉਦੋਂ ਬਹੁਤ ਘੱਟ ਸੀ, ਜਦੋਂ ਉਨ੍ਹਾਂ ਨੇ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ।ਰਾਜ ਬਰਾੜ ਵੱਡੇ ਪੱਧਰ ‘ਤੇ ਫ਼ਿਲਮਾਂ ਬਨਾਉਣਾ ਚਾਹੁੰਦੇ ਸਨ। ਪਰ ਸਮੇਂ ਦਾ ਕਿਸੇ ਨੂੰ ਕੁਝ ਵੀ ਪਤਾ ਨਹੀਂ ਹੁੰਦਾ।ਸਵੀਤਾਜ ਬਰਾੜ ਨੇ ਇੱਕ ਫਨੀ ਵੀਡੀਓ ਵੀ ਸਾਹਮਣੇ ਆਇਆ ਹੈ ।
ਜਿਸ ‘ਚ ਗਾਇਕਾ ਇੱਕ ਵਾਇਸ ਓਵਰ ‘ਤੇ ਲਿਪਸਿੰਕ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਹ ਵੀਡੀਓ ਗਾਇਕ ਦੇ ਫੈਨਸ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ ।

ਬੇਵਕਤੀ ਮੌਤ ਕਾਰਨ ਉਨ੍ਹਾਂ ਦੇ ਸੁਫ਼ਨੇ ਅਧੂਰੇ ਰਹਿ ਗਏ ਸਨ। ਪਰ ਹੁਣ ਸਵੀਤਾਜ ਆਪਣੇ ਪਿਤਾ ਰਾਜ ਬਰਾੜ ਦੇ ਅਧੂਰੇ ਸੁਫ਼ਨਿਆਂ ਨੂੰ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ ਪੂਰਾ ਕਰ ਰਹੀ ਹੈ ।

ਸਵੀਤਾਜ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਨਾਲ ਕੀਤਾ ਕੰਮ
ਸਵੀਤਾਜ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਨਾਲ ਫ਼ਿਲਮ ‘ਮੂਸਾ ਜੱਟ’ ‘ਚ ਵੀ ਕੰਮ ਕੀਤਾ ਸੀ । ਇਸ ਤੋਂ ਇਲਾਵਾ ਸਵੀਤਾਜ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਅੱਜ ਉਸ ਦੇ ਜਨਮ ਦਿਨ ‘ਤੇ ਉਸ ਦੀ ਮਾਂ ਦੇ ਨਾਲ ਕੁਝ ਖੂਬਸੂਰਤ ਤਸਵੀਰਾਂ ਵਿਖਾਉਣ ਜਾ ਰਹੇ ਹਾਂ । ਜੋ ਹਰ ਕਿਸੇ ਦਾ ਦਿਲ ਜਿੱਤ ਰਹੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
