ਪੰਜਾਬੀ ਅਦਾਕਾਰਾ ਤਾਨੀਆ ਨਿਭਾਉਣਾ ਚਾਹੁੰਦੀ ਹੈ ਬਾਲੀਵੁੱਡ ਅਦਾਕਾਰ ਪ੍ਰਿਯੰਕਾ ਚੋਪੜਾ ਦਾ ਕਿਰਦਾਰ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਪੰਜਾਬੀ ਅਦਾਕਾਰਾ ਤਾਨੀਆ ਨਿਭਾਉਣਾ ਚਾਹੁੰਦੀ ਹੈ ਬਾਲੀਵੁੱਡ ਅਦਾਕਾਰ ਪ੍ਰਿਯੰਕਾ ਚੋਪੜਾ ਦਾ ਕਿਰਦਾਰ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
Tania wants to play the role of Priyanka Chopra: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਅਕਸਰ ਆਪਣੇ ਚੁਲਬੁਲੇ ਅੰਦਾਜ਼ ਤੇ ਚੰਗੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਅਦਾਕਾਰਾ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਦੇ 'ਚ ਰਹਿੰਦੀ ਹੈ। ਹਾਲ ਹੀ 'ਚ ਤਾਨੀਆ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਸ ਨੇ ਕਿਹਾ ਕਿ ਉਹ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਦਾ ਕਿਰਦਾਰ ਨਿਭਾਉਣਾ ਚਾਹੁੰਦੀ ਹੈ।
ਦੱਸ ਦਈਏ ਕਿ ਪੰਜਾਬੀ ਅਦਾਕਾਰਾ ਤਾਨੀਆ ਮਹਿਜ਼ ਐਕਟਿੰਗ ਹੀ ਨਹੀਂ ਸਗੋਂ ਆਪਣੀ ਖੂਬਸੂਰਤੀ ਲਈ ਵੀ ਕਾਫੀ ਮਸ਼ਹੂਰ ਹੈ। ਅਦਾਕਾਰੀ ਦੇ ਨਾਲ-ਨਾਲ ਤਾਨੀਆ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਫੈਨਜ਼ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਅਦਾਕਾਰਾ ਤਾਨੀਆ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਦਰਅਸਲ ਇਹ ਵੀਡੀਓ ਅਦਾਕਾਰਾ ਵੱਲੋਂ ਇੱਕ ਮੀਡੀਆ ਹਾਊਸ ਨੂੰ ਦਿੱਤੇ ਗਏ ਇੰਟਰਵਿਊ ਦੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਬਾਲੀਵੁੱਡ ਤੇ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਯੰਕਾ ਚੋਪੜਾ ਬਾਰੇ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ।
ਵੀਡੀਓ ਦੇ ਵਿੱਚ ਤੁਸੀਂ ਸੁਣ ਸਕਦੇ ਹੋ ਕਿ ਤਾਨੀਆ ਕਹਿੰਦੀ ਹੈ ਕਿ ਜੇਕਰ ਉਸ ਨੂੰ ਬਾਇਓਪਿਕ ਕਰਨ ਦਾ ਮੌਕਾ ਮਿਲੇ ਤਾਂ ਉਹ ਪ੍ਰਿਯੰਕਾ ਚੋਪੜਾ ਦਾ ਕਿਰਦਾਰ ਨਿਭਾਉਣਾ ਚਾਹੁੰਦੀ ਹੈ।ਕਿਉਂਕਿ ਪ੍ਰਿਯੰਕਾ ਚੋਪੜਾ ਨੇ ਆਪਣੀ ਅਦਾਕਾਰੀ ਨਾਲ ਬਾਲੀਵੁਡ ਦੇ ਨਾਲ-ਨਾਲ ਹਾਲੀਵੁਡ ਵਿੱਚ ਵੀ ਧੱਕ ਪਾਈ ਹੋਈ ਹੈ। ਪ੍ਰਿਯੰਕਾ ਚੋਪੜਾ ਆਪਣੀ ਮਿਹਨਤ ਸਦਕਾ ਮਿਸ ਵਰਲਡ ਤੋਂ ਹਾਲੀਵੁੱਡ ਤੱਕ ਇੱਕ ਗਲੋਬਲ ਆਈਕਨ।
ਤਾਨੀਆ ਨੇ ਇਸ ਇੰਟਰਵਿਊ ਦੌਰਾਨ ਆਪਣੇ ਨਿੱਜੀ ਜੀਵਨ ਬਾਰੇ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ। 6 ਮਈ 1993 ਨੂੰ ਜਮਸ਼ੇਦਪੁਰ, ਝਾਰਖੰਡ ਵਿੱਚ ਜਨਮੀ ਤਾਨੀਆ ਦੇ ਮਾਤਾ-ਪਿਤਾ ਪੰਜਾਬ ਨਾਲ ਸਬੰਧਤ ਹਨ। ਅਜਿਹੇ 'ਚ ਤਾਨੀਆ ਦਾ ਬਚਪਨ ਅੰਮ੍ਰਿਤਸਰ 'ਚ ਬੀਤਿਆ ਅਤੇ ਉਸ ਦੀ ਪੜ੍ਹਾਈ ਵੀ ਪੰਜਾਬ 'ਚ ਹੀ ਹੋਈ। ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ 'ਚ ਮਾਹਿਰ ਤਾਨੀਆ ਨੇ ਆਪਣੀ ਜ਼ਿੰਦਗੀ 'ਚ ਅਜਿਹੇ ਕੰਮ ਕੀਤੇ ਹਨ, ਜੋ ਅੱਜ ਵੀ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ।
ਤਾਨੀਆ ਨੇ ਦੱਸਿਆ ਕਿ 'ਮੇਰੇ ਮਾਤਾ-ਪਿਤਾ ਨਹੀਂ ਚਾਹੁੰਦੇ ਸਨ ਕਿ ਮੈਂ ਐਕਟਿੰਗ ਕਰਾਂ, ਪਰ ਬਾਅਦ 'ਚ ਉਨ੍ਹਾਂ ਨੇ ਮੈਨੂੰ ਇਸ ਖੇਤਰ 'ਚ ਕਰੀਅਰ ਬਣਾਉਣ ਦੀ ਇਜਾਜ਼ਤ ਦਿੱਤੀ। ਹਾਲਾਂਕਿ, ਉਨ੍ਹਾਂ ਦੀ ਸ਼ਰਤ ਇਹ ਸੀ ਕਿ ਮੈਨੂੰ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੂਰੀ ਕਰਨੀ ਪਵੇਗੀ। ਦਰਅਸਲ ਚੰਡੀਗੜ੍ਹ 'ਚ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਤਾਨੀਆ ਪੋਸਟ ਗ੍ਰੈਜੂਏਸ਼ਨ ਲਈ ਕੈਨੇਡਾ ਚਲੀ ਗਈ ਸੀ। ਤਾਨੀਆ ਨੇ ਦੱਸਿਆ ਕਿ ਜੇਕਰ ਮੈਂ ਭਾਰਤ 'ਚ ਰਹਿੰਦੀ ਤਾਂ ਮੇਰਾ ਵਿਆਹ ਜ਼ਰੂਰ ਹੁੰਦਾ। ਮੇਰੇ ਮਾਤਾ-ਪਿਤਾ ਦਾ ਮੰਨਣਾ ਸੀ ਕਿ ਜੇਕਰ ਮੈਂ ਆਪਣੀ ਪੜ੍ਹਾਈ 'ਤੇ ਧਿਆਨ ਦਿਤਾ ਤਾਂ ਮੈਂ ਐਕਟਿੰਗ ਤੋਂ ਦੂਰ ਹੋ ਜਾਵਾਂਗੀ, ਪਰ ਅਜਿਹਾ ਨਹੀਂ ਹੋਇਆ।
ਹੋਰ ਪੜ੍ਹੋ: ਰਿਤਿਕ ਰੌਸ਼ਨ ਦੇ ਬੇਟੇ ਨੇ ਵਧਾਇਆ ਭਾਰਤੀਆਂ ਦਾ ਮਾਣ, ਅਸਟ੍ਰੇਲੀਆ ਦੇ ਕਾਲਜ 'ਚ ਹਾਸਲ ਕੀਤੀ ਵੱਡੀ ਉਪਲਬਧੀ
ਜ਼ਿਕਰਯੋਗ ਹੈ ਕਿ ਛੇ ਸਾਲ ਦੀ ਪੜ੍ਹਾਈ ਤੋਂ ਬਾਅਦ ਤਾਨੀਆ ਨੇ ਅਦਾਕਾਰੀ ਦਾ ਆਪਣਾ ਸੁਫਨਾ ਪੂਰਾ ਕੀਤਾ। ਇਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਮੰਨ ਗਏ। ਦੱਸ ਦੇਈਏ ਕਿ ਤਾਨੀਆ ਪੜ੍ਹਾਈ ਵਿੱਚ ਵੀ ਬਹੁਤ ਚੰਗੀ ਹੈ। ਤਾਨੀਆ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਬੇਟੀ ਡਾਕਟਰ ਬਣੇ ਪਰ ਤਾਨੀਆ ਨੇ ਐਕਟਿੰਗ ਨੂੰ ਆਪਣਾ ਕਰੀਅਰ ਬਣਾ ਲਿਆ। ਮੌਜੂਦਾ ਸਮੇਂ ਵਿੱਚ ਤਾਨੀਆ ਪੰਜਾਬੀ ਫਿਲਮ ਇੰਡਸਟਰੀ ਦੀ ਸਫਲ ਅਭਿਨੇਤਰਿਆਂ ਚੋਂ ਇੱਕ ਹੈ ਤੇ ਉਹ ਆਪਣੀ ਮਿਹਨਤ ਸਦਕਾ ਕਾਮਯਾਬੀ ਹਾਸਿਲ ਕਰ ਸਕੀ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
