ਤਨਿਸ਼ਕ ਕੌਰ ਵਿਆਹ ਦੇ ਬੰਧਨ ‘ਚ ਬੱਝੀ, ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਤਨਿਸ਼ਕ ਕੌਰ ਵਿਆਹ ਦੇ ਬੰਧਨ ‘ਚ ਬੱਝੀ, ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇੱਕ ਤੋਂ ਬਾਅਦ ਇੱਕ ਸੈਲੀਬ੍ਰੇਟੀਜ਼ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਕੁਝ ਦਿਨ ਪਹਿਲਾਂ ਸਰੁਸ਼ਟੀ ਮਾਨ, ਪ੍ਰੇਮ ਢਿੱਲੋਂ ਅਤੇ ਸੱਤਾ ਵਿਆਹ ਦੇ ਬੰਧਨ ‘ਚ ਬੱਝੇ ਸਨ । ਜਿਸ ਤੋਂ ਬਾਅਦ ਗੀਤਕਾਰ ਗਿੱਲ ਰੌਂਤਾ ਵੀ ਵਿਆਹ ਦੇ ਬੰਧਨ ‘ਚ ਬੱਝੇ ਸਨ । ਹੁਣ ਪਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਗਾਇਕਾ ਤਨਿਸ਼ਕ ਕੌਰ (Tanishq Kaur) ਵੀ ਵਿਆਹੀ ਗਈ ਹੈ। ਉਸ ਦੀਆਂ ਪਤੀ ਦੇ ਨਾਲ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।ਜਿਸ ‘ਚ ਗਾਇਕਾ ਲਾਲ ਰੰਗ ਦੇ ਲਹਿੰਗੇ ‘ਚ ਨਜ਼ਰ ਆ ਰਹੀ ਹੈ।ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।
/ptc-punjabi/media/media_files/jQnmkt3ndvFXXpj7MTvW.jpg)
ਹੋਰ ਪੜ੍ਹੋ : Pankaj Udhas ਦਾ ਲੰਮੀ ਬੀਮਾਰੀ ਤੋਂ ਬਾਅਦ ਦਿਹਾਂਤ, ਧੀ ਨੇ ਦਿਹਾਂਤ ਦੀ ਖ਼ਬਰ ਕੀਤੀ ਸਾਂਝੀ
ਤਨਿਸ਼ਕ ਕੌਰ ਨੇ ਦਿੱਤੇ ਕਈ ਹਿੱਟ ਗੀਤ
ਤਨਿਸ਼ਕ ਕੌਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।੨੦੧੬ ‘ਚ ਉਸ ਨੇ ਵਾਇਸ ਆਫ਼ ਪੰਜਾਬ ਸੀਜ਼ਨ -੭ ‘ਚ ਭਾਗ ਲਿਆ ਸੀ । ੨੦੧੭ ‘ਚ ਉਸ ਨੇ ਗੁਰਨਾਮ ਭੁੱਲਰ ਦੇ ਨਾਲ ਗੀਤ ਗਾ ਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ੨੦੧੮ ‘ਚ ਉਸ ਨੇ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ ‘ਚ ‘ਮੇਰੀ ਜਾਨ’ ਗੀਤ ਦੇ ਲਈ ਬੈਸਟ ਡੈਬਿਊ ਅਵਾਰਡ ਵੀ ਜਿੱਤਿਆ ਸੀ।
/ptc-punjabi/media/media_files/FpCNPeaHgMi4zstcAKgP.jpg)
ਤਨਿਸ਼ਕ ਕੌਰ ਦੀ ਨਿੱਜੀ ਜ਼ਿੰਦਗੀ
ਤਨਿਸ਼ਕ ਕੌਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਜੰਮਪਲ ਤਨਿਸ਼ਕ ਨੇ ਆਪਣੀ ਸਕੂਲੀ ਪੜ੍ਹਾਈ ਗੁਰੁ ਨਾਨਕ ਦੇਵ ਪਬਲਿਕ ਸਕੂਲ ਲੁਧਿਆਣਾ ਤੋਂ ਕੀਤੀ ਹੈ ।ਇਸ ਤੋਂ ਬਾਅਦ ਗ੍ਰੈਜੁਏਸ਼ਨ ਦੀ ਡਿਗਰੀ ਰਾਮਗੜ੍ਹੀਆਂ ਗਰਲਜ਼ ਕਾਲਜ ਲੁਧਿਆਣਾ ਤੋਂ ਕੀਤੀ । ਗਾਇਕੀ ਦੇ ਖੇਤਰ ‘ਚ ਉਨ੍ਹਾਂ ਦੀ ਪਹਿਲੀ ਗੁਰੁ ਉਨ੍ਹਾਂ ਦੀ ਮਾਂ ਸੀ ।ਜਿਸ ਤੋਂ ਉਨ੍ਹਾਂ ਨੇ ਸੰਗੀਤ ਦੇ ਗੁਰ ਸਿੱਖੇ ਸਨ । ਕਿਉਂਕਿ ਉਹ ਖੁਦ ਮਿਊਜ਼ਿਕ ਦੇ ਟੀਚਰ ਰਹੇ ਹਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
