ਤਰਸੇਮ ਜੱਸੜ ਪੁਰਾਣੇ ਦੋਸਤਾਂ ਦੇ ਨਾਲ ਖਾਣੇ ਦਾ ਅਨੰਦ ਮਾਣਦੇ ਆਏ ਨਜ਼ਰ

Written by  Shaminder   |  March 14th 2024 01:58 PM  |  Updated: March 14th 2024 02:02 PM

ਤਰਸੇਮ ਜੱਸੜ ਪੁਰਾਣੇ ਦੋਸਤਾਂ ਦੇ ਨਾਲ ਖਾਣੇ ਦਾ ਅਨੰਦ ਮਾਣਦੇ ਆਏ ਨਜ਼ਰ

ਤਰਸੇਮ ਜੱਸੜ (Tarsem Jasaar) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਤਰਸੇਮ ਜੱਸੜ ਆਪਣੇ ਪੁਰਾਣੇ ਦੋਸਤਾਂ ਦੇ ਨਾਲ ਖਾਣੇ ਦਾ ਅਨੰਦ ਮਾਣਦੇ ਹੋਏ ਨਜ਼ਰ ਅਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਰਸੇਮ ਜੱਸੜ ਖੇਤਾਂ ‘ਚ ਬੈਠ ਕੇ ਰੋਟੀ ਦਾ ਅਨੰਦ ਮਾਣਦੇ ਹੋਏ ਦਿਖਾਈ ਦੇ ਰਹੇ ਹਨ ।

Tarsem jassar 4.jpg

ਹੋਰ ਪੜ੍ਹੋ : ਗੀਤਾ ਜ਼ੈਲਦਾਰ ਨੇ ਸ਼ੋਅ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਬਾਰੇ ਕੀਤੀ ਟਿੱਚਰ, ਗਾਇਕ ਦੇ ਪੁੱਤਰ ਨੇ ਦਿੱਤਾ ਮੂੰਹ ਤੋੜ ਜਵਾਬ

ਤਰਸੇਮ ਜੱਸੜ ਦਾ ਵਰਕ ਫ੍ਰੰਟ 

ਤਰਸੇਮ ਜੱਸੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਆਖਰੀ ਵਾਰ ਉਹ ਫ਼ਿਲਮ ‘ਮਸਤਾਨੇ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕਰਮਜੀਤ ਅਨਮੋਲ, ਬਨਿੰਦਰ ਬੰਨੀ ਅਤੇ ਸਿੰਮੀ ਚਾਹਲ ਨਜ਼ਰ ਆਏ ਸਨ । ਇਸ ਤੋਂ ਇਲਾਵਾ ਕਰਮਜੀਤ ਅਨਮੋਲ ਹੋਰ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । 

Tarsem jassar 44.jpg

ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ।ਤਰਸੇਮ ਜੱਸੜ ਨੇ ਪਹਿਲੀ ਵਾਰ 2012 ‘ਚ ਐਲਬਮ ਵਿਹਲੀ ਜਨਤਾ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਵਿਹਲੀ ਜਨਤਾ ਨਾਂਅ ਤੇ ਕੰਪਨੀ ਵੀ ਬਣਾਈ।ਉਨ੍ਹਾਂ ਨੇ ਆਪਣੀ ਗ੍ਰੈਜੁਏਸ਼ਨ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਤੋਂ ਕੀਤੀ ਅਤੇ ਉਹ ਆਪਣੇ ਖ਼ਾਸ ਦੋਸਤ ਕੁਲਬੀਰ ਝਿੰਜਰ, ਇੰਦਰ ਗਿੱਲ ਦੇ ਨਾਲ ਕੰਮ ਕਰਦੇ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਿਸ ਦਾ ਉਨ੍ਹਾਂ ਦੇ ਫੈਨਸ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ।ਤਰਸੇਮ ਜੱਸੜ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੇ ਕਰਦੇ ਰਹਿੰਦੇ ਹਨ ।   

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network