ਤਰਸੇਮ ਜੱਸੜ ਗੁਰਦੁਆਰਾ ਸਾਹਿਬ ‘ਚ ਕੀਰਤਨ ਸਰਵਣ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਤਰਸੇਮ ਜੱਸੜ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮਸਤਾਨੇ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਹ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ । ਇਸ ਕਿਰਦਾਰ ਦੇ ਲਈ ਉਨ੍ਹਾਂ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ ।
ਤਰਸੇਮ ਜੱਸੜ ਗੁਰਦੁਆਰਾ ਸਾਹਿਬ ‘ਚ ਕੀਰਤਨ ਸਰਵਣ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਤਰਸੇਮ ਜੱਸੜ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮਸਤਾਨੇ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਹ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ । ਇਸ ਕਿਰਦਾਰ ਦੇ ਲਈ ਉਨ੍ਹਾਂ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ । ਜਿਸ ‘ਚ ਅਦਾਕਾਰ ਗੁਰਦੁਆਰਾ ਸਹਿਬ ‘ਚ ਮੌਜੂਦ ਹਨ ।

ਹੋਰ ਪੜ੍ਹੋ :
ਉਹ ਸ਼ਬਦ ਕੀਰਤਨ ਦਾ ਅਨੰਦ ਮਾਣਦੇ ਹੋਏ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਦੋਂ ਦਾ ਹੈ ਅਤੇ ਕਿੱਥੋਂ ਦਾ ਹੈ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ । ਇਸ ਵੀਡੀਓ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਤਰਸੇਮ ਜੱਸੜ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਤਰਸੇਮ ਜੱਸੜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਪਰ ਹੌਲੀ ਹੌਲੀ ਗਾਇਕੀ ਦੇ ਨਾਲ ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਤੇ ਇਸ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ । ਅੱਜ ਕੱਲ੍ਹ ਤਰਸੇਮ ਜੱਸੜ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।
ਉਹ ਆਪਣੀ ਫ਼ਿਲਮ ‘ਮਸਤਾਨੇ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਉਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਤਰਸੇਮ ਜੱਸੜ ‘ਰੱਬ ਦਾ ਰੇਡੀਓ’, ‘ਗਲਵੱਕੜੀ’, ‘ੳ ਅ’ ਸਣੇ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਹਮੇਸ਼ਾ ਹੀ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
