ਪੰਜਾਬ ਵਿਧਾਨ ਸਭਾ ‘ਚ ਵੀ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ, ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਤਸਵੀਰ ਸਾਂਝੀ ਕਰ ਆਖੀ ਇਹ ਗੱਲ
ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ । ਅੱਜ ਵਿਧਾਨ ਸਭਾ ‘ਚ ਵੀ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆਂ । ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਸੂਬਾ ਸਰਕਾਰ ਨੂੰ ਘੇਰਦੇ ਹੋਏ ਸਦਨ ਚੋਂ ਵਾਕਆਊਟ ਕੀਤਾ ।
ਪੰਜਾਬ ਵਿਧਾਨ ਸਭਾ ‘ਚ ਵੀ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ, ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਤਸਵੀਰ ਸਾਂਝੀ ਕਰ ਆਖੀ ਇਹ ਗੱਲ
ਸਿੱਧੂ ਮੂਸੇਵਾਲਾ (Sidhu Moose wala )ਦੇ ਮਾਪੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ । ਅੱਜ ਵਿਧਾਨ ਸਭਾ ‘ਚ ਵੀ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ । ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਸੂਬਾ ਸਰਕਾਰ ਨੂੰ ਘੇਰਦੇ ਹੋਏ ਸਦਨ ਚੋਂ ਵਾਕਆਊਟ ਕੀਤਾ । ਖ਼ਬਰਾਂ ਮੁਤਾਬਕ ਸਿੱਧੂ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮੁੱਦੇ ‘ਤੇ ਦੋਵਾਂ ਧਿਰਾਂ ਦਰਮਿਆਨ ਤਿੱਖੀ ਬਹਿਸ ਬਾਜ਼ੀ ਹੋਈ ।
ਹੋਰ ਪੜ੍ਹੋ : ਰਾਖੀ ਸਾਵੰਤ ਮਾਂ ਦੀ ਸਮਾਧੀ ‘ਤੇ ਪਹੁੰਚ ਕੇ ਹੋਈ ਭਾਵੁਕ, ਮਾਂ ਨੂੰ ਦਿੱਤੀ ਸ਼ਰਧਾਂਜਲੀ
ਰੁਪਿੰਦਰ ਹਾਂਡਾ ਨੇ ਵੀ ਸਾਥ ਦੇਣ ਦਾ ਭਰੋਸਾ ਦਿੱਤਾ
ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਗਾਇਕਾ ਰੁਪਿੰਦਰ ਹਾਂਡਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਅਸੀਂ ਤੁਹਾਡੇ ਨਾਲ ਹਾਂ’ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸਿੱਧੂ ਨੂੰ ਇਨਸਾਫ ਦਿਵਉਣ ਦੇ ਲਈ ਲੜਾਈ ਜਾਰੀ ਰੱਖਣ ਅਤੇ ਸਿੱਧੂ ਦੇ ਮਾਪਿਆਂ ਦੇ ਨਾਲ ਮਿਲ ਕੇ ਚੱਲਣ ਦਾ ਭਰੋਸਾ ਦਿਵਾਇਆ ਹੈ ।
![]()
ਹੋਰ ਪੜ੍ਹੋ : ਬੀਤੇ ਦਿਨ ਖੇਡੀ ਸਤੀਸ਼ ਕੌਸ਼ਿਕ ਨੇ ਹੋਲੀ, ਅੱਜ ਹੋ ਗਈ ਅਚਾਨਕ ਮੌਤ, ਜਾਣੋ ਕੀ ਰਹੀ ਮੌਤ ਦੀ ਵਜ੍ਹਾ
ਸਿੱਧੂ ਮੂਸੇਵਾਲਾ ਦਾ ਬੀਤੇ ਸਾਲ ਕੀਤਾ ਗਿਆ ਸੀ ਕਤਲ
ਦੱਸ ਦਈਏ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਉਸ ਦੇ ਮਾਪੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ ।
_66dc037222bfce55b2ca69dcb834f6d5_1280X720.webp)
ਮੌਤ ਤੋਂ ਬਾਅਦ ਵੀ ਚਰਚਾ ‘ਚ ਸਿੱਧੂ ਦੇ ਗਾਣੇ
ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । ਉਸ ਦੇ ਦਿਹਾਂਤ ਤੋਂ ਬਾਅਦ ਵੀ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦੁਨੀਆ ਭਰ ‘ਚ ਪਸੰਦ ਕੀਤਾ ਗਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
