ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਮਸ਼ਹੂਰ ਅਦਾਕਾਰਾ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ।ਜਿਸਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਜਿਸ ਦੀਆਂ ਨਸ਼ੀਲੀਆਂ ਅੱਖਾਂ ਦਾ ਹਰ ਕੋਈ ਦੀਵਾਨਾ ਹੈ। ਉਸ ਨੇ ਪਾਲੀਵੁੱਡ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਖ਼ਾਸ ਜਗ੍ਹਾ ਬਣਾਈ ਹੈ। ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਜੇ ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਇੱਕ ਹਿੰਟ ਤੁਹਾਨੂੰ ਹੋਰ ਦਿੰਦੇ ਹਾਂ । ਅਦਾਕਾਰਾ ਆਪਣੇ ਬੋਲਡ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ।
ਹੋਰ ਪੜ੍ਹੋ : ਛੋਟੇ ਸਿੱਧੂ ਮੂਸੇਵਾਲਾ ਦੇ ਜਨਮ ਦੀ ਖੁਸ਼ੀ ‘ਚ ਰੁੱਖ ਲਗਾਉਣ ਦੀ ਕੀਤੀ ਗਈ ਸ਼ੁਰੂਆਤ
ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਵਾਮਿਕਾ ਗੱਬੀ (Wamiqa Gabbi) ਦੀ । ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਵਾਮਿਕਾ ਨੇ ਬਾਲ ਕਲਾਕਾਰ ਦੇ ਤੌਰ ‘ਤੇ ਸ਼ਾਹਿਦ ਅਤੇ ਕਰੀਨਾ ਕਪੂਰ ਦੇ ਨਾਲ ‘ਜਬ ਵੀ ਮੈਟ’ ਫ਼ਿਲਮ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਫ਼ਿਲਮ ‘ਚ ਵਾਮਿਕਾ ਨੇ ਕਰੀਨਾ ਦੀ ਛੋਟੀ ਭੈਣ ਦਾ ਕਿਰਦਾਰ ਨਿਭਾਇਆ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਕੀਤੀਆਂ । ਪੰਜਾਬੀ ਇੰਡਸਟਰੀ ‘ਚ ਹੁਣ ਤੱਕ ਉਹ ਕਈ ਫ਼ਿਲਮਾਂ ਕਰ ਚੁੱਕੀ ਹੈ। ਇਸ ਤੋਂ ਬਾਅਦ ਉਹ ਕਈ ਵੈੱਬ ਸੀਰੀਜ਼ ਅਤੇ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ।
ਵਾਮਿਕਾ ਗੱਬੀ ਆਪਣੇ ਬੋਲਡ ਅੰਦਾਜ਼ ਦੇ ਲਈ ਵੀ ਜਾਣੀ ਜਾਂਦੀ ਹੈ। ਬੀਤੇ ਦਿਨੀਂ ਉਸ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ । ਜਿਸ ‘ਚ ਉਸ ਦੀ ਰਿਵੀਲਿੰਗ ਡਰੈੱਸ ਨੂੰ ਲੈ ਕੇ ਕਈ ਕਮੈਂਟਸ ਫੈਨਸ ਦੇ ਵੱਲੋਂ ਕੀਤੇ ਗਏ ।
-